September 3, 2026, 2:40 am
----------- Advertisement -----------
HomeNewsLatest Newsਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨਾਲ ਕੀਤੀ ਮੁਲਾਕਾਤ

Published on

----------- Advertisement -----------

ਮੁੱਖ ਮੰਤਰੀ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਦੀ ਮੰਗ
ਨਵੀਂ ਦਿੱਲੀ, 25 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਤੋਂ ਝੋਨੇ ਦੇ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।


ਮੁੱਖ ਮੰਤਰੀ ਨੇ ਅੱਜ ਇੱਥੇ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਦਿਆਂ ਉਹਨਾਂ ਨੂੰ ਝੋਨੇ ਦੇ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਸੂਬੇ ਲਈ ਬਿਜਲੀ ਦੀ ਲੋੜ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਦੇਸ਼ ਦਾ ਅੰਨਦਾਤਾ ਰਿਹਾ ਹੈ ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ। ਮਾਨ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸੂਬੇ ਦੇ ਕਿਸਾਨਾਂ ਨੂੰ ਝੋਨਾ ਪੈਦਾ ਕਰਕੇ ਦੇਸ਼ ਦੇ ਖੁਰਾਕ ਉਤਪਾਦਨ ਵਿੱਚ ਯੋਗਦਾਨ ਪਾਉਣ ਲਈ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਲੋੜ ਹੈ।


ਮੁੱਖ ਮੰਤਰੀ ਨੇ ਆਰ.ਕੇ. ਸਿੰਘ ਨੂੰ ਦੱਸਿਆ ਕਿ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਲਈ ਬਿਜਲੀ ਦੀ ਨਿਰੰਤਰ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪੰਜਾਬ ਦਾ ਜਾਇਜ਼ ਹੱਕ ਹੈ ਜਿਸ ਨੇ ਦੇਸ਼ ਦੀਆਂ ਅਨਾਜ ਲੋੜਾਂ ਦੀ ਪੂਰਤੀ ਕੀਤੀ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਕੱਢਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁੱਦੇ ‘ਤੇ ਸਹਿਮਤੀ ਬਣਾਉਣ ਲਈ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਨਾਲ ਪਹਿਲਾਂ ਹੀ ਵਿਸਥਾਰਪੂਰਵਕ ਗੱਲਬਾਤ ਕਰ ਰਹੀ ਹੈ। ਮਾਨ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨੂੰ ਜਲਦ ਹੀ ਬੂਰ ਪਵੇਗਾ।
ਇਸ ਦੌਰਾਨ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸੂਬਾ ਸਰਕਾਰ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰੇਗੀ।
ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ. ਵੇਣੂ ਪ੍ਰਸਾਦ, ਪੰਜਾਬ ਭਵਨ ਦੀ ਪ੍ਰਮੁੱਖ ਰੈਜ਼ੀਡੈਂਟ ਕਮਿਸ਼ਨਰ ਰਾਖੀ ਗੁਪਤਾ ਭੰਡਾਰੀ ਅਤੇ ਹੋਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...