November 24, 2026, 2:39 pm
----------- Advertisement -----------
HomeNewsLatest Newsਰਾਹੁਲ ਗਾਂਧੀ ਦੇ ਸਮਰਥਕ ਨੇ 12 ਸਾਲ ਤੱਕ ਨਹੀਂ ਪਾਈ ਚੱਪਲਾਂ :...

ਰਾਹੁਲ ਗਾਂਧੀ ਦੇ ਸਮਰਥਕ ਨੇ 12 ਸਾਲ ਤੱਕ ਨਹੀਂ ਪਾਈ ਚੱਪਲਾਂ : ਸੀਐਮ ਹਾਊਸ ਦੇ ਬਾਹਰ ਨੰਗੇ ਪੈਰੀਂ ਲਹਿਰਾਇਆ ਤਿਰੰਗਾ

Published on

----------- Advertisement -----------

ਵਿਰੋਧੀ ਧਿਰ ਦੀ ਏਕਤਾ ਨੂੰ ਲੈ ਕੇ ਪਟਨਾ ‘ਚ ਵਿਸ਼ਾਲ ਮੀਟਿੰਗ ਹੋ ਰਹੀ ਹੈ। 15 ਪਾਰਟੀਆਂ ਦੇ ਦਿੱਗਜ ਨੇਤਾ ਭਾਜਪਾ ਦੇ ਖਿਲਾਫ ਇਕੱਠੇ ਹੋਣ ਲਈ ਮੁੱਖ ਮੰਤਰੀ ਹਾਊਸ ‘ਚ ਵਿਚਾਰ ਵਟਾਂਦਰਾ ਕਰ ਰਹੇ ਹਨ। ਇਸ ਮੰਥਨ ਵਿੱਚ ਰਾਹੁਲ ਗਾਂਧੀ ਵੀ ਸ਼ਾਮਲ ਹੋਏ ਹਨ। ਅਜਿਹੇ ‘ਚ ਉਨ੍ਹਾਂ ਦੇ ਨੇਤਾ ਦੇ ਪਟਨਾ ਪਹੁੰਚਣ ‘ਤੇ ਪਾਰਟੀ ਦੇ ਵਰਕਰ ਅਤੇ ਸਮਰਥਕ ਕਾਫੀ ਉਤਸ਼ਾਹਿਤ ਹਨ। ਇਸ ਦੌਰਾਨ ਹਰਿਆਣਾ ਦੇ ਇੱਕ ਸਮਰਥਕ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਸੀਐਮ ਹਾਊਸ ਦੇ ਬਾਹਰ ਨੰਗੇ ਪੈਰੀਂ ਤਿਰੰਗਾ ਲਹਿਰਾਉਂਦੇ ਹੋਏ ਹਰਿਆਣਾ ਤੋਂ ਆਏ ਪੰਡਿਤ ਦਿਨੇਸ਼ ਸ਼ਰਮਾ ਖਿੱਚ ਦਾ ਕੇਂਦਰ ਬਣੇ। ਦਰਅਸਲ, ਦਿਨੇਸ਼ ਸ਼ਰਮਾ ਦਾ ਦਾਅਵਾ ਹੈ ਕਿ ਉਨ੍ਹਾਂ ਨੇ 12 ਸਾਲਾਂ ਤੋਂ ਚੱਪਲਾਂ ਨਹੀਂ ਪਾਈਆਂ ਹਨ। ਉਨ੍ਹਾਂ ਦਾ ਮਤਾ ਹੈ ਕਿ ਜਦੋਂ ਤੱਕ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨਹੀਂ ਬਣ ਜਾਂਦੇ, ਉਹ ਨੰਗੇ ਪੈਰੀਂ ਘੁੰਮਦੇ ਰਹਿਣਗੇ। ਉਨ੍ਹਾਂ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਵੀ ਨੰਗੇ ਪੈਰੀਂ ਹਿੱਸਾ ਲਿਆ। ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਨਿਸ਼ਾਨ ਵਾਲਾ ਕੁੜਤਾ ਵੀ ਪਾਇਆ ਹੋਇਆ ਸੀ, ਜਿਸ ‘ਤੇ ਲਿਖਿਆ ਸੀ ‘ਰਾਹੁਲ ਗਾਂਧੀ ਮੇਰਾ ਸਾਥੀ ਹੈ, ਰਾਹੁਲ ਗਾਂਧੀ ਯੋਧਾ ਹੈ’।

ਰਾਹੁਲ ਗਾਂਧੀ ਅੱਜ ਸਵੇਰੇ 10 ਵਜੇ ਪਟਨਾ ਪਹੁੰਚੇ। ਰਾਹੁਲ ਗਾਂਧੀ ਨੂੰ ਲੈਣ ਲਈ ਸੀਐਮ ਨਿਤੀਸ਼ ਕੁਮਾਰ ਖੁਦ ਏਅਰਪੋਰਟ ਗਏ। ਰਾਹੁਲ ਗਾਂਧੀ ਦੇ ਨਾਲ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਪਟਨਾ ਪਹੁੰਚੇ। ਏਅਰਪੋਰਟ ਤੋਂ ਰਵਾਨਾ ਹੋਣ ਤੋਂ ਬਾਅਦ ਰਾਹੁਲ ਗਾਂਧੀ ਸਿੱਧੇ ਪ੍ਰਦੇਸ਼ ਕਾਂਗਰਸ ਦਫਤਰ ਸਦਕਤ ਆਸ਼ਰਮ ਪਹੁੰਚੇ। ਰਾਹੁਲ ਗਾਂਧੀ ਸਾਢੇ ਸੱਤ ਸਾਲ ਬਾਅਦ ਪਾਰਟੀ ਦਫ਼ਤਰ ਪਹੁੰਚੇ। ਸਦਕਤ ਆਸ਼ਰਮ ‘ਚ ਆਯੋਜਿਤ ਇਕ ਪ੍ਰੋਗਰਾਮ ‘ਚ ਉਨ੍ਹਾਂ ਕਿਹਾ ਕਿ ਦੇਸ਼ ‘ਚ ਵਿਚਾਰਧਾਰਾ ਦੀ ਜੰਗ ਚੱਲ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...