August 30, 2026, 8:11 pm
----------- Advertisement -----------
HomeNewsLatest Newsਮਹਾਰਾਣੀ ਐਲਿਜ਼ਾਬੈਥ II ਦੇਹਾਂਤ: ਭਾਰਤ 'ਚ 11 ਸਤੰਬਰ ਨੂੰ ਇੱਕ ਦਿਨ ਦੇ...

ਮਹਾਰਾਣੀ ਐਲਿਜ਼ਾਬੈਥ II ਦੇਹਾਂਤ: ਭਾਰਤ ‘ਚ 11 ਸਤੰਬਰ ਨੂੰ ਇੱਕ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ

Published on

----------- Advertisement -----------

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਦੇਹਾਂਤ ‘ਤੇ ਭਾਰਤ ‘ਚ ਅੱਜ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 11 ਸਤੰਬਰ ਨੂੰ ਭਾਰਤ ਵਿੱਚ ਰਾਸ਼ਟਰੀ ਸੋਗ ਹੋਵੇਗਾ। ਇਸ ਦਿਨ ਮਹਾਰਾਣੀ ਐਲਿਜ਼ਾਬੈਥ ਦੇ ਸਨਮਾਨ ਵਿੱਚ ਭਾਰਤ ਵਿੱਚ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਦੱਸ ਦਈਏ ਕਿ ਮਹਾਰਾਣੀ ਐਲਿਜ਼ਾਬੈਥ II ਨੇ 70 ਸਾਲਾਂ ਤੱਕ ਰਾਜ ਕਰਨ ਤੋਂ ਬਾਅਦ ਵੀਰਵਾਰ ਨੂੰ ਸਕਾਟਲੈਂਡ ਵਿੱਚ ਆਖਰੀ ਸਾਹ ਲਿਆ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਮਹਾਰਾਣੀ ਨੂੰ ਸਾਡੇ ਸਮਿਆਂ ਦੇ ਦਿੱਗਜ ਵਜੋਂ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਆਪਣੇ ਦੇਸ਼ ਅਤੇ ਲੋਕਾਂ ਨੂੰ ਪ੍ਰੇਰਣਾਦਾਇਕ ਅਗਵਾਈ ਪ੍ਰਦਾਨ ਕੀਤੀ। ਉਨ੍ਹਾਂ ਨੇ ਜਨਤਕ ਜੀਵਨ ਵਿੱਚ ਇੱਜ਼ਤ ਅਤੇ ਸ਼ਿਸ਼ਟਾਚਾਰ ਦਾ ਪ੍ਰਦਰਸ਼ਨ ਕੀਤਾ। ਆਪਣੀ ਬ੍ਰਿਟੇਨ ਫੇਰੀ ਨੂੰ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ ਕਿ ਮੇਰੀ 2015 ਅਤੇ 2018 ਵਿੱਚ ਬ੍ਰਿਟੇਨ ਦੀ ਯਾਤਰਾ ਦੌਰਾਨ ਮਹਾਰਾਣੀ ਐਲਿਜ਼ਾਬੈਥ II ਨਾਲ ਯਾਦਗਾਰ ਮੁਲਾਕਾਤਾਂ ਹੋਈਆਂ ਸਨ। ਮੈਂ ਉਨ੍ਹਾਂ ਦੀ ਦਿਆਲਤਾ ਨੂੰ ਨਹੀਂ ਭੁੱਲ ਸਕਾਂਗਾ। ਇੱਕ ਮੁਲਾਕਾਤ ਦੌਰਾਨ ਉਨ੍ਹਾਂ ਨੇ ਮੈਨੂੰ ਉਹ ਰੁਮਾਲ ਦਿਖਾਇਆ ਜੋ ਮਹਾਤਮਾ ਗਾਂਧੀ ਨੇ ਉਨ੍ਹਾਂ ਨੂੰ ਤੋਹਫ਼ੇ ਵਿੱਚ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੇਪਾਲ ਹੜ੍ਹ ‘ਚ ਲਾਪਤਾ ਹੋਇਆ ਪੰਜਾਬ ਦਾ ਨੌਜਵਾਨ, ਪਰਿਵਾਰ ਨੇ ਭਾਲ ਲਈ ਮਦਦ ਕਰਨ ਦੀ ਕੀਤੀ ਅਪੀਲ

ਹੈਪੀ ਸਭਰਾ ਤਰਨ ਤਾਰਨ:ਜ਼ਿਲ੍ਹੇ ਦੇ ਪਿੰਡ ਰੱਤੋਕੇ ਤੋਂ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ।...

CM ਮਾਨ ਨੂੰ ਮਿਲੇ ਜਗਤਾਰ ਸਿੰਘ ਹਵਾਰਾ ਦੀ ਭੈਣ , ਪੈਰੋਲ ਸਬੰਧੀ ਕੀਤੀ ਕਾਰਗੁਜ਼ਾਰੀ ਲਈ ਸੀਐੱਮ ਦਾ ਕੀਤਾ ਧੰਨਵਾਦ

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦੀ ਪੈਰੋਲ ਨੂੰ ਲੈ ਕੇ ਜਥੇਦਾਰ ਸਾਬ੍ਹ ਜੀ...

ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਾਂ ਨੂੰ ਜੋੜਿਆ, ਨਸ਼ਾ ਮੁਕਤੀ ਅਤੇ ਉਮੀਦ ਦਾ ਸੰਦੇਸ਼ ਕੀਤਾ ਮਜ਼ਬੂਤ

ਚੰਡੀਗੜ੍ਹ, 29 ਅਗਸਤ 2026:ਸ਼ੁੱਕਰਵਾਰ ਨੂੰ ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਕੇਂਦਰਾਂ...

29 ਅਗਸਤ ਤੋਂ 7 ਸਤੰਬਰ ਤੱਕ ਵਿਸ਼ੇਸ਼ ਸਫਾਈ ਮੁਹਿੰਮ, ਕੂੜੇ ਵਾਲੇ ਸਥਾਨਾਂ ‘ਤੇ ਹੋਵੇਗਾ ਫੋਕਸ

ਚੰਡੀਗੜ੍ਹ 29 ਅਗਸਤ:ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ...

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...