April 21, 2026, 6:15 pm
----------- Advertisement -----------
HomeNewsHaryanaIOA ਨੇ ਵਿਨੇਸ਼ ਫੋਗਾਟ ਮਾਮਲੇ 'ਚ ਝਾੜਿਆ ਪੱਲਾ; PT ਊਸ਼ਾ ਨੇ ਕਿਹਾ-...

IOA ਨੇ ਵਿਨੇਸ਼ ਫੋਗਾਟ ਮਾਮਲੇ ‘ਚ ਝਾੜਿਆ ਪੱਲਾ; PT ਊਸ਼ਾ ਨੇ ਕਿਹਾ- “ਵਜ਼ਨ ਦੀ ਜ਼ਿੰਮੇਵਾਰੀ ਐਥਲੀਟ ਤੇ ਕੋਚ ਦੀ”

Published on

----------- Advertisement -----------

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਫਾਈਨਲ ਤੋਂ ਪਹਿਲਾਂ ਅਯੋਗ ਕਰਾਰ ਦੇਣਾ ਓਲੰਪਿਕ ਦੀ ਸਮਾਪਤੀ ਤੋਂ ਬਾਅਦ ਵੀ ਸੁਰਖੀਆਂ ਵਿੱਚ ਬਣਿਆ ਹੋਇਆ ਹੈ। ਕੈਟਾਗਰੀ ਲਈ 100 ਗ੍ਰਾਮ ਜ਼ਿਆਦਾ ਵਜ਼ਨ ਹੋਣ ਕਾਰਨ ਉਸ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ। ਹੁਣ ਭਾਰਤੀ ਓਲੰਪਿਕ ਸੰਘ (IOA) ਦੀ ਪ੍ਰਧਾਨ ਪੀਟੀ ਊਸ਼ਾ ਨੇ ਇਸ ਮੁੱਦੇ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰ ਨੂੰ ਕੰਟਰੋਲ ਕਰਨ ਦੀ ਜ਼ਿੰਮੇਵਾਰੀ ਅਥਲੀਟ ਅਤੇ ਉਸ ਦੇ ਕੋਚ ਦੀ ਹੈ। ਇਸ ਲਈ ਮੈਡੀਕਲ ਟੀਮ ਨੂੰ ਦੋਸ਼ੀ ਠਹਿਰਾਉਣਾ ਠੀਕ ਨਹੀਂ ਹੈ।
ਦੱਸ ਦਈਏ ਕਿ ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ ਵਿੱਚ 50 ਕਿਲੋ ਭਾਰ ਵਰਗ ਵਿੱਚ ਹਿੱਸਾ ਲਿਆ ਸੀ। ਉਹ ਇੱਕ ਦਿਨ ਵਿੱਚ 3 ਪਹਿਲਵਾਨਾਂ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪਹੁੰਚੀ ਸੀ, ਜਿਸ ਵਿੱਚ ਜਾਪਾਨ ਦੀ ਓਲੰਪਿਕ ਚੈਂਪੀਅਨ ਵੀ ਸ਼ਾਮਲ ਹੈ। ਹਾਲਾਂਕਿ ਫਾਈਨਲ ਦੀ ਸਵੇਰ ਉਸ ਦਾ ਭਾਰ 100 ਗ੍ਰਾਮ ਦੱਸਿਆ ਗਿਆ। ਜਿਸ ਤੋਂ ਬਾਅਦ ਉਸ ਨੂੰ ਅਯੋਗ ਕਰਾਰ ਦੇ ਦਿੱਤਾ ਗਿਆ।
ਇਸ ਨਾਲ ਵਿਨੇਸ਼ ਨਾ ਸਿਰਫ ਫਾਈਨਲ ਮੈਚ ਖੇਡਣ ਤੋਂ ਖੁੰਝ ਗਈ ਸਗੋਂ ਚਾਂਦੀ ਦੇ ਤਗਮੇ ਤੋਂ ਵੀ ਖੁੰਝ ਗਈ। ਹਾਲਾਂਕਿ ਵਿਨੇਸ਼ ਨੇ ਚਾਂਦੀ ਦੇ ਤਗਮੇ ਲਈ ਸਪੋਰਟਸ ਕੋਰਟ (CAS) ‘ਚ ਅਪੀਲ ਕੀਤੀ ਹੈ। ਜਿਸ ‘ਤੇ 13 ਅਗਸਤ ਨੂੰ ਫੈਸਲਾ ਆਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...