June 6, 2026, 11:39 pm
----------- Advertisement -----------
HomeNewsBreaking Newsਰਾਜਸਥਾਨ 'ਚ ਚੋਣਾਂ ਦੀ ਤਰੀਕ ਬਦਲੀ, ਹੁਣ 25 ਨਵੰਬਰ ਨੂੰ ਪੈਣਗੀਆਂ ਵੋਟਾਂ,...

ਰਾਜਸਥਾਨ ‘ਚ ਚੋਣਾਂ ਦੀ ਤਰੀਕ ਬਦਲੀ, ਹੁਣ 25 ਨਵੰਬਰ ਨੂੰ ਪੈਣਗੀਆਂ ਵੋਟਾਂ, ਜਾਣੋ ਕਾਰਨ

Published on

----------- Advertisement -----------

ਰਾਜਸਥਾਨ ਵਿੱਚ ਚੋਣਾਂ ਦੀ ਤਰੀਕ ਬਦਲ ਦਿੱਤੀ ਗਈ ਹੈ। ਹੁਣ ਵੋਟਾਂ 25 ਨਵੰਬਰ ਨੂੰ ਪੈਣਗੀਆਂ। ਇਸ ਤੋਂ ਪਹਿਲਾਂ 23 ਨਵੰਬਰ ਨੂੰ ਵੋਟਿੰਗ ਹੋਣੀ ਸੀ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਕਈ ਸਿਆਸੀ ਪਾਰਟੀਆਂ ਅਤੇ ਸਮਾਜਿਕ ਸੰਗਠਨਾਂ ਨੇ ਚੋਣਾਂ ਦੀ ਤਰੀਕ ਬਦਲਣ ਦੀ ਅਪੀਲ ਕੀਤੀ ਸੀ ਕਿਉਂਕਿ ਇਸ ਦਿਨ ਵੱਡੇ ਪੱਧਰ ‘ਤੇ ਵਿਆਹ ਅਤੇ ਸਮਾਜਿਕ ਪ੍ਰੋਗਰਾਮ ਹੁੰਦੇ ਹਨ। ਇਹ ਮੰਨਿਆ ਜਾ ਰਿਹਾ ਸੀ ਕਿ ਇਸ ਕਾਰਨ ਵੋਟਿੰਗ ਫੀਸਦੀ ਘੱਟ ਸਕਦੀ ਹੈ। ਇਸ ਦੇ ਮੱਦੇਨਜ਼ਰ ਕਮਿਸ਼ਨ ਨੇ ਹੁਣ ਵੋਟਾਂ ਦੀ ਤਰੀਕ ਬਦਲ ਕੇ ਸ਼ਨੀਵਾਰ 25 ਨਵੰਬਰ ਕਰ ਦਿੱਤੀ ਹੈ।
ਦੱਸ ਦਈਏ ਕਿ ਚੋਣ ਕਮਿਸ਼ਨ ਨੇ ਸਿਰਫ਼ ਵੋਟਾਂ ਦੀ ਹੀ ਤਰੀਕ ਬਦਲੀ ਹੈ, ਇਸ ਤੋਂ ਇਲਾਵਾ ਨਾਮਜ਼ਦਗੀਆਂ ਦੀ ਸ਼ੁਰੂਆਤ ਅਤੇ ਨਾਮਜ਼ਦਗੀਆਂ ਵਾਪਸ ਲੈਣ, ਵੋਟਾਂ ਦੀ ਗਿਣਤੀ ਸਮੇਤ ਸਾਰੇ ਪ੍ਰੋਗਰਾਮ ਪਹਿਲਾਂ ਵਾਂਗ ਹੀ ਰਹਿਣਗੇ। ਨਵੇਂ ਚੋਣ ਪ੍ਰੋਗਰਾਮ ਅਨੁਸਾਰ 30 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। 6 ਨਵੰਬਰ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 7 ਨਵੰਬਰ ਨੂੰ ਹੋਵੇਗੀ। 9 ਨਵੰਬਰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਹੈ। ਵੋਟਿੰਗ 25 ਨਵੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਪਹਿਲਾਂ ਦੀ ਤਰ੍ਹਾਂ 3 ਦਸੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ਹੀ ਪਾਲੀ ਦੇ ਸੰਸਦ ਮੈਂਬਰ ਪੀ.ਪੀ.ਚੌਧਰੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਵੋਟਾਂ ਦੀਆਂ ਤਰੀਕਾਂ ਬਦਲਣ ਦੀ ਮੰਗ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...