June 4, 2026, 7:35 pm
----------- Advertisement -----------
HomeNewsBreaking Newsਰਾਹੁਲ ਗਾਂਧੀ ਨੂੰ ਸੁਲਤਾਨਪੁਰ ਅਦਾਲਤ 'ਚ 2 ਜੁਲਾਈ ਨੂੰ ਪੇਸ਼ ਹੋਣ ਦੇ...

ਰਾਹੁਲ ਗਾਂਧੀ ਨੂੰ ਸੁਲਤਾਨਪੁਰ ਅਦਾਲਤ ‘ਚ 2 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ; ਜਾਣੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਸੁਲਤਾਨਪੁਰ ਦੀ MP/MLA ਅਦਾਲਤ ਨੇ ਅਮਿਤ ਸ਼ਾਹ ਖਿਲਾਫ ਨਫਰਤ ਭਰੇ ਭਾਸ਼ਣ ਮਾਮਲੇ ‘ਚ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ 2 ਜੁਲਾਈ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਬੁੱਧਵਾਰ ਨੂੰ ਸੁਣਵਾਈ ਦੌਰਾਨ ਜੱਜ ਨੇ ਰਾਹੁਲ ਦੇ ਵਕੀਲ ਨੂੰ ਪੁੱਛਿਆ ਕਿ ਉਹ ਕਿੱਥੇ ਹਨ? ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਦੱਸਿਆ ਕਿ ਲੋਕ ਸਭਾ ਵਿੱਚ ਸਪੀਕਰ ਦੇ ਅਹੁਦੇ ਲਈ ਚੋਣ ਹੋਣੀ ਹੈ। ਇਸ ਲਈ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ ਇਸ ਤੋਂ ਬਾਅਦ ਅਦਾਲਤ ਨੇ ਰਾਹੁਲ ਨੂੰ 2 ਜੁਲਾਈ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।
ਦੱਸ ਦਈਏ ਕਿ 8 ਮਈ 2018 ਨੂੰ, ਬੈਂਗਲੁਰੂ ਵਿੱਚ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ, ਰਾਹੁਲ ਗਾਂਧੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਅਮਿਤ ਸ਼ਾਹ ਨੂੰ ਕਤਲ ਦਾ ਦੋਸ਼ੀ ਕਿਹਾ ਸੀ। ਜਿਸ ਤੋਂ ਬਾਅਦ ਸੁਲਤਾਨਪੁਰ ਦੇ ਭਾਜਪਾ ਆਗੂ ਨੇ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਇਸ ਸਾਲ ਦੀ ਸ਼ੁਰੂਆਤ ‘ਚ ਰਾਹੁਲ ਗਾਂਧੀ 20 ਫਰਵਰੀ ਨੂੰ ਅਦਾਲਤ ‘ਚ ਪੇਸ਼ ਹੋਏ ਸਨ।
20 ਫਰਵਰੀ 2024 ਨੂੰ ਰਾਹੁਲ ਗਾਂਧੀ ਨੇ ਸੁਲਤਾਨਪੁਰ ਅਦਾਲਤ ਵਿੱਚ ਪਹੁੰਚ ਕੇ ਆਤਮ ਸਮਰਪਣ ਕੀਤਾ ਸੀ। ਅਦਾਲਤ ਨੇ ਉਨ੍ਹਾਂ ਨੂੰ 25-25 ਹਜ਼ਾਰ ਰੁਪਏ ਦੇ ਦੋ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਬਾਅਦ ਪਹਿਲੀ ਤਰੀਕ 2 ਮਾਰਚ ਸੀ। ਫਿਰ 13 ਮਾਰਚ, 22 ਮਾਰਚ, 2 ਅਪ੍ਰੈਲ, 12 ਅਪ੍ਰੈਲ, 2 ਮਈ, 14 ਮਈ, 27 ਮਈ, 7 ਜੂਨ, 18 ਜੂਨ ਅਤੇ 26 ਜੂਨ ਸਨ, ਪਰ ਰਾਹੁਲ ਗਾਂਧੀ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਉਨ੍ਹਾਂ ਦੀ ਤਰਫੋਂ ਐਡਵੋਕੇਟ ਕਾਸ਼ੀ ਸ਼ੁਕਲਾ ਅਰਜ਼ੀ ਦਾਇਰ ਕਰ ਰਹੇ ਹਨ। ਰਾਹੁਲ ਦਾ ਬਿਆਨ ਅਦਾਲਤ ‘ਚ ਦਰਜ ਕੀਤਾ ਜਾਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ/ਮੋਹਾਲੀ, 3 ਜੂਨ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ...