July 29, 2026, 10:14 pm
----------- Advertisement -----------
HomeNewsLatest Newsਚੰਡੀਗੜ੍ਹ 'ਚ ਪਠਾਨ ਫਿਲਮ ਦਾ ਵਿਰੋਧ, ਬਜਰੰਗ ਦਲ ਨੇ ਡੀਸੀ ਕੋਲ ਦਰਜ...

ਚੰਡੀਗੜ੍ਹ ‘ਚ ਪਠਾਨ ਫਿਲਮ ਦਾ ਵਿਰੋਧ, ਬਜਰੰਗ ਦਲ ਨੇ ਡੀਸੀ ਕੋਲ ਦਰਜ ਕਰਵਾਈ ਸ਼ਿਕਾਇਤ ਅਤੇ ਕਿਹਾ …

Published on

----------- Advertisement -----------

ਬਾਲੀਵੁਡ ਅਦਾਕਾਰ ਸ਼ਾਹਰੁਖ ਖਾਨ ਅਤੇ ਦੀਪਿਕਾ ਪਾਦੁਕੋਣ ਦੀ ਫਿਲਮ ‘ਪਠਾਨ’ ਦਾ ਦੇਸ਼ ਭਰ ‘ਚ ਵਿਰੋਧ ਹੋ ਰਿਹਾ ਹੈ। ਅਜਿਹੇ ‘ਚ ਇੰਟਰਨੈਸ਼ਨਲ ਹਿੰਦੂ ਕੌਂਸਲ ਅਤੇ ਰਾਸ਼ਟਰੀ ਬਜਰੰਗ ਦਲ ਦੇ ਚੰਡੀਗੜ੍ਹ/ਪੰਜਾਬ ਦੇ ਪ੍ਰਧਾਨ ਵਿਜੇ ਸਿੰਘ ਭਾਰਦਵਾਜ ਨੇ ਚੰਡੀਗੜ੍ਹ ‘ਚ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੂੰ ਈਮੇਲ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ।
ਦੱਸ ਦਈਏ ਕਿ ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ‘ਚ ਫਿਲਮ ਦੀ ਹੀਰੋਇਨ ਦੀਪਿਕਾ ਪਾਦੁਕੋਣ ਦੇ ਭਗਵੇਂ ਰੰਗ ਦੇ ਕੱਪੜਿਆਂ ਵਾਲਾ ਇਕ ਫਿਲਮੀ ਗੀਤ ਵਾਇਰਲ ਹੋ ਰਿਹਾ ਹੈ। ਉਸ ਗੀਤ ਵਿੱਚ ਭਗਵੇਂ ਨੂੰ ਬੇਸ਼ਰਮ ਰੰਗ ਕਿਹਾ ਗਿਆ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਗੀਤ ਹਿੰਦੂਆਂ ਦੁਆਰਾ ਸਤਿਕਾਰੇ ਜਾਂਦੇ ਭਗਵੇਂ ਰੰਗ ਦੀ ਬੇਅਦਬੀ ਕੀਤੀ ਗਈ ਹੈ ਅਤੇ ਇਹ ਗੀਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ। ਇਸ ਦੇ ਨਾਲ ਹੀ ਡੀਸੀ ਨੂੰ ਅਪੀਲ ਕੀਤੀ ਗਈ ਹੈ ਕਿ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਫਿਲਮ ਨੂੰ ਚੰਡੀਗੜ੍ਹ ਦੇ ਕਿਸੇ ਵੀ ਸਿਨੇਮਾ ਹਾਲ ਵਿੱਚ ਪ੍ਰਦਰਸ਼ਿਤ ਨਾ ਹੋਣ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...