ਰਾਹੁਲ ਗਾਂਧੀ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦਾ ਇਸ ਨਿਰਣਾਇਕ ਜਿੱਤ ਲਈ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਸਮੂਹ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੂੰ ਵੀ ਤਹਿ ਦਿਲੋਂ ਵਧਾਈ ਦਿੱਤੀ। ਰਾਹੁਲ ਗਾਂਧੀ ਨੇ ਕਿਹਾ ਕਿ “ਕਾਂਗਰਸ ਦੀ ਨਿਰਣਾਇਕ ਜਿੱਤ ਲਈ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ, ਮੈਂ ਭਰੋਸਾ ਦਿਵਾਉਂਦਾ ਹਾਂ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਜਲਦੀ ਪੂਰਾ ਕੀਤਾ ਜਾਵੇਗਾ।” ਇਸ ਦੇ ਨਾਲ ਹੀ ਦੱਸ ਦਈਏ ਕਿ ਹਿਮਾਚਲ ਵਿਧਾਨ ਸਭਾ ਚੋਣਾਂ ‘ਚ ਜਿੱਤ ਨੂੰ ਲੈ ਕੇ ਕਾਂਗਰਸ ਨੇ ਆਪਣੀ ਅਧਿਕਾਰਤ ਇੰਸਟਾਗ੍ਰਾਮ ਆਈਡੀ ‘ਤੇ ਆਪਣੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ, ਜਿਸ ‘ਚ ਲਿਖਿਆ ਹੈ ਕਿ ‘ਇਹ ਜਿੱਤ ਤੁਹਾਡੇ ਸਾਰਿਆਂ ਦੀ ਹੈ’। ਧੰਨਵਾਦ ਹਿਮਾਚਲ ਪ੍ਰਦੇਸ਼”













