November 24, 2026, 6:37 pm
----------- Advertisement -----------
HomeNewsBreaking Newsਰਾਹੁਲ ਗਾਂਧੀ ਅੰਬਾਲਾ 'ਚ ਟਰੱਕ ਦੀ ਸਵਾਰੀ ਕਰਦੇ ਆਏ ਨਜ਼ਰ, ਡਰਾਈਵਰਾਂ ਨੂੰ...

ਰਾਹੁਲ ਗਾਂਧੀ ਅੰਬਾਲਾ ‘ਚ ਟਰੱਕ ਦੀ ਸਵਾਰੀ ਕਰਦੇ ਆਏ ਨਜ਼ਰ, ਡਰਾਈਵਰਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣੀਆਂ

Published on

----------- Advertisement -----------

ਅੰਬਾਲਾ, 23 ਮਈ 2023 – ਕਰਨਾਟਕ ਵਿਧਾਨ ਸਭਾ ਚੋਣਾਂ ‘ਚ ਜਿੱਤ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਟਰੱਕ ਦੀ ਸਵਾਰੀ ਕਰਦੇ ਦੇਖਿਆ ਗਿਆ। ਰਾਹੁਲ ਗਾਂਧੀ ਦਿੱਲੀ ਤੋਂ ਸ਼ਿਮਲਾ ਲਈ ਰਵਾਨਾ ਹੋਏ। ਰਸਤੇ ਵਿੱਚ ਉਹ ਅੰਬਾਲਾ ਤੋਂ ਚੰਡੀਗੜ੍ਹ ਲਈ ਟਰੱਕ ਵਿੱਚ ਸਫ਼ਰ ਕੀਤਾ। ਕਾਂਗਰਸੀ ਵਰਕਰਾਂ ਅਤੇ ਨੇਤਾਵਾਂ ਨੇ ਰਾਹੁਲ ਦੇ ਟਰੱਕ ‘ਚ ਸਫਰ ਕਰਨ ਦਾ ਵੀਡੀਓ ਸ਼ੇਅਰ ਕੀਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਵੀਡੀਓ ਸੋਮਵਾਰ ਰਾਤ ਦਾ ਹੈ। ਕਾਂਗਰਸੀ ਵਰਕਰਾਂ ਮੁਤਾਬਕ ਰਾਹੁਲ ਨੇ ਅੰਬਾਲਾ ਵਿੱਚ ਟਰੱਕ ਡਰਾਈਵਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਡਰਾਈਵਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਦੀ ਕੋਸ਼ਿਸ਼ ਵੀ ਕੀਤੀ। ਰਾਹੁਲ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।

ਕਾਂਗਰਸ ਨੇਤਾ ਸੁਪ੍ਰਿਆ ਸ਼੍ਰੀਨਾਤੇ ਨੇ ਰਾਹੁਲ ਦਾ ਵੀਡੀਓ ਸ਼ੇਅਰ ਕੀਤਾ ਹੈ। ਉਨ੍ਹਾਂ ਲਿਖਿਆ, ਰਾਹੁਲ ਗਾਂਧੀ ਯੂਨੀਵਰਸਿਟੀ ਦੇ ਵਿਦਿਆਰਥੀਆਂ, ਖਿਡਾਰੀਆਂ, ਸਿਵਲ ਸੇਵਾਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ, ਕਿਸਾਨਾਂ, ਡਿਲੀਵਰੀ ਪਾਰਟਨਰ, ਬੱਸਾਂ ਵਿੱਚ ਆਮ ਨਾਗਰਿਕਾਂ ਅਤੇ ਹੁਣ ਅੱਧੀ ਰਾਤ ਨੂੰ ਟਰੱਕ ਡਰਾਈਵਰਾਂ ਨੂੰ ਮਿਲ ਰਹੇ ਹਨ ? ਕਿਉਂਕਿ ਉਹ ਇਸ ਦੇਸ਼ ਦੇ ਲੋਕਾਂ ਦੀ ਗੱਲ ਸੁਣਨਾ ਚਾਹੁੰਦੇ ਹਨ, ਉਨ੍ਹਾਂ ਦੀਆਂ ਚੁਣੌਤੀਆਂ ਅਤੇ ਸਮੱਸਿਆਵਾਂ ਨੂੰ ਸਮਝਣਾ ਚਾਹੁੰਦੇ ਹਨ। ਉਹਨਾਂ ਨੂੰ ਅਜਿਹਾ ਕਰਦੇ ਦੇਖ ਕੇ ਇੱਕ ਵਿਸ਼ਵਾਸ਼ ਪੈਦਾ ਹੁੰਦਾ ਹੈ, ਕੋਈ ਹੈ ਜੋ ਲੋਕਾਂ ਦੇ ਨਾਲ ਖੜਾ ਹੈ, ਕੋਈ ਹੈ ਜੋ ਉਹਨਾਂ ਦੇ ਚੰਗੇ ਕੱਲ੍ਹ ਲਈ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹੈ। ਕੋਈ ਹੈ ਜੋ ਨਫ਼ਰਤ ਦੇ ਬਾਜ਼ਾਰ ਵਿੱਚ ਪਿਆਰ ਦੀ ਦੁਕਾਨ ਖੋਲ੍ਹ ਰਿਹਾ ਹੈ। ਅਤੇ ਹੌਲੀ-ਹੌਲੀ ਇਹ ਅਹਿਸਾਸ ਹੋ ਰਿਹਾ ਹੈ ਕਿ ਇਹ ਦੇਸ਼ ਪਿਆਰ ਅਤੇ ਸ਼ਾਂਤੀ ਦੇ ਰਾਹ ‘ਤੇ ਪਰਤਣਾ ਚਾਹੁੰਦਾ ਹੈ, ਹੌਲੀ-ਹੌਲੀ ਇਹ ਦੇਸ਼ ਰਾਹੁਲ ਗਾਂਧੀ ਦੇ ਨਾਲ ਚੱਲਣ ਲੱਗਾ ਹੈ।

ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਦੇ ਮੁੱਦੇ ‘ਤੇ ਪੀਐਮ ਮੋਦੀ ‘ਤੇ ਨਿਸ਼ਾਨਾ ਸਾਧਿਆ ਸੀ। ਰਾਹੁਲ ਨੇ ਇੱਕ ਟਵੀਟ ਵਿੱਚ ਕਿਹਾ ਸੀ ਕਿ ਪ੍ਰਧਾਨ ਮੰਤਰੀ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਨਹੀਂ ਕਰਨਾ ਚਾਹੀਦਾ। ਰਾਸ਼ਟਰਪਤੀ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਾ ਚਾਹੀਦਾ ਹੈ। ਦਰਅਸਲ, ਨਵੇਂ ਸੰਸਦ ਭਵਨ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਵੀਰ ਸਾਵਰਕਰ ਦੀ ਜਯੰਤੀ ‘ਤੇ ਦੇਸ਼ ਦੀ ਨਵੀਂ ਸੰਸਦ ਦਾ ਉਦਘਾਟਨ ਕਰਨ ਜਾ ਰਹੇ ਹਨ। ਲੋਕ ਸਭਾ ਸਪੀਕਰ ਓਮ ਬਿਰਲਾ ਨੇ 28 ਮਈ ਨੂੰ ਪੀਐਮ ਮੋਦੀ ਦੁਆਰਾ ਸੰਸਦ ਭਵਨ ਦੇ ਉਦਘਾਟਨ ਦੀ ਜਾਣਕਾਰੀ ਦਿੱਤੀ ਸੀ।

ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਦੇਸ਼ ਭਰ ‘ਚ ਭਾਰਤ ਜੋੜੋ ਯਾਤਰਾ ਕੱਢੀ ਸੀ। ਇਹ ਯਾਤਰਾ 7 ਸਤੰਬਰ ਨੂੰ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਸੀ। ਇਹ ਯਾਤਰਾ 12 ਰਾਜਾਂ ਵਿੱਚੋਂ ਲੰਘੀ ਅਤੇ ਜਨਵਰੀ ਵਿੱਚ ਜੰਮੂ-ਕਸ਼ਮੀਰ ਵਿੱਚ ਸਮਾਪਤ ਹੋਈ। ਰਾਹੁਲ ਨੇ 136 ਦਿਨਾਂ ਦੀ ਇਸ ਯਾਤਰਾ ‘ਚ 4000 ਕਿਲੋਮੀਟਰ ਤੋਂ ਜ਼ਿਆਦਾ ਦੀ ਦੂਰੀ ਤੈਅ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...