September 8, 2026, 3:24 pm
----------- Advertisement -----------
HomeNewsNational-Internationalਭਾਰਤੀ ਚੋਣ ਕਮਿਸ਼ਨ ਨੇ ਰਿਟਰਨਿੰਗ ਅਫਸਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਲਈ ਕਰਵਾਇਆ...

ਭਾਰਤੀ ਚੋਣ ਕਮਿਸ਼ਨ ਨੇ ਰਿਟਰਨਿੰਗ ਅਫਸਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਲਈ ਕਰਵਾਇਆ ਮੁਲਾਂਕਣ

Published on

----------- Advertisement -----------

ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਦਫ਼ਤਰ ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਰਿਟਰਨਿੰਗ ਅਫਸਰਾਂ (ਆਰ.ਓਜ਼) ਅਤੇ ਸਹਾਇਕ ਰਿਟਰਨਿੰਗ ਅਫਸਰਾਂ (ਏ.ਆਰ.ਓਜ਼) ਲਈ ਇੱਕ ਮੁਲਾਂਕਣ ਪ੍ਰੋਗਰਾਮ ਕਰਵਾਇਆ। ਇਸ ਪ੍ਰੋਗਰਾਮ ਵਿੱਚ ਸੂਬੇ ਭਰ ਦੇ 111 ਆਰ.ਓਜ਼ ਅਤੇ ਏ.ਆਰ.ਓਜ਼ ਨੇ ਹਿੱਸਾ ਲਿਆ ਅਤੇ ਚੋਣਾਂ ਦੀ ਆਮ ਜਾਣਕਾਰੀ ਦੇ ਆਧਾਰ `ਤੇ ਆਯੋਜਿਤ ਕੀਤੇ ਗਏ ਦੋ ਆਨਲਾਈਨ ਟੈਸਟ ਵੀ ਦਿੱਤੇ।

ਇਹ ਟੈਸਟ ਸੈਕਸ਼ਨ ਅਫਸਰ ਯੋਗੇਸ਼ ਸਹਾਰਨ, ਜਿਨ੍ਹਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਇਨਵਿਜੀਲੇਟਰ ਤਾਇਨਾਤ ਕੀਤਾ ਗਿਆ ਸੀ, ਦੀ ਨਿਗਰਾਨੀ ਹੇਠ ਕਰਵਾਏ ਗਏ। ਇਸ ਪ੍ਰੋਗਰਾਮ ਦੌਰਾਨ ਪੰਜਾਬ ਦੇ ਸੀਈਓ ਡਾ. ਐਸ ਕਰੁਣਾ ਰਾਜੂ, ਵਧੀਕ ਸੀਈਓ ਅਮਨਦੀਪ ਕੌਰ ਅਤੇ ਜੁਆਇੰਟ ਸੀਈਓ ਇੰਦਰਪਾਲ ਸਿੰਘ ਵੀ ਮੌਜੂਦ ਸਨ। ਡਾ. ਰਾਜੂ ਨੇ ਮੁਲਾਂਕਣ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਤੇ ਸਾਰੇ ਆਰ.ਓਜ਼ ਅਤੇ ਏ.ਆਰ.ਓਜ਼ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਕੋਈ ਪ੍ਰੀਖਿਆ ਨਹੀਂ ਸੀ ਬਲਕਿ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਚੋਣਾਂ ਕਰਵਾਉਣ ਬਾਰੇ ਹੋਰ ਜਾਣਕਾਰੀ ਦੇਣ ਦਾ ਇੱਕ ਉਪਰਾਲਾ ਸੀ।

ਉਨ੍ਹਾਂ ਕਿਹਾ ਕਿ ਚੋਣਾਂ ਕਰਵਾਉਣ ਲਈ ਆਰ.ਓਜ਼ ਅਤੇ ਏ.ਆਰ.ਓਜ਼ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੁਤੰਤਰ, ਨਿਰਪੱਖ ਅਤੇ ਸੁਰੱਖਿਅਤ ਚੋਣਾਂ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਕਿਹਾ।ਇਸ ਦੌਰਾਨ, ਡਾ. ਰਾਜੂ ਨੇ ਆਰ.ਓਜ਼ ਅਤੇ ਏ.ਆਰ.ਓਜ਼ ਨੂੰ ਜ਼ਿਲ੍ਹਾ ਚੋਣ ਪ੍ਰਬੰਧਨ ਯੋਜਨਾ ਬਾਰੇ ਵੀ ਜਾਣੂ ਕਰਵਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...