April 21, 2026, 4:53 am
----------- Advertisement -----------
HomeNewsLatest Newsਪੁਤਿਨ ਨੇ ਪੰਜਵੀਂ ਵਾਰ ਚੁੱਕੀ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ

ਪੁਤਿਨ ਨੇ ਪੰਜਵੀਂ ਵਾਰ ਚੁੱਕੀ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ

Published on

----------- Advertisement -----------

ਵਲਾਦੀਮੀਰ ਪੁਤਿਨ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣ ਗਏ ਹਨ। ਪੁਤਿਨ ਨੇ ਮਾਸਕੋ ਦੇ ਗ੍ਰੈਂਡ ਕ੍ਰੇਮਲਿਨ ਪੈਲੇਸ ਵਿੱਚ 33 ਸ਼ਬਦਾਂ ਵਿੱਚ ਸਹੁੰ ਚੁੱਕੀ। ਪੁਤਿਨ ਨੇ ਸਾਲ 2000 ਵਿੱਚ ਪਹਿਲੀ ਵਾਰ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ। ਉਸ ਤੋਂ ਬਾਅਦ ਉਹ 2004, 2012 ਅਤੇ 2018 ਵਿੱਚ ਵੀ ਰਾਸ਼ਟਰਪਤੀ ਰਹਿ ਚੁੱਕੇ ਹਨ।
ਪੁਤਿਨ ਦੇ ਸਹੁੰ ਚੁੱਕਣ ਅਤੇ ਰਾਸ਼ਟਰੀ ਗੀਤ ਤੋਂ ਬਾਅਦ ਫੌਜ ਨੇ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ। ਸਹੁੰ ਚੁੱਕਣ ਤੋਂ ਬਾਅਦ ਪੁਤਿਨ ਨੇ ਕਿਹਾ, “ਅਸੀਂ ਹੋਰ ਮਜ਼ਬੂਤ ​​ਹੋਵਾਂਗੇ। ਅਸੀਂ ਉਨ੍ਹਾਂ ਦੇਸ਼ਾਂ ਨਾਲ ਆਪਣੇ ਸਬੰਧਾਂ ਨੂੰ ਮਜ਼ਬੂਤ ​​ਕਰਾਂਗੇ, ਜੋ ਸਾਨੂੰ ਦੁਸ਼ਮਣ ਸਮਝਦੇ ਹਨ। ਮੈਂ ਜਨਤਾ ਦਾ ਵਿਸ਼ਵਾਸ ਬਣਾਈ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ।” ਦੱਸ ਦਈਏ ਕਿ ਰੂਸ ਵਿਚ 15-17 ਮਾਰਚ ਨੂੰ ਹੋਈਆਂ ਚੋਣਾਂ ਵਿਚ ਪੁਤਿਨ ਨੂੰ 88% ਵੋਟਾਂ ਮਿਲੀਆਂ ਸਨ ਜਦਕਿ ਉਨ੍ਹਾਂ ਦੇ ਵਿਰੋਧੀ ਨਿਕੋਲੇ ਖਾਰੀਤੋਨੋਵ ਨੂੰ ਸਿਰਫ਼ 4% ਵੋਟਾਂ ਮਿਲੀਆਂ।
ਸਹੁੰ ਚੁੱਕਣ ਵੇਲੇ ਵਰਤੀ ਜਾਂਦੀ ਸੰਵਿਧਾਨ ਦੀ ਕਾਪੀ ਬਹੁਤ ਖਾਸ ਹੁੰਦੀ ਹੈ। ਇਸ ਦਾ ਕਵਰ ਲਾਲ ਰੰਗ ਦਾ ਹੁੰਦਾ ਹੈ। ਇਸ ‘ਤੇ ਸੁਨਹਿਰੀ ਰੰਗ ‘ਚ ‘ਰੂਸ ਦਾ ਸੰਵਿਧਾਨ’ ਲਿਖਿਆ ਹੋਇਆ ਹੈ। ਇਸ ਤੋਂ ਇਲਾਵਾ ਰੂਸੀ ‘ਕੋਟ ਆਫ ਆਰਮਜ਼’ ਦੀ ਤਸਵੀਰ ਸਿਲਵਰ ਕਲਰ ‘ਚ ਬਣੀ ਹੈ। ਸੰਵਿਧਾਨ ਦੀ ਇਹ ਕਾਪੀ ਨੂੰ ਰਾਸ਼ਟਰਪਤੀ ਦੀ ਲਾਇਬ੍ਰੇਰੀ ਵਿੱਚ ਰੱਖਿਆ ਜਾਂਦਾ ਹੈ। ਰੂਸ ਦਾ ਨਵਾਂ ਰਾਸ਼ਟਰਪਤੀ ਸੰਵਿਧਾਨ ਦੀ ਕਾਪੀ ‘ਤੇ ਆਪਣਾ ਸੱਜਾ ਹੱਥ ਰੱਖ ਕੇ ਅਹੁਦੇ ਦੀ ਸਹੁੰ ਚੁੱਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...