September 27, 2026, 7:03 pm
----------- Advertisement -----------
HomeNewsLatest Newsਰਾਹੁਲ ਗਾਂਧੀ ਮਣੀਪੁਰ ਲਈ ਰਵਾਨਾ, ਦੋ ਦਿਨ ਰਾਹਤ ਕੈਂਪਾਂ ਦਾ ਕਰਨਗੇ ਦੌਰਾ

ਰਾਹੁਲ ਗਾਂਧੀ ਮਣੀਪੁਰ ਲਈ ਰਵਾਨਾ, ਦੋ ਦਿਨ ਰਾਹਤ ਕੈਂਪਾਂ ਦਾ ਕਰਨਗੇ ਦੌਰਾ

Published on

----------- Advertisement -----------

ਮਨੀਪੁਰ ਵਿੱਚ ਚੱਲ ਰਹੀ ਹਿੰਸਾ ਦਰਮਿਆਨ ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਮਣੀਪੁਰ ਲਈ ਰਵਾਨਾ ਹੋ ਗਏ ਹਨ। ਉਹ 29 ਅਤੇ 30 ਜੂਨ ਨੂੰ ਮਣੀਪੁਰ ਵਿੱਚ ਹੋਣਗੇ। ਮਨੀਪੁਰ ਕਾਂਗਰਸ ਦੇ ਪ੍ਰਧਾਨ ਓਕਰਮ ਇਬੋਬੀ ਸਿੰਘ ਨੇ ਕਿਹਾ ਕਿ ਰਾਹੁਲ ਇੰਫਾਲ ਅਤੇ ਚੂਰਾਚੰਦਪੁਰ ਦੇ ਕਈ ਰਾਹਤ ਕੈਂਪਾਂ ਦਾ ਦੌਰਾ ਕਰਨਗੇ। ਸਿਵਲ ਸੁਸਾਇਟੀ ਦੇ ਆਗੂਆਂ, ਸੀਨੀਅਰ ਸਿਟੀਜ਼ਨਾਂ ਅਤੇ ਕਈ ਆਗੂਆਂ ਨਾਲ ਵੀ ਮੁਲਾਕਾਤ ਕਰਨਗੇ।
ਦੱਸ ਦਈਏ ਕਿ ਮਨੀਪੁਰ ਵਿੱਚ 3 ਮਈ ਤੋਂ ਕੁਕੀ ਅਤੇ ਮੇਤੇਈ ਭਾਈਚਾਰਿਆਂ ਦਰਮਿਆਨ ਹਿੰਸਾ ਚੱਲ ਰਹੀ ਹੈ। ਹਿੰਸਾ ‘ਚ ਹੁਣ ਤੱਕ 131 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਿੰਸਾ ਦੇ ਮੱਦੇਨਜ਼ਰ ਸੂਬੇ ‘ਚ ਇੰਟਰਨੈੱਟ ‘ਤੇ ਪਾਬੰਦੀ 30 ਜੂਨ ਤੱਕ ਵਧਾ ਦਿੱਤੀ ਗਈ ਹੈ। ਸਰਬ ਪਾਰਟੀ ਮੀਟਿੰਗ ਵਿੱਚ ਗ੍ਰਹਿ ਮੰਤਰਾਲੇ ਨੇ ਹਿੰਸਾ ਵਿੱਚ ਹੁਣ ਤੱਕ 131 ਲੋਕਾਂ ਦੇ ਮਾਰੇ ਜਾਣ ਦੀ ਜਾਣਕਾਰੀ ਦਿੱਤੀ ਸੀ। ਇਸ ਦੇ ਨਾਲ ਹੀ 419 ਲੋਕ ਜ਼ਖਮੀ ਹੋਏ ਹਨ। ਅੱਗਜ਼ਨੀ ਦੀਆਂ 5 ਹਜ਼ਾਰ ਤੋਂ ਵੱਧ ਘਟਨਾਵਾਂ ਹੋ ਚੁੱਕੀਆਂ ਹਨ। ਛੇ ਹਜ਼ਾਰ ਕੇਸ ਦਰਜ ਕੀਤੇ ਗਏ ਹਨ ਅਤੇ 144 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਬੇ ਵਿੱਚ 36 ਹਜ਼ਾਰ ਸੁਰੱਖਿਆ ਮੁਲਾਜ਼ਮ ਅਤੇ 40 ਆਈਪੀਐਸ ਤਾਇਨਾਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...