September 9, 2026, 7:13 am
----------- Advertisement -----------
HomeNewsLatest News'ਆਪ' ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ...

‘ਆਪ’ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

Published on

----------- Advertisement -----------

ਚੰਡੀਗੜ੍ਹ, 3 ਸਤੰਬਰ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ। ਦੇਸ਼ ਦੇ ਸਰਵਉੱਚ ਸੰਵਿਧਾਨਕ ਅਹੁਦੇ ‘ਤੇ ਕਾਬਜ਼ ਰਾਸ਼ਟਰਪਤੀ ਮੁਰਮੂ ਨਾਲ ਸੰਸਦ ਮੈਂਬਰ ਰਾਘਵ ਚੱਢਾ ਦੀ ਇਹ ਪਹਿਲੀ ਸ਼ਿਸ਼ਟਾਚਾਰੀ ਮੁਲਾਕਾਤ ਸੀ।

‘ਆਪ’ ਸੰਸਦ ਮੈਂਬਰ ਨੇ ਰਾਸ਼ਟਰਪਤੀ ਮੁਰਮੂ ਨੂੰ ਹਰਿਮੰਦਰ ਸਾਹਿਬ ਦਾ ਪ੍ਰਤੀਰੂਪ ਭੇਟ ਕੀਤਾ ਅਤੇ ਪੰਜਾਬ ਦੇ ਲੋਕਾਂ ਦੀ ਵੱਲੋਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਮੀਟਿੰਗ ਦੌਰਾਨ ਰਾਘਵ ਚੱਢਾ ਨੇ ਰਾਸ਼ਟਰਪਤੀ ਨਾਲ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਜੁੜੇ ਮੁੱਦਿਆਂ ਸਮੇਤ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਦੇ ਮੁੱਦਿਆਂ ‘ਤੇ ਚਰਚਾ ਕੀਤੀ। ਰਾਘਵ ਚੱਢਾ ਨੇ ਇੱਕ ਟਵੀਟ ਵਿੱਚ ਕਿਹਾ, “ਭਾਰਤ ਦੇ ਮਾਣਯੋਗ ਰਾਸ਼ਟਰਪਤੀ, ਦ੍ਰੋਪਦੀ ਮੁਰਮੂ ਜੀ ਨੂੰ ਅੱਜ ਨਵੀਂ ਦਿੱਲੀ ਵਿੱਚ ਮਿਲ ਕੇ ਸ਼ੁਭਕਾਮਨਾਵਾਂ ਦੇਣ ਦਾ ਮਾਣ ਹਾਸਿਲ ਹੋਇਆ।” ਦੱਸ ਦਈਏ ਦ੍ਰੋਪਦੀ ਮੁਰਮੂ ਨੇ 25 ਜੁਲਾਈ ਨੂੰ ਭਾਰਤ ਦੇ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...