September 6, 2026, 9:11 am
----------- Advertisement -----------
HomeNewsLatest Newsਰਾਘਵ ਚੱਢਾ ਦਾ ਵੱਡਾ ਬਿਆਨ, ਕਿਹਾ- ਦਿੱਲੀ ਸੇਵਾਵਾਂ ਬਿੱਲ ਦਿੱਲੀ ਦੇ ਲੋਕਾਂ...

ਰਾਘਵ ਚੱਢਾ ਦਾ ਵੱਡਾ ਬਿਆਨ, ਕਿਹਾ- ਦਿੱਲੀ ਸੇਵਾਵਾਂ ਬਿੱਲ ਦਿੱਲੀ ਦੇ ਲੋਕਾਂ ਨੂੰ ਗੁਲਾਮ ਬਣਾਉਣ ਵਾਲਾ ਬਿੱਲ

Published on

----------- Advertisement -----------

ਰਾਜ ਸਭਾ ਵਿੱਚ ਸੋਮਵਾਰ ਨੂੰ ਸਵੇਰੇ 11 ਵਜੇ ਕਾਰਵਾਈ ਸ਼ੁਰੂ ਹੋਈ। 15 ਮਿੰਟ ਤੱਕ ਚੱਲਣ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਕੇਂਦਰ ਸਰਕਾਰ ਅੱਜ ਰਾਜ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ ਪੇਸ਼ ਕਰੇਗੀ। ਇਸ ਨੂੰ ਲੋਕ ਸਭਾ ਵਿੱਚ 3 ਅਗਸਤ ਨੂੰ ਪੇਸ਼ ਕੀਤਾ ਗਿਆ ਸੀ
ਦਿੱਲੀ ਸੇਵਾਵਾਂ ਬਿੱਲ ਸੰਬੰਧੀ ਬੋਲਦਿਆਂ ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ” ‘ਆਪ’ ਅਤੇ ‘INDIA’ ਬਲਾਕ ਬਿੱਲ ਦਾ ਵਿਰੋਧ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਇਸ ਬਿੱਲ ਨੂੰ ਵਿਧਾਨਿਕ ਪ੍ਰਕਿਰਿਆ ਦੇ ਨਾਲ-ਨਾਲ ਨਿਆਂਇਕ ਪ੍ਰਕਿਰਿਆ ਰਾਹੀਂ ਵੀ ਰੋਕਾਂਗੇ ਕਿਉਂਕਿ ਇਹ ਦਿੱਲੀ ਦੇ 2 ਕਰੋੜ ਲੋਕਾਂ ਨੂੰ ਗੁਲਾਮ ਬਣਾਉਣ ਵਾਲਾ ਬਿੱਲ ਹੈ, ਇਹ 2 ਕਰੋੜ ਲੋਕਾਂ ਦੇ ਵੋਟ ਦਾ ਅਧਿਕਾਰ ਖੋਹ ਰਿਹਾ ਹੈ। ਕਿਉਂਕਿ ਜਿਸ ਸਰਕਾਰ ਨੂੰ ਤੁਸੀਂ ਵੋਟ ਦੇ ਕੇ ਕੰਮ ਕਰਨ ਲਈ ਚੁਣਦੇ ਹੋ, ਉਸ ਕੋਲ ਕੋਈ ਸ਼ਕਤੀ ਨਹੀਂ ਰਹਿ ਜਾਂਦੀ ਅਤੇ ਸਾਰੀਆਂ ਸ਼ਕਤੀਆਂ ਲੈਫਟੀਨੈਂਟ ਗਵਰਨਰ ਨੂੰ ਸੌਂਪ ਦਿੱਤੀਆਂ ਜਾਂਦੀਆਂ ਹਨ।”
ਉਨ੍ਹਾਂ ਕਿਹਾ ਕਿ ” ਜੇਕਰ ਦਿੱਲੀ ਵਿੱਚ ਕਿਸੇ ਦੇ ਘਰ ਬਿਜਲੀ ਜਾਂ ਪਾਣੀ ਨਹੀਂ ਹੈ, ਕਿਸੇ ਦੇ ਬੱਚੇ ਨੂੰ ਸਕੂਲ ਵਿੱਚ ਦਾਖਲਾ ਨਹੀਂ ਮਿਲ ਰਿਹਾ, ਹਸਪਤਾਲ ਵਿੱਚ ਇਲਾਜ ਨਹੀਂ ਹੋ ਰਿਹਾ ਤਾਂ ਕੀ ਉਹ ਵਿਅਕਤੀ ਉਪ ਰਾਜਪਾਲ ਦੇ ਘਰ ਜਾਵੇਗਾ ਜਾਂ ਆਪਣੇ ਵਿਧਾਇਕ, ਮੁੱਖ ਮੰਤਰੀ ਕੋਲ ਜਾਵੇਗਾ? ਇਹ ਬਿੱਲ ਲੋਕਤੰਤਰ ਦੀ ਸੰਸਦੀ ਪ੍ਰਣਾਲੀ ਨੂੰ ਉਲਟਾ ਬਣਾਉਣ ਦਾ ਕੰਮ ਕਰਦਾ ਹੈ।”
ਉਨ੍ਹਾਂ ਕਿਹਾ ਕਿ ” ਅਸੀਂ ਇਸਦਾ ਵਿਰੋਧ ਕਰਾਂਗੇ ਅਤੇ ਇਸਨੂੰ ਹਰਾਉਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਮੇਰਾ ਮੰਨਣਾ ਹੈ ਕਿ ਧਰਮ ਅਧਰਮ ਦੀ ਇਸ ਲੜਾਈ ਵਿੱਚ ਧਰਮ ਸਾਡੇ ਨਾਲ ਹੈ ਅਤੇ ਅਧਰਮ ਭਾਜਪਾ ਦੇ ਨਾਲ ਹੈ, ਮੈਂ ਗੈਰ-ਭਾਜਪਾ ਸਰਕਾਰਾਂ ਨੂੰ ਕਹਿਣਾ ਚਾਹਾਂਗਾ ਕਿ ਇਕੱਠੇ ਹੋ ਕੇ ਇਸ ਬਿੱਲ ਨੂੰ ਹਰਾਉਣਾ ਲਾਜ਼ਮੀ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...