July 21, 2026, 8:15 am
----------- Advertisement -----------
HomeNewsBreaking Newsਰਾਹੁਲ ਨੇ ਬੁਲਡੋਜ਼ਰ ਐਕਸ਼ਨ 'ਤੇ SC ਦੀ ਟਿੱਪਣੀ ਦੀ ਕੀਤੀ ਤਾਰੀਫ: ਕਿਹਾ-...

ਰਾਹੁਲ ਨੇ ਬੁਲਡੋਜ਼ਰ ਐਕਸ਼ਨ ‘ਤੇ SC ਦੀ ਟਿੱਪਣੀ ਦੀ ਕੀਤੀ ਤਾਰੀਫ: ਕਿਹਾ- ਭਾਜਪਾ ਬੁਲਡੋਜ਼ਰ ਨੀਤੀ ‘ਤੇ ਬੇਨਕਾਬ ਹੋਈ

Published on

----------- Advertisement -----------
  • ਕਿਹਾ ਦੇਸ਼ ਸੱਤਾ ਦੇ ਚਾਬੁਕ ਨਾਲ ਨਹੀਂ, ਸੰਵਿਧਾਨ ਨਾਲ ਚੱਲੇਗਾ

ਨਵੀਂ ਦਿੱਲੀ, 3 ਸਤੰਬਰ 2024 – ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁਲਡੋਜ਼ਰ ਐਕਸ਼ਨ ਮਾਮਲੇ ‘ਚ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਨੁੱਖਤਾ ਅਤੇ ਇਨਸਾਫ਼ ਨੂੰ ਬੁਲਡੋਜ਼ਰ ਹੇਠ ਕੁਚਲਣ ਵਾਲੀ ਭਾਜਪਾ ਦਾ ਸੰਵਿਧਾਨ ਵਿਰੋਧੀ ਚਿਹਰਾ ਨੰਗਾ ਹੋ ਚੁੱਕਾ ਹੈ। ਰਾਹੁਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕਿਹਾ ਦੇਸ਼ ਸੱਤਾ ਦੇ ਚਾਬੁਕ ਨਾਲ ਨਹੀਂ, ਬਾਬਾ ਸਾਹਿਬ ਦੇ ਸੰਵਿਧਾਨ ਨਾਲ ਚੱਲੇਗਾ।

ਦਰਅਸਲ ਸੋਮਵਾਰ ਨੂੰ ਦੇਸ਼ ਭਰ ‘ਚ ਦੋਸ਼ੀਆਂ ਖਿਲਾਫ ਬੁਲਡੋਜ਼ਰ ਦੀ ਕਾਰਵਾਈ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕੋਈ ਸਿਰਫ ਦੋਸ਼ੀ ਹੈ ਤਾਂ ਜਾਇਦਾਦ ਨੂੰ ਢਾਹੁਣ ਦੀ ਕਾਰਵਾਈ ਕਿਵੇਂ ਕੀਤੀ ਜਾ ਸਕਦੀ ਹੈ ? ਜਸਟਿਸ ਵਿਸ਼ਵਨਾਥਨ ਅਤੇ ਜਸਟਿਸ ਬੀਆਰ ਗਵਈ ਦੇ ਬੈਂਚ ਨੇ ਕਿਹਾ, “ਜੇਕਰ ਕੋਈ ਦੋਸ਼ੀ ਹੈ, ਤਾਂ ਵੀ ਅਜਿਹੀ ਕਾਰਵਾਈ ਨਹੀਂ ਕੀਤੀ ਜਾ ਸਕਦੀ।”

ਜਮੀਅਤ ਦੇ ਵਕੀਲ ਫਾਰੂਕ ਰਸ਼ੀਦ ਦਾ ਕਹਿਣਾ ਹੈ ਕਿ ਰਾਜ ਸਰਕਾਰਾਂ ਘੱਟ ਗਿਣਤੀਆਂ ਨੂੰ ਪ੍ਰੇਸ਼ਾਨ ਕਰਨ ਅਤੇ ਡਰਾਉਣ ਲਈ ਘਰਾਂ ਅਤੇ ਜਾਇਦਾਦਾਂ ‘ਤੇ ਬੁਲਡੋਜ਼ਰ ਕਾਰਵਾਈ ਨੂੰ ਉਤਸ਼ਾਹਿਤ ਕਰ ਰਹੀਆਂ ਹਨ।

ਪਟੀਸ਼ਨ ਵਿੱਚ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਸਰਕਾਰਾਂ ਨੇ ਪੀੜਤਾਂ ਨੂੰ ਆਪਣਾ ਬਚਾਅ ਕਰਨ ਦਾ ਮੌਕਾ ਨਹੀਂ ਦਿੱਤਾ। ਸਗੋਂ ਕਾਨੂੰਨੀ ਪ੍ਰਕਿਰਿਆ ਦਾ ਇੰਤਜ਼ਾਰ ਕੀਤੇ ਬਿਨਾਂ ਹੀ ਸਜ਼ਾ ਵਜੋਂ ਪੀੜਤਾਂ ਦੇ ਘਰਾਂ ਨੂੰ ਤੁਰੰਤ ਬੁਲਡੋਜ਼ਰ ਨਾਲ ਤੋੜ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...