June 27, 2026, 1:06 am
----------- Advertisement -----------
HomeNewsBreaking News2 ਮਹੀਨੇ ਪਹਿਲਾਂ ਸਟੱਡੀ ਵੀਜ਼ੇ 'ਤੇ ਕੈਨੇਡਾ ਗਈ ਪੰਜਾਬ ਦੀ ਕੁੜੀ ਦੀ...

2 ਮਹੀਨੇ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਪੰਜਾਬ ਦੀ ਕੁੜੀ ਦੀ ਸੜਕ ਹਾਦਸੇ ‘ਚ ਦਰਦਨਾਕ ਮੌ+ਤ

Published on

----------- Advertisement -----------

ਦੋ ਮਹੀਨੇ ਪਹਿਲਾਂ ਕੈਨੇਡਾ ਗਈ ਰਾਜਪੁਰਾ ਦੇ ਨਾਲ ਲਗਦੇ ਕਸਬੇ ਬਨੂੰੜ ਦੀ ਕੋਮਲਪ੍ਰੀਤ ਕੌਰ ਬਾਜਵਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਨੂੰੜ ਦੇ ਵਾਰਡ ਨੰਬਰ 8 ਦੀ ਵਸਨੀਕ ਕੋਮਲਪ੍ਰੀਤ ਕੌਰ ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਈ ਹੋਈ ਸੀ। ਕੋਮਲਪ੍ਰੀਤ ਕੌਰ ਭਾਰਤੀ ਸਮੇਂ ਅਨੁਸਾਰ ਸਵੇਰੇ 6.46 ਵਜੇ ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਆਪਣੀਆਂ ਸਹੇਲੀਆਂ ਨਾਲ ਕੰਮ ‘ਤੇ ਜਾ ਰਹੀ ਸੀ ਕਿ ਰਸਤੇ ‘ਚ ਚਾਰ ਵਾਹਨਾਂ ਦੀ ਟੱਕਰ ਹੋ ਗਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਟੱਕਰ ਨਾਲ ਕੋਮਲਪ੍ਰੀਤ ਦੀ ਕਾਰ ਦਾ ਦਰਵਾਜ਼ਾ ਖੁੱਲ੍ਹ ਗਿਆ ਅਤੇ ਉਹ ਸੜਕ ‘ਤੇ ਡਿੱਗ ਗਈ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਬਰੈਂਪਟਨ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਕੋਮਲਪ੍ਰੀਤ ਕੌਰ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਕੋਮਲਪ੍ਰੀਤ ਦੇ ਪਿਤਾ ਜੋਧਾ ਸਿੰਘ ਦੀ ਦੋ ਮਹੀਨੇ ਪਹਿਲਾਂ ਕੈਂਸਰ ਨਾਲ ਮੌਤ ਹੋ ਗਈ ਸੀ। ਉਸ ਤੋਂ ਬਾਅਦ ਕੋਮਲਪ੍ਰੀਤ ਅਤੇ ਉਸ ਦੇ ਭਰਾ ਦੀਦਾਰ ਸਿੰਘ ਨੂੰ ਉਨ੍ਹਾਂ ਦੀ ਮਾਂ ਨੇ ਚੰਗੇ ਭਵਿੱਖ ਲਈ ਕੈਨੇਡਾ ਭੇਜ ਦਿੱਤਾ ਸੀ। ਕੋਮਲਪ੍ਰੀਤ ਦੀ ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਉਸ ਦੀ ਬੇਟੀ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਮਦਦ ਕਰਨ ਤਾਂ ਜੋ ਉਹ ਆਪਣੀ ਧੀ ਨੂੰ ਆਖਰੀ ਵਾਰ ਦੇਖ ਸਕੇ ਅਤੇ ਉਸ ਦਾ ਅੰਤਿਮ ਸੰਸਕਾਰ ਕਰ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...