ਕਾਂਗਰਸ ਨੇਤਾ ਰਾਹੁਲ ਗਾਂਧੀ ਆਈਡੀਆਜ਼ ਫਾਰ ਇੰਡੀਆ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਲੰਡਨ ਦੀ ਕੈਂਬਰਿਜ ਯੂਨੀਵਰਸਿਟੀ ਪਹੁੰਚੇ ਹਨ। ਲੰਡਨ ਦੀ ਕੈਂਬਰਿਜ ਯੂਨੀਵਰਸਿਟੀ ‘ਚ ਆਈਡੀਆਜ਼ ਆਫ ਇੰਡੀਆ ਸੈਮੀਨਾਰ ‘ਚ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਵੱਡੇ ਇਲਜ਼ਾਮ ਲਗਾਏ ਹਨ। ਭਾਜਪਾ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ- ਭਾਜਪਾ ਧਰੁਵੀਕਰਨ ਦਾ ਤੇਲ (Kerosin) ਛਿੜਕ ਰਹੀ ਹੈ। ਤੁਹਾਨੂੰ ਸਿਰਫ ਇੱਕ ਚੰਗਿਆੜੀ ਦੀ ਲੋੜ ਹੈ, ਫਿਰ ਦੇਸ਼ ਆਪਣੇ ਆਪ ਸੜਨ ਲੱਗ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਮੇਤ ਸਮੁੱਚੀ ਵਿਰੋਧੀ ਧਿਰ ਦੀ ਲੜਾਈ ਇਸ ਨੂੰ ਰੋਕਣ ਦੀ ਹੈ।
ਇਕ ਸਵਾਲ ਦੇ ਜਵਾਬ ‘ਚ ਰਾਹੁਲ ਨੇ ਕਿਹਾ ਕਿ ਭਾਰਤ ‘ਚ ਲੋਕਤੰਤਰ ਦੀ ਸਥਿਤੀ ਇਸ ਸਮੇਂ ਠੀਕ ਨਹੀਂ ਹੈ। ਭਾਜਪਾ ਦੇ ਲੋਕ ਸੰਵਿਧਾਨਕ ਅਹੁਦਿਆਂ ‘ਤੇ ਬਿਰਾਜਮਾਨ ਹਨ। ਸਾਰੇ ਸਰਕਾਰੀ ਅਦਾਰਿਆਂ ਵਿੱਚ ਲੋਕਾਂ ਨੂੰ ਪਿੱਛੇ ਤੋਂ ਐਂਟਰੀ ਦਿੱਤੀ ਜਾ ਰਹੀ ਹੈ। ਅਸੀਂ ਇਨ੍ਹਾਂ ਲੋਕਾਂ ਨਾਲ ਲੜ ਰਹੇ ਹਾਂ। ਸਾਡਾ ਮੰਨਣਾ ਹੈ ਕਿ ਸਾਰਿਆਂ ਨੂੰ ਬਰਾਬਰ ਪਹੁੰਚ ਹੋਣੀ ਚਾਹੀਦੀ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਵਿੱਚ ਸਰਕਾਰ ਆਰਥਿਕ ਸੰਕਟ ਨੂੰ ਲੈ ਕੇ ਗੰਭੀਰ ਨਹੀਂ ਹੈ। ਮੈਂ ਮਨਮੋਹਨ ਸਿੰਘ ਜੀ ਨੂੰ 2012 ਵਿੱਚ ਪੁੱਛਿਆ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਹੁਣ ਅਸੀਂ ਨਵੇਂ ਦੌਰ ਵਿੱਚ ਪ੍ਰਵੇਸ਼ ਕਰ ਚੁੱਕੇ ਹਾਂ, ਪੁਰਾਣੀਆਂ ਨੀਤੀਆਂ ਨਹੀਂ ਚੱਲਣਗੀਆਂ। ਸਰਕਾਰ ਸੰਕਟ ਨਾਲ ਨਜਿੱਠਣ ਲਈ ਕੋਈ ਪਹਿਲਕਦਮੀ ਨਹੀਂ ਕਰ ਰਹੀ ਅਤੇ ਨਾ ਹੀ ਕਿਸੇ ਦੀ ਸੁਣ ਰਹੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਚੀਨੀ ਫੌਜਾਂ ਲੱਦਾਖ ਅਤੇ ਡੋਕਲਾਮ ਦੋਵਾਂ ‘ਚ ਡੇਰੇ ਲਾਏ ਹੋਏ ਹਨ। ਉਨ੍ਹਾਂ ਕਿਹਾ ਕਿ ਚੀਨੀ ਫੌਜ ਨੇ ਪੈਂਗੋਂਗ ਝੀਲ ‘ਤੇ ਹੁਣੇ ਹੀ ਇਕ ਵੱਡਾ ਪੁਲ ਬਣਾਇਆ ਹੈ। ਉਹ ਬੁਨਿਆਦੀ ਢਾਂਚਾ ਤਿਆਰ ਕਰ ਰਹੇ ਹਨ। ਉਹ ਸਪੱਸ਼ਟ ਤੌਰ ‘ਤੇ ਕਿਸੇ ਚੀਜ਼ ਦੀ ਤਿਆਰੀ ਕਰ ਰਹੇ ਹਨ। ਪਰ ਸਰਕਾਰ ਇਸ ਬਾਰੇ ਗੱਲ ਨਹੀਂ ਕਰਨਾ ਚਾਹੁੰਦੀ। ਸਰਕਾਰ ਗੱਲਬਾਤ ਨੂੰ ਦਬਾਉਣਾ ਚਾਹੁੰਦੀ ਹੈ। ਇਹ ਭਾਰਤ ਲਈ ਬੁਰਾ ਹੈ।
ਰਾਹੁਲ ਨੇ ਕਿਹਾ ਕਿ ਮੈਂ ਆਪਣੇ ਆਪ ਨੂੰ ਇੱਕ ਅਜਿਹੇ ਵਿਅਕਤੀ ਦੇ ਰੂਪ ਵਿੱਚ ਦੇਖਦਾ ਹਾਂ ਜੋ ਭਾਰਤ ਦੇ ਵਿਚਾਰ ਦਾ ਬਚਾਅ ਕਰਦਾ ਹੈ। ਜਦੋਂ ਮੈਂ ਆਪਣੇ ਦੇਸ਼ ਦੀ ਆਵਾਜ਼ ਨੂੰ ਕੁਚਲਿਆ ਹੋਇਆ ਦੇਖਦਾ ਹਾਂ ਤਾਂ ਇਹ ਮੈਨੂੰ ਬਹੁਤ ਪਰੇਸ਼ਾਨ ਕਰਦੀ ਹੈ। ਮੈਂ ਸੋਚਦਾ ਹਾਂ ਕਿ ਮੈਨੂੰ ਕੀ ਕਰਨਾ ਚਾਹੀਦਾ ਹੈ। ਇਹ ਇੱਕ ਚੁਣੌਤੀਪੂਰਨ ਸਥਿਤੀ ਹੈ ਪਰ ਮੈਨੂੰ ਲੱਗਦਾ ਹੈ ਕਿ ਇਸ ਚੀਜ਼ ਦੇ ਅੰਦਰ ਇੱਕ ਬਹੁਤ ਵੱਡਾ ਮੌਕਾ ਹੈ ਅਤੇ ਮੈਂ ਇਸਨੂੰ ਮਹਿਸੂਸ ਕਰਦਾ ਹਾਂ।
----------- Advertisement -----------
ਕਾਂਗਰਸ ਨੇਤਾ ਰਾਹੁਲ ਗਾਂਧੀ ਪਹੁੰਚੇ ਲੰਡਨ,ਭਾਜਪਾ ‘ਤੇ ਲਗਾਏ ਵੱਡੇ ਇਲਜ਼ਾਮ
Published on
----------- Advertisement -----------
----------- Advertisement -----------












