September 8, 2026, 7:50 pm
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਮੋਦੀ ਅੱਜ ਜਾਣਗੇ ਰੂਸ, 5 ਸਾਲ ਬਾਅਦ ਕਰਨਗੇ ਰੂਸ ਦਾ...

ਪ੍ਰਧਾਨ ਮੰਤਰੀ ਮੋਦੀ ਅੱਜ ਜਾਣਗੇ ਰੂਸ, 5 ਸਾਲ ਬਾਅਦ ਕਰਨਗੇ ਰੂਸ ਦਾ ਦੌਰਾ

Published on

----------- Advertisement -----------


ਪ੍ਰਧਾਨ ਮੰਤਰੀ ਮੋਦੀ ਅੱਜ ਤੋਂ ਦੋ ਦਿਨਾਂ ਰੂਸ ਦੇ ਦੌਰੇ ‘ਤੇ ਜਾ ਰਹੇ ਹਨ। ਉਹ ਉੱਥੇ 22ਵੇਂ ਭਾਰਤ-ਰੂਸ ਸਾਲਾਨਾ ਸੰਮੇਲਨ ਵਿੱਚ ਹਿੱਸਾ ਲੈਣਗੇ। ਦੋਵਾਂ ਦੇਸ਼ਾਂ ਵਿਚਾਲੇ ਸਾਲਾਨਾ ਸੰਮੇਲਨ ਸਾਲ 2000 ‘ਚ ਸ਼ੁਰੂ ਹੋਇਆ ਸੀ।

ਦੱਸ ਦਈਏ ਕਿ ਇਹ ਪਹਿਲੀ ਵਾਰ ਹੋਵੇਗਾ ਜਦੋਂ ਪ੍ਰਧਾਨ ਮੰਤਰੀ ਮੋਦੀ ਯੂਕਰੇਨ ਯੁੱਧ ਤੋਂ ਬਾਅਦ ਰੂਸ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਉਹ 2019 ਵਿੱਚ ਰੂਸ ਗਏ ਸੀ। ਇਸ ਦੇ ਨਾਲ ਹੀ, ਮੋਦੀ ਅਤੇ ਵਲਾਦੀਮੀਰ ਪੁਤਿਨ ਦੀ ਆਖਰੀ ਮੁਲਾਕਾਤ ਉਜ਼ਬੇਕਿਸਤਾਨ ਦੀ ਰਾਜਧਾਨੀ ਸਮਰਕੰਦ ਵਿੱਚ ਐਸਸੀਓ ਸੰਮੇਲਨ ਦੌਰਾਨ ਹੋਈ ਸੀ। ਪੁਤਿਨ 2023 ‘ਚ ਭਾਰਤ ‘ਚ ਆਯੋਜਿਤ ਜੀ-20 ਸੰਮੇਲਨ ‘ਚ ਨਹੀਂ ਆਏ ਸਨ।

ਇਸਤੋਂ ਇਲਾਵਾ ਮੋਦੀ ਦਾ ਰੂਸ ਦੌਰਾ ਅਜਿਹੇ ਸਮੇਂ ‘ਚ ਹੋ ਰਿਹਾ ਹੈ ਜਦੋਂ ਅਮਰੀਕਾ ‘ਚ ਨਾਟੋ ਸੰਮੇਲਨ ਸ਼ੁਰੂ ਹੋ ਰਿਹਾ ਹੈ। ਹਾਲਾਂਕਿ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਕੇ ਸਪੱਸ਼ਟ ਕੀਤਾ ਹੈ ਕਿ ਮੋਦੀ ਦੇ ਰੂਸ ਦੌਰੇ ਦਾ ਨਾਟੋ ਸੰਮੇਲਨ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਦਰਅਸਲ, ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਰੂਸ ਯੂਰਪ ਵਿਚ ਅਲੱਗ-ਥਲੱਗ ਹੋ ਗਿਆ ਸੀ। ਇਸ ਦੌਰਾਨ ਇਸ ਨੂੰ ਚੀਨ ਅਤੇ ਭਾਰਤ ਦਾ ਸਮਰਥਨ ਹਾਸਲ ਹੈ।

ਹਾਲਾਂਕਿ ਭਾਰਤ ਰੂਸ ਦੇ ਮਾਮਲੇ ‘ਚ ਆਪਣਾ ਸਟੈਂਡ ਨਿਰਪੱਖ ਰੱਖਣਾ ਚਾਹੁੰਦਾ ਹੈ। ਇਸ ਦੇ ਬਾਵਜੂਦ ਮੋਦੀ ਦੇ ਰੂਸ ਦੌਰੇ ‘ਤੇ ਪੂਰੀ ਦੁਨੀਆ ਖਾਸ ਕਰਕੇ ਪੱਛਮੀ ਦੇਸ਼ਾਂ ਦੀ ਨਜ਼ਰ ਰਹੇਗੀ। ਮੋਦੀ ਅੱਜ ਦੁਪਹਿਰ ਬਾਅਦ ਰੂਸ ਪਹੁੰਚਣਗੇ। ਅੱਜ ਉਹ ਰੂਸ ਦੇ ਰਾਸ਼ਟਰਪਤੀ ਨਾਲ ਨਿਜੀ ਰਾਤ ਦਾ ਭੋਜਨ ਕਰਨਗੇ।

ਨਾਲ ਹੀ ਵਿੱਤੀ ਸਾਲ 2023-24 ‘ਚ ਦੋਹਾਂ ਦੇਸ਼ਾਂ ਵਿਚਾਲੇ 54 ਲੱਖ ਕਰੋੜ ਰੁਪਏ ਦਾ ਵਪਾਰ ਹੋਇਆ ਸੀ। ਇਸ ਵਿੱਚ ਭਾਰਤ ਨੇ ਰੂਸ ਨੂੰ ਸਿਰਫ਼ 3.3 ਲੱਖ ਕਰੋੜ ਰੁਪਏ ਦਾ ਨਿਰਯਾਤ ਕੀਤਾ। ਭਾਰਤ ਦੇ ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਯਾਤਰਾ ਤੋਂ ਠੀਕ ਪਹਿਲਾਂ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਦੋਵੇਂ ਨੇਤਾ ਵਪਾਰਕ ਅਸਮਾਨਤਾ ਦੇ ਮੁੱਦੇ ‘ਤੇ ਚਰਚਾ ਕਰਨਗੇ।

ਵਿੱਤੀ ਸਾਲ 2023-24 ‘ਚ ਦੋਹਾਂ ਦੇਸ਼ਾਂ ਵਿਚਾਲੇ 54 ਲੱਖ ਕਰੋੜ ਰੁਪਏ ਦਾ ਵਪਾਰ ਹੋਇਆ ਸੀ। ਇਸ ਵਿੱਚ ਭਾਰਤ ਨੇ ਰੂਸ ਨੂੰ ਸਿਰਫ਼ 3.3 ਲੱਖ ਕਰੋੜ ਰੁਪਏ ਦਾ ਨਿਰਯਾਤ ਕੀਤਾ। ਭਾਰਤ ਦੇ ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਯਾਤਰਾ ਤੋਂ ਠੀਕ ਪਹਿਲਾਂ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਦੋਵੇਂ ਨੇਤਾ ਵਪਾਰਕ ਅਸਮਾਨਤਾ ਦੇ ਮੁੱਦੇ ‘ਤੇ ਚਰਚਾ ਕਰਨਗੇ।

ਭਾਰਤ ਨੇ 2018 ‘ਚ ਰੂਸ ਤੋਂ S-400 ਏਅਰ ਡਿਫੈਂਸ ਸਿਸਟਮ ਖਰੀਦਣ ਲਈ ਸਮਝੌਤਾ ਕੀਤਾ ਸੀ। ਇਸ ਸੌਦੇ ਤਹਿਤ ਭਾਰਤ ਨੂੰ ਅਗਲੇ 5 ਸਾਲਾਂ ਵਿੱਚ ਇਹ ਸਾਰੀਆਂ ਹਵਾਈ ਰੱਖਿਆ ਪ੍ਰਣਾਲੀਆਂ ਮਿਲਣੀਆਂ ਸਨ। ਹਾਲਾਂਕਿ ਹੁਣ ਤੱਕ ਰੂਸ ਨੇ ਭਾਰਤ ਨੂੰ ਸਿਰਫ 3 ਏਅਰ ਡਿਫੈਂਸ ਸਿਸਟਮ ਦਿੱਤੇ ਹਨ। ਭਾਰਤ ਨੂੰ ਅਜੇ 2 S-400 ਮਿਲਣੇ ਹਨ।

ਇਸ ਪਿੱਛੇ ਯੂਕਰੇਨ ਜੰਗ ਨੂੰ ਵੱਡਾ ਕਾਰਨ ਮੰਨਿਆ ਜਾ ਰਿਹਾ ਹੈ, ਜਿਸ ਕਾਰਨ ਹਵਾਈ ਰੱਖਿਆ ਪ੍ਰਣਾਲੀ ਦੀ ਡਿਲੀਵਰੀ ‘ਚ ਦੇਰੀ ਹੋ ਰਹੀ ਹੈ। ਅਜਿਹੇ ‘ਚ ਪ੍ਰਧਾਨ ਮੰਤਰੀ ਮੋਦੀ ਇਸ ਮੁੱਦੇ ‘ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲ ਕਰ ਸਕਦੇ ਹਨ।
ਭਾਰਤ ਅਤੇ ਰੂਸ ਵਿਚਾਲੇ ਵਪਾਰ ਵਧਾਉਣ ਅਤੇ ਲਾਗਤਾਂ ਨੂੰ ਘਟਾਉਣ ਲਈ ਨਵੇਂ ਵਪਾਰਕ ਮਾਰਗਾਂ ‘ਤੇ ਵੀ ਗੱਲਬਾਤ ਹੋ ਸਕਦੀ ਹੈ। ਹਾਲ ਹੀ ‘ਚ ਭਾਰਤ ਨੇ ਈਰਾਨ ਦੀ ਚਾਬਹਾਰ ਬੰਦਰਗਾਹ ਨੂੰ 10 ਸਾਲ ਲਈ ਲੀਜ਼ ‘ਤੇ ਲਿਆ ਹੈ।

ਅਜਿਹੇ ‘ਚ ਭਾਰਤ ਇਸ ਬੰਦਰਗਾਹ ਰਾਹੀਂ ਮੱਧ ਏਸ਼ੀਆ ਦੇ ਰਸਤੇ ਰੂਸ ਨਾਲ ਨਵੇਂ ਵਪਾਰਕ ਰੂਟ ਸ਼ੁਰੂ ਕਰਨ ਦੀ ਗੱਲ ਕਰ ਸਕਦਾ ਹੈ। ਭਾਰਤ ਇਸ ਬੰਦਰਗਾਹ ਦੀ ਮਦਦ ਨਾਲ ਈਰਾਨ, ਅਫਗਾਨਿਸਤਾਨ, ਅਰਮੇਨੀਆ, ਅਜ਼ਰਬਾਈਜਾਨ, ਰੂਸ, ਮੱਧ ਏਸ਼ੀਆ ਅਤੇ ਯੂਰਪ ਨਾਲ ਸਿੱਧਾ ਵਪਾਰ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...