September 14, 2026, 2:48 am
----------- Advertisement -----------
HomeNewsBreaking Newsਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਪੁਤਿਨ

ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਪੁਤਿਨ

Published on

----------- Advertisement -----------

ਵਲਾਦੀਮੀਰ ਪੁਤਿਨ ਲਗਾਤਾਰ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਹਨ। 15-17 ਮਾਰਚ ਨੂੰ ਹੋਈ ਵੋਟਿੰਗ ਵਿੱਚ ਪੁਤਿਨ ਨੂੰ 88% ਵੋਟਾਂ ਮਿਲੀਆਂ। ਉਸ ਦੇ ਵਿਰੋਧੀ ਨਿਕੋਲੇ ਖਾਰੀਤੋਨੋਵ ਨੂੰ 4% ਵੋਟਾਂ ਮਿਲੀਆਂ। ਵਲਾਦਿਸਲਾਵ ਦਾਵਾਨਕੋਵ ਅਤੇ ਲਿਓਨਿਡ ਸਲੂਟਸਕੀ ਤੀਜੇ ਅਤੇ ਚੌਥੇ ਸਥਾਨ ‘ਤੇ ਰਹੇ।
ਨਤੀਜਿਆਂ ਦੇ ਐਲਾਨ ਤੋਂ ਬਾਅਦ ਪੁਤਿਨ ਨੇ ਕਿਹਾ- ਹੁਣ ਰੂਸ ਹੋਰ ਵੀ ਸ਼ਕਤੀਸ਼ਾਲੀ ਅਤੇ ਪ੍ਰਭਾਵਸ਼ਾਲੀ ਬਣ ਜਾਵੇਗਾ। ਉਨ੍ਹਾਂ ਰੂਸ-ਨਾਟੋ ਵਿਵਾਦ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ- ਜੇਕਰ ਅਮਰੀਕਾ ਦੀ ਅਗਵਾਈ ਵਾਲੀ ਫੌਜੀ ਸੰਸਥਾ ਨਾਟੋ ਅਤੇ ਰੂਸ ਆਹਮੋ-ਸਾਹਮਣੇ ਆ ਜਾਂਦੇ ਹਨ ਤਾਂ ਦੁਨੀਆ ਤੀਜੇ ਵਿਸ਼ਵ ਯੁੱਧ ਤੋਂ ਇਕ ਕਦਮ ਦੂਰ ਹੋ ਜਾਵੇਗੀ। ਮੈਨੂੰ ਨਹੀਂ ਲੱਗਦਾ ਕਿ ਕੋਈ ਵੀ ਅਜਿਹਾ ਕੁਝ ਚਾਹੁੰਦਾ ਹੋਵੇਗਾ।
ਦੱਸ ਦਈਏ ਕਿ ਪੁਤਿਨ ਸਾਲ 2000 ਵਿੱਚ ਪਹਿਲੀ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਸਨ। ਉਹ 2008 ਤੱਕ ਇਸ ਅਹੁਦੇ ‘ਤੇ ਰਹੇ। 2012 ਵਿੱਚ ਤਤਕਾਲੀ ਰਾਸ਼ਟਰਪਤੀ ਮੇਦਵੇਦੇਵ ਨੇ ਆਪਣੀ ਪਾਰਟੀ ਨੂੰ ਇੱਕ ਵਾਰ ਫਿਰ ਪੁਤਿਨ ਨੂੰ ਰਾਸ਼ਟਰਪਤੀ ਉਮੀਦਵਾਰ ਵਜੋਂ ਨਾਮਜ਼ਦ ਕਰਨ ਲਈ ਕਿਹਾ। ਇਸ ਤੋਂ ਬਾਅਦ ਪੁਤਿਨ ਨੇ 2012 ਦੀਆਂ ਚੋਣਾਂ ਜਿੱਤੀਆਂ ਅਤੇ ਸੱਤਾ ‘ਚ ਵਾਪਸੀ ਕੀਤੀ। ਉਦੋਂ ਤੋਂ ਲੈ ਕੇ ਹੁਣ ਤੱਕ ਉਹ ਰਾਸ਼ਟਰਪਤੀ ਦੇ ਅਹੁਦੇ ‘ਤੇ ਕਾਬਜ਼ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...