ਚੰਦਰਯਾਨ-3 ਦੇ ਚੰਦਰਮਾ ‘ਤੇ ਸਫਲ ਲੈਂਡਿੰਗ ‘ਤੇ ਇਸਰੋ ਦੇ ਵਿਗਿਆਨੀਆਂ ਨੂੰ ਦੇਸ਼ ਅਤੇ ਦੁਨੀਆ ਭਰ ਤੋਂ ਵਧਾਈਆਂ ਮਿਲ ਰਹੀਆਂ ਹਨ। ਹਰ ਕੋਈ ਇਸਰੋ ਦੀ ਸਫਲਤਾ ਦਾ ਜਸ਼ਨ ਮਨਾ ਰਿਹਾ ਹੈ। ਇਸ ਕਾਮਯਾਬੀ ‘ਤੇ ਰਾਹੁਲ ਗਾਂਧੀ ਅਤੇ ਕਾਂਗਰਸ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਅੱਜ ਦੀ ਸ਼ਾਨਦਾਰ ਪ੍ਰਾਪਤੀ ਲਈ ਟੀਮ ਇਸਰੋ ਨੂੰ ਵਧਾਈ ਦਿੰਦਾ ਹਾਂ। ਚੰਦਰਮਾ ਦੇ ਦੱਖਣੀ ਧਰੁਵ ‘ਤੇ ਚੰਦਰਯਾਨ 3 ਦੀ ਲੈਂਡਿੰਗ ਸਾਡੇ ਵਿਗਿਆਨਕ ਭਾਈਚਾਰੇ ਵਲੋਂ ਸਖ਼ਤ ਮਿਹਨਤ ਦਾ ਹੀ ਨਤੀਜਾ ਹੈ। 1962 ਤੋਂ, ਭਾਰਤ ਦਾ ਪੁਲਾੜ ਪ੍ਰੋਗਰਾਮ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰ ਰਿਹਾ ਹੈ।
ਉਧਰ ਕਾਂਗਰਸ ਨੇ ਟਵੀਟ ਕਰਕੇ ਲਿਖਿਆ ਕਿ ਚੰਦਰਮਾ ਦੀ ਸਤ੍ਹਾ ‘ਤੇ ਚੰਦਰਯਾਨ-3 ਦੇ ਸਫਲ ਲੈਂਡਿੰਗ ‘ਤੇ ਇਸਰੋ ਸਮੇਤ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਭਵਿੱਖ ਵਿੱਚ ਪੁਲਾੜ ਖੋਜ ਦੀ ਲੋੜ ਨੂੰ ਦੇਖਦਿਆਂ ਪੰਡਿਤ ਨਹਿਰੂ ਨੇ ਇਸਰੋ ਦੀ ਨੀਂਹ ਰੱਖੀ ਸੀ। ਇਹ ਉਨ੍ਹਾਂ ਦੀ ਦੂਰਅੰਦੇਸ਼ੀ ਦਾ ਹੀ ਨਤੀਜਾ ਹੈ ਕਿ ਅੱਜ ਭਾਰਤ ਪੂਰੀ ਦੁਨੀਆ ਵਿੱਚ ਪੁਲਾੜ ਖੋਜ ਦੇ ਖੇਤਰ ਵਿੱਚ ਨਵੇਂ ਰਿਕਾਰਡ ਕਾਇਮ ਕਰ ਰਿਹਾ ਹੈ।












