April 29, 2026, 10:51 pm
----------- Advertisement -----------
HomeNewsAutomobilesਮਾਂ ਵੈਸ਼ਨੋ ਦੇਵੀ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਰੇਲਵੇ ਨੇ ਸ਼ੁਰੂ ਕੀਤੀ...

ਮਾਂ ਵੈਸ਼ਨੋ ਦੇਵੀ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਰੇਲਵੇ ਨੇ ਸ਼ੁਰੂ ਕੀਤੀ ਇਹ ਨਵੀਂ ਸਹੂਲਤ

Published on

----------- Advertisement -----------

ਜੇਕਰ ਤੁਸੀਂ ਵੀ ਵੈਸ਼ਨੋ ਦੇਵੀ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਰੇਲਵੇ ਵੱਲੋਂ ਯਾਤਰੀਆਂ ਲਈ ਇੱਕ ਵਿਸ਼ੇਸ਼ ਸਹੂਲਤ ਸ਼ੁਰੂ ਕੀਤੀ ਗਈ ਹੈ, ਜਿਸ ਤੋਂ ਬਾਅਦ ਤੁਸੀਂ ਕੁਝ ਹੀ ਰੁਪਏ ਵਿੱਚ ਮਾਤਾ ਦੇ ਦਰਸ਼ਨ ਕਰ ਸਕੋਗੇ। ਇਸ ਨਾਲ ਤੁਸੀਂ 4 ਘੰਟੇ ਪਹਿਲਾਂ ਆਪਣੀ ਯਾਤਰਾ ਪੂਰੀ ਕਰ ਲਓਗੇ।
ਦੱਸ ਦਈਏ ਕਿ ਰੇਲਵੇ ਵੱਲੋਂ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਵੰਦੇ ਭਾਰਤ ਟਰੇਨਾਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਟਰੇਨਾਂ ਰਾਹੀਂ ਤੁਸੀਂ ਕੁਝ ਘੰਟਿਆਂ ‘ਚ ਲੰਬੀ ਦੂਰੀ ਤੈਅ ਕਰ ਸਕਦੇ ਹੋ। ਦਿੱਲੀ ਤੋਂ ਕਟੜਾ ਦੀ ਦੂਰੀ ਲਗਭਗ 655 ਕਿਲੋਮੀਟਰ ਹੈ ਅਤੇ ਤੁਸੀਂ ਇਸ ਦੂਰੀ ਨੂੰ ਸਿਰਫ 8 ਘੰਟਿਆਂ ਵਿੱਚ ਪੂਰਾ ਕਰ ਸਕਦੇ ਹੋ। ਤੁਸੀਂ ਦਿੱਲੀ ਤੋਂ ਵੈਸ਼ਨੋ ਦੇਵੀ ਜਾਣ ਲਈ ਆਨਲਾਈਨ ਟਿਕਟ ਬੁਕਿੰਗ ਵੀ ਕਰ ਸਕਦੇ ਹੋ। AC ਚੇਅਰ ਲਈ ਤੁਹਾਨੂੰ 1545 ਰੁਪਏ ਖਰਚ ਕਰਨੇ ਪੈਣਗੇ। ਇਸ ‘ਚ ਬੇਸ ਕਿਰਾਏ ਦੀ ਗੱਲ ਕਰੀਏ ਤਾਂ ਇਹ 1039 ਰੁਪਏ ਹੈ।
ਇਹ ਟਰੇਨ ਸਵੇਰੇ 6 ਵਜੇ ਦਿੱਲੀ ਤੋਂ ਕਟੜਾ ਲਈ ਰਵਾਨਾ ਹੋਵੇਗੀ। ਤੁਸੀਂ ਦੁਪਹਿਰ 2 ਵਜੇ ਉੱਥੇ ਪਹੁੰਚ ਜਾਓਗੇ। ਕਟੜਾ ਪਹੁੰਚਣ ਤੋਂ ਪਹਿਲਾਂ ਇਹ ਟਰੇਨ ਅੰਬਾਲਾ, ਲੁਧਿਆਣਾ ਅਤੇ ਜੰਮੂ ਵਿਖੇ 2-2 ਮਿੰਟ ਰੁਕੇਗੀ। ਇਹ ਟਰੇਨ ਲਗਭਗ 12:38 ‘ਤੇ ਜੰਮੂ ਪਹੁੰਚਦੀ ਹੈ ਅਤੇ ਉਸੇ ਦਿਨ ਦੁਪਹਿਰ 3 ਵਜੇ ਕਟੜਾ ਤੋਂ ਰਵਾਨਾ ਹੁੰਦੀ ਹੈ ਅਤੇ ਰਾਤ 11 ਵਜੇ ਦਿੱਲੀ ਪਹੁੰਚਦੀ ਹੈ। ਇਹ ਮੰਗਲਵਾਰ ਨੂੰ ਛੱਡ ਕੇ ਹਫ਼ਤੇ ਦੇ ਸਾਰੇ ਦਿਨ ਚਲਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...