November 18, 2026, 12:43 am
----------- Advertisement -----------
HomeNewsBreaking Newsਵੈਨੇਜ਼ੁਏਲਾ ਹਾਈਵੇਅ 'ਤੇ ਹੋਇਆ ਦਰਦਨਾ.ਕ ਹਾਦ.ਸਾ, 17 ਵਾਹਨ ਸੜ ਕੇ ਹੋਏ ਸੁਆਹ,...

ਵੈਨੇਜ਼ੁਏਲਾ ਹਾਈਵੇਅ ‘ਤੇ ਹੋਇਆ ਦਰਦਨਾ.ਕ ਹਾਦ.ਸਾ, 17 ਵਾਹਨ ਸੜ ਕੇ ਹੋਏ ਸੁਆਹ, 16 ਲੋਕਾਂ ਦੀਆਂ ਲਾ.ਸ਼ਾਂ ਹੋਈਆਂ ਬਰਾਮਦ

Published on

----------- Advertisement -----------

ਵੈਨੇਜ਼ੁਏਲਾ ਦੀ ਰਾਜਧਾਨੀ ਕਾਰਾਕਸ ਨੇੜੇ ਇਕ ਹਾਈਵੇਅ ‘ਤੇ ਬੀਤੇ ਬੁੱਧਵਾਰ ਸ਼ਾਮ ਨੂੰ 17 ਵਾਹਨ ਸੜ ਕੇ ਸੁਆਹ ਹੋ ਗਏ। ਵੀਰਵਾਰ ਸਵੇਰੇ ਵੀ ਇੱਥੇ ਲਾਸ਼ਾਂ ਨੂੰ ਕੱਢਣ ਦਾ ਸਿਲਸਿਲਾ ਜਾਰੀ ਰਿਹਾ ਹੈ। ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।

ਬੀਬੀਸੀ ਦੀ ਰਿਪੋਰਟ ਮੁਤਾਬਕ ਤੇਜ਼ ਰਫ਼ਤਾਰ ਟਰੱਕ ਵੱਲੋਂ ਵਾਹਨਾਂ ਨੂੰ ਟੱਕਰ ਮਾਰਨ ਤੋਂ ਬਾਅਦ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇੜੇ ਖੜ੍ਹੀਆਂ ਗੱਡੀਆਂ ਵਿੱਚ ਫੈਲ ਗਈ। ਇਸ ਹਾਦਸੇ ਤੋਂ ਮਹਿਜ਼ 15 ਮਿੰਟ ਪਹਿਲਾਂ ਇੱਕ ਹੋਰ ਹਾਦਸਾ ਵਾਪਰਿਆ ਸੀ। ਹਾਦਸੇ ਕਾਰਨ ਹਾਈਵੇਅ ‘ਤੇ ਕਈ ਵਾਹਨ ਖੜ੍ਹੇ ਹੋ ਗਏ। ਉਦੋਂ ਤੇਜ਼ ਰਫਤਾਰ ਟਰੱਕ ਨੇ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਟਰੱਕ ਵਿੱਚ ਕੈਮੀਕਲ ਰੱਖੇ ਹੋਏ ਸਨ। ਟੱਕਰ ਕਾਰਨ ਅੱਗ ਲੱਗ ਗਈ ਅਤੇ ਵਾਹਨਾਂ ਵਿੱਚ ਫੈਲ ਗਈ। 

ਇਸ ਦੇ ਨਾਲ ਹੀ ਰਿਸਕ ਮੈਨੇਜਮੈਂਟ ਦੇ ਉਪ ਮੰਤਰੀ ਨੇ ਕਿਹਾ ਕਿ ਪਹਿਲੇ ਹਾਦਸੇ ‘ਚ ਇਕ ਟਰੱਕ ਅਤੇ 3 ਵਾਹਨਾਂ ਵਿਚਾਲੇ ਟੱਕਰ ਹੋ ਗਈ। ਇਸ ਤੋਂ ਬਾਅਦ ਹਾਈਵੇਅ ‘ਤੇ ਜਾਮ ਲੱਗ ਗਿਆ ਅਤੇ ਕਈ ਹੋਰ ਵਾਹਨ ਸੜਕ ‘ਤੇ ਖੜ੍ਹੇ ਹੋ ਗਏ। ਫਿਰ ਇਕ ਹੋਰ ਟਰੱਕ ਆਇਆ ਅਤੇ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਿ ਕਿ ਖ਼ਰਾਬ ਮੌਸਮ ਕਾਰਨ ਸ਼ਾਇਦ ਡਰਾਈਵਰ ਜਾਮ ਨਹੀਂ ਦੇਖ ਸਕਿਆ। ਲੋਕਾਂ ਦਾ ਕਹਿਣਾ ਹੈ ਕਿ ਹਾਈਵੇਅ ਵਾਲੀ ਸੜਕ ਚੰਗੀ ਨਹੀਂ ਹੈ ਅਤੇ ਨਾ ਹੀ ਇਸ ਦੀ ਸਹੀ ਸਾਂਭ-ਸੰਭਾਲ ਕੀਤੀ ਜਾਂਦੀ ਹੈ।

ਸੜਕ ਹਾਦਸੇ ਤੋਂ ਬਾਅਦ ਪੁਲਿਸ ਨੇ ਕਿਹਾ- ਇਹ ਇੱਕ ਬਹੁ-ਵਾਹਨ ਟੱਕਰ ਸੀ ਜਿਸ ਵਿੱਚ ਕਈ ਵਾਹਨ ਇੱਕ ਦੂਜੇ ਨਾਲ ਟਕਰਾ ਗਏ। ਇਹ ਹਾਦਸਾ ਹਾਈਵੇਅ ‘ਤੇ ਵਾਪਰਿਆ। ਇਸ ਦੀ ਸੂਚਨਾ ਮਿਲਦੇ ਹੀ ਐਮਰਜੈਂਸੀ ਸੇਵਾਵਾਂ ਮੌਕੇ ‘ਤੇ ਪਹੁੰਚ ਗਈਆਂ। ਜ਼ਖਮੀ ਲੋਕਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। 28 ਅਕਤੂਬਰ 2023 ਨੂੰ ਮਿਸਰ ਵਿੱਚ ਇੱਕ ਤੋਂ ਬਾਅਦ ਇੱਕ ਕਈ ਵਾਹਨ ਆਪਸ ਵਿੱਚ ਟਕਰਾ ਗਏ।

ਸਥਾਨਕ ਮੀਡੀਆ ਮੁਤਾਬਕ ਇਸ ਹਾਦਸੇ ‘ਚ 35 ਲੋਕਾਂ ਦੀ ਮੌਤ ਹੋ ਗਈ। 63 ਲੋਕ ਜ਼ਖਮੀ ਹੋ ਗਏ। ਮੁੱਢਲੀ ਜਾਣਕਾਰੀ ਅਨੁਸਾਰ ਇੱਕ ਕਾਰ ਵਿੱਚੋਂ ਪੈਟਰੋਲ ਲੀਕ ਹੋਣ ਕਾਰਨ ਕਈ ਵਾਹਨ ਆਪਸ ਵਿੱਚ ਟਕਰਾ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਅੱਗ ਲੱਗ ਗਈ। ਇਹ ਹਾਦਸਾ ਮਿਸਰ ਦੀ ਰਾਜਧਾਨੀ ਕਾਹਿਰਾ ਤੋਂ 132 ਕਿਲੋਮੀਟਰ ਦੂਰ ਬਹੇਰਾ ਇਲਾਕੇ ਵਿੱਚ ਵਾਪਰਿਆ। ਇੱਕ ਯਾਤਰੀ ਬੱਸ ਵੀ ਇਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਲਾਂਕਿ ਬੱਸ ‘ਚ ਕਿੰਨੇ ਲੋਕ ਸਵਾਰ ਸਨ, ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ।

 5 ਫਰਵਰੀ 2023 ਨੂੰ ਚੀਨ ਦੇ ਹੁਨਾਨ ਸੂਬੇ ਵਿੱਚ ਇੱਕ ਖਤਰਨਾਕ ਸੜਕ ਹਾਦਸਾ ਵਾਪਰਿਆ। 10 ਮਿੰਟਾਂ ਦੇ ਅੰਦਰ ਹੀ ਹਾਈਵੇਅ ‘ਤੇ 50 ਵਾਹਨ ਆਪਸ ‘ਚ ਟਕਰਾ ਗਏ। ਇਸ ਕਾਰਨ ਕਈ ਵਾਹਨਾਂ ਨੂੰ ਅੱਗ ਲੱਗ ਗਈ। ਇਸ ‘ਚ 16 ਲੋਕਾਂ ਦੀ ਮੌਤ ਹੋ ਗਈ, ਜਦਕਿ 66 ਲੋਕ ਜ਼ਖਮੀ ਹੋ ਗਏ। 28 ਦਸੰਬਰ 2022 ਨੂੰ ਧੁੰਦ ਕਾਰਨ ਕਰੀਬ 200 ਵਾਹਨ ਆਪਸ ਵਿੱਚ ਟਕਰਾ ਗਏ ਸਨ। ਚੀਨੀ ਮੀਡੀਆ ਸੀਸੀਟੀਵੀ ਦੇ ਅਨੁਸਾਰ, ਝੇਂਗਝੂ ਸ਼ਹਿਰ ਦੇ ਜ਼ੇਂਗਜਿਨ ਹੁਆਂਗੇ ਬ੍ਰਿਜ ‘ਤੇ ਦੋਵਾਂ ਪਾਸਿਆਂ ਤੋਂ ਜਾ ਰਹੇ ਵਾਹਨ ਇੱਕ ਦੂਜੇ ਨਾਲ ਟਕਰਾ ਗਏ। ਹਾਦਸਾ ਬੁੱਧਵਾਰ ਸਵੇਰੇ ਵਾਪਰਿਆ। ਇੱਥੇ ਇੰਨੀ ਜ਼ਿਆਦਾ ਧੁੰਦ ਸੀ ਕਿ 200 ਮੀਟਰ ਦੀ ਦੂਰੀ ਤੋਂ ਵੀ ਕੁਝ ਦਿਖਾਈ ਨਹੀਂ ਦੇ ਰਿਹਾ ਸੀ। ਇਸ ਦੌਰਾਨ ਕਈ ਲੋਕ ਜ਼ਖਮੀ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...