November 10, 2026, 1:21 pm
----------- Advertisement -----------
HomeNewsLatest Newsਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਵੱਲੋਂ ਵਿਰੋਧ-ਪ੍ਰਦਰਸ਼ਨ, ਡਿਪੋਰਟ ਕੀਤੇ ਜਾਣ ਖਿਲਾਫ ਲਗਾਇਆ ਪੱਕਾ...

ਕੈਨੇਡਾ ‘ਚ ਪੰਜਾਬੀ ਵਿਦਿਆਰਥੀਆਂ ਵੱਲੋਂ ਵਿਰੋਧ-ਪ੍ਰਦਰਸ਼ਨ, ਡਿਪੋਰਟ ਕੀਤੇ ਜਾਣ ਖਿਲਾਫ ਲਗਾਇਆ ਪੱਕਾ ਮੋਰਚਾ

Published on

----------- Advertisement -----------

ਕੈਨੇਡਾ ‘ਚ ਸਟੱਡੀ ਵੀਜ਼ਾ ‘ਤੇ ਗਏ ਵਿਦਿਆਰਥੀਆਂ ਦੇ ਜਾਅਲੀ ਦਸਤਾਵੇਜ਼ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਉਥੋਂ ਡਿਪੋਰਟ ਕੀਤਾ ਜਾ ਰਿਹਾ ਹੈ। ਏਜੰਟਾਂ ਵੱਲੋਂ ਠੱਗੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨੇ ਕੈਨੇਡਾ ਬਾਰਡਰ ਸਰਵਿਸ ਏਜੰਸੀ ਏਅਰਪੋਰਟ ਰੋਡ ਮਿਸੀਸਾਗਾ ਵਿਖੇ ਪੱਕਾ ਮੋਰਚਾ ਲਾਇਆ ਹੈ। ਉੱਥੇ ਹੀ ਵਿਦਿਆਰਥੀਆਂ ਨੇ ਖੁੱਲ੍ਹੇ ਅਸਮਾਨ ਹੇਠ ਆਪਣਾ ਧਰਨਾ ਸ਼ੁਰੂ ਕਰ ਦਿੱਤਾ ਹੈ।
ਦੱਸ ਦਈਏ ਕਿ ਉਹ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਨਾਲ ਧੋਖਾ ਹੋਇਆ ਹੈ, ਉਨ੍ਹਾਂ ਨੂੰ ਕੈਨੇਡਾ ਦੇ ਵਿਦਿਅਕ ਅਦਾਰਿਆਂ ਵਿੱਚ ਐਡਜਸਟ ਕੀਤਾ ਜਾਵੇ। ਦੱਸ ਦੇਈਏ ਕਿ ਇਸ ਸਮੇਂ ਲਗਭਗ 200 ਵਿਦਿਆਰਥੀਆਂ ਦੀ ਜਾਂਚ ਚੱਲ ਰਹੀ ਹੈ।
ਕੈਨੇਡਾ ਦੇ ਓਨਟਾਰੀਓ ਸਥਿਤ ਹੰਬਰ ਕਾਲਜ ਦੇ ਜਾਅਲੀ ਦਸਤਾਵੇਜ਼ ਦੇ ਕੇ ਵਿਦਿਆਰਥੀਆਂ ਨੂੰ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲਾ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸਿਜ਼ ਜਲੰਧਰ ਦਾ ਮਾਲਕ ਬ੍ਰਿਜੇਸ਼ ਮਿਸ਼ਰਾ ਅਜੇ ਤੱਕ ਪੁਲਸ ਦੇ ਹੱਥ ਨਹੀਂ ਲੱਗਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਇੱਥੋਂ ਵਿਦੇਸ਼ ਭੱਜ ਗਿਆ ਹੈ। ਉਸ ਦੇ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਵਿਦਿਆਰਥੀਆਂ ਦੇ ਸਿਰ ‘ਤੇ ਹੁਣ ਦੇਸ਼ ਨਿਕਾਲੇ ਦੀ ਤਲਵਾਰ ਲਟਕ ਰਹੀ ਹੈ, ਉਨ੍ਹਾਂ ਨੂੰ ਬ੍ਰਿਜੇਸ਼ ਮਿਸ਼ਰਾ ਨੇ 2017 ਤੋਂ 2019 ਤੱਕ ਪ੍ਰਤੀ ਵਿਦਿਆਰਥੀ 16 ਤੋਂ 18 ਲੱਖ ਰੁਪਏ ਲੈ ਕੇ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਿਆ ਸੀ। ਪਰ ਜਦੋਂ ਹੋਰ ਵਿਦਿਆਰਥੀ ਕਾਲਜ ਗਏ ਤਾਂ ਉਨ੍ਹਾਂ ਦੀ ਫੀਸ ਕਾਲਜ ਤੱਕ ਨਹੀਂ ਪਹੁੰਚੀ ਸੀ। ਜਦੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤਾਂ ਉਹ ਸਾਰੇ ਫਰਜ਼ੀ ਨਿਕਲੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...