ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ਦੇ ਸ਼ਲੌਸ ਏਲਮਾਉ ਪੈਲੇਸ ਵਿੱਚ ਹੋਣ ਵਾਲੇ ਜੀ-7 ਸਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ। ਮੋਦੀ ਜੀ-7 ਦੇ ਦੋ ਸੈਸ਼ਨਾਂ ‘ਚ ਮੁੱਖ ਤੌਰ ‘ਤੇ ਹਿੱਸਾ ਲੈਣਗੇ।ਜੀ-7 ਸਿਖਰ ਸੰਮੇਲਨ ਵਿੱਚ ਜਲਵਾਯੂ, ਊਰਜਾ, ਸਿਹਤ ਅਤੇ ਭੋਜਨ ਸੁਰੱਖਿਆ ਅਤੇ ਲਿੰਗ ਸਮਾਨਤਾ ਦੇ ਮੁੱਦਿਆਂ ਤੇ ਫੋਕਸ ਹੋਵੇਗਾ। ਇਸ ਤੋਂ ਇਲਾਵਾ ਯੂਕਰੇਨ-ਰੂਸ ਜੰਗ, ਇੰਡੋ-ਪੈਸੀਫਿਕ ਖੇਤਰ ਦੀ ਸਥਿਤੀ ‘ਤੇ ਭਾਰਤ ਦਾ ਸਟੈਂਡ ਵੀ ਚਰਚਾ ‘ਚ ਸ਼ਾਮਲ ਹੋਵੇਗਾ।
ਇਸ ਬੈਠਕ ‘ਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ, ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਹੋਰ ਕਈ ਵੱਡੇ ਨੇਤਾ ਹਿੱਸਾ ਲੈ ਰਹੇ ਹਨ। ਦੱਸ ਦਈਏ ਕਿ ਜੀ-7 ਸਮੂਹ ਦੁਨੀਆ ਦੇ ਸੱਤ ਸਭ ਤੋਂ ਅਮੀਰ ਦੇਸ਼ਾਂ ਦਾ ਸਮੂਹ ਹੈ, ਜਿਸ ਦੀ ਅਗਵਾਈ ਇਸ ਵੇਲੇ ਜਰਮਨੀ ਕਰ ਰਿਹਾ ਹੈ। ਇਸ ਗਰੁੱਪ ਵਿੱਚ ਬਰਤਾਨੀਆ, ਕੈਨੇਡਾ, ਫਰਾਂਸ, ਜਰਮਨੀ, ਇਟਲੀ, ਜਾਪਾਨ ਅਤੇ ਅਮਰੀਕਾ ਸ਼ਾਮਲ ਹਨ। ਅਰਜਨਟੀਨਾ, ਇੰਡੋਨੇਸ਼ੀਆ, ਸੇਨੇਗਲ, ਦੱਖਣੀ ਅਫਰੀਕਾ ਵਰਗੇ ਦੇਸ਼ਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ।
----------- Advertisement -----------
ਪ੍ਰਧਾਨ ਮੰਤਰੀ ਮੋਦੀ ਅੱਜ G-7 Summit ‘ਚ ਹੋਣਗੇ ਸ਼ਾਮਲ
Published on
----------- Advertisement -----------
----------- Advertisement -----------












