September 12, 2026, 4:12 pm
----------- Advertisement -----------
HomePunjabbusinessਇਸ ਮੋਬਾਈਲ ਐਪ 'ਤੇ 24 ਭਾਸ਼ਾਵਾਂ 'ਚ ਮਿਲੇਗੀ G20 ਬਾਰੇ ਪੂਰੀ ਜਾਣਕਾਰੀ,...

ਇਸ ਮੋਬਾਈਲ ਐਪ ‘ਤੇ 24 ਭਾਸ਼ਾਵਾਂ ‘ਚ ਮਿਲੇਗੀ G20 ਬਾਰੇ ਪੂਰੀ ਜਾਣਕਾਰੀ, ਪ੍ਰਧਾਨ ਮੰਤਰੀ ਨੇ ਮੰਤਰੀਆਂ ਨੂੰ ਐਪ ਡਾਊਨਲੋਡ ਕਰਨ ਦੀ ਦਿੱਤੀ ਸਲਾਹ

Published on

----------- Advertisement -----------

ਭਾਰਤ ਦੀ ਰਾਜਧਾਨੀ ਦਿੱਲੀ ਵਿੱਚ 9 ਅਤੇ 10 ਸਤੰਬਰ ਨੂੰ ਜੀ-20 ਸਿਖਰ ਸੰਮੇਲਨ ਹੋਣ ਜਾ ਰਿਹਾ ਹੈ। ਇਸ ਦੇ ਲਈ ਅਧਿਕਾਰੀ ਅਤੇ ਮੰਤਰੀ ਸਾਰੇ ਹੀ ਪੂਰੇ ਜੋਸ਼ ਨਾਲ ਤਿਆਰੀਆਂ ਕਰ ਰਹੇ ਹਨ। ਇਸ ਸੰਮੇਲਨ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ‘ਜੀ-20 ਇੰਡੀਆ’ ਨਾਂ ਦੀ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਾਰੇ ਮੰਤਰੀਆਂ ਨੂੰ ਇਸ ਐਪ ਨੂੰ ਡਾਊਨਲੋਡ ਕਰਨ ਦੀ ਸਲਾਹ ਦਿੱਤੀ ਹੈ।
ਹੁਣ ਤੱਕ ਇਸ ਐਪ ਨੂੰ 15 ਹਜ਼ਾਰ ਲੋਕ ਡਾਊਨਲੋਡ ਕਰ ਚੁੱਕੇ ਹਨ। ਜੀ20 ਇੰਡੀਆ ਐਪ ਮੰਤਰੀਆਂ ਨੂੰ ਵਿਦੇਸ਼ੀ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਨ ਵਿੱਚ ਮਦਦ ਕਰੇਗੀ। G20 ਨਾਲ ਜੁੜੀ ਸਾਰੀ ਜਾਣਕਾਰੀ ਇਸ ਐਪ ਰਾਹੀਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਵਿੱਚ ਸੰਮੇਲਨ ਸਥਾਨ, ਭਾਸ਼ਾ ਅਨੁਵਾਦ, ਨੈਵੀਗੇਸ਼ਨ, ਮੰਡਪਮ ਦੇ ਨਾਲ ਹੋਰ ਸਾਰੀ ਜਾਣਕਾਰੀ ਉਪਲਬਧ ਹੋਵੇਗੀ। ਇਸ ਵਿੱਚ ਲੋਕਾਂ ਨੂੰ 24 ਭਾਸ਼ਾਵਾਂ ਵਿੱਚ ਜਾਣਕਾਰੀ ਮਿਲੇਗੀ। ਇਹ ਉਨ੍ਹਾਂ ਲਈ ਫਾਇਦੇਮੰਦ ਹੈ ਜੋ G20 ਨਾਲ ਜੁੜੇ ਹਰ ਪਲ ਦੇ ਅਪਡੇਟਸ ਨੂੰ ਦੇਖਣਾ ਚਾਹੁੰਦੇ ਹਨ।
ਇਹ ਸਿਖਰ ਸੰਮੇਲਨ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਸਥਿਤ ਅਤਿ-ਆਧੁਨਿਕ ਭਾਰਤ ਮੰਡਪਮ ਕਨਵੈਨਸ਼ਨ ਸੈਂਟਰ ਵਿੱਚ ਹੋਣ ਵਾਲਾ ਹੈ। ਧਿਆਨਯੋਗ ਹੈ ਕਿ ਭਾਰਤ ਨੇ ਪਿਛਲੇ ਸਾਲ 1 ਦਸੰਬਰ ਨੂੰ ਜੀ-20 ਦੀ ਪ੍ਰਧਾਨਗੀ ਸੰਭਾਲੀ ਸੀ ਅਤੇ ਦੇਸ਼ ਭਰ ਦੇ 60 ਸ਼ਹਿਰਾਂ ਵਿੱਚ ਜੀ-20 ਨਾਲ ਸਬੰਧਤ ਲਗਭਗ 200 ਮੀਟਿੰਗਾਂ ਕੀਤੀਆਂ ਗਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...