September 13, 2026, 3:41 am
----------- Advertisement -----------
HomeNewsLatest Newsਰਾਜੀਵ ਕੁਮਾਰ ਬਣੇ ਭਾਰਤ ਦੇ ਨਵੇਂ ਮੁੱਖ ਚੋਣ ਕਮਿਸ਼ਨਰ

ਰਾਜੀਵ ਕੁਮਾਰ ਬਣੇ ਭਾਰਤ ਦੇ ਨਵੇਂ ਮੁੱਖ ਚੋਣ ਕਮਿਸ਼ਨਰ

Published on

----------- Advertisement -----------

ਰਾਜੀਵ ਕੁਮਾਰ ਦੇਸ਼ ਦੇ ਅਗਲੇ ਮੁੱਖ ਚੋਣ ਕਮਿਸ਼ਨਰ ਹੋਣਗੇ। ਨਿਆਂ ਅਤੇ ਕਾਨੂੰਨ ਮੰਤਰਾਲੇ ਨੇ ਵੀਰਵਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਇਸ ਵਿਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਨੇ ਚੋਣ ਕਮਿਸ਼ਨ ਦੇ ਸਭ ਤੋਂ ਸੀਨੀਅਰ ਕਮਿਸ਼ਨਰ ਰਾਜੀਵ ਕੁਮਾਰ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤਾ ਹੈ। ਉਹ 15 ਮਈ ਨੂੰ ਸੀਈਸੀ ਵਜੋਂ ਅਹੁਦਾ ਸੰਭਾਲਣਗੇ। ਜ਼ਿਕਰਯੋਗ ਹੈ ਕਿ ਮੌਜੂਦਾ ਸੀਈਸੀ ਸੁਸ਼ੀਲ ਚੰਦਰਾ ਦਾ ਕਾਰਜਕਾਲ 14 ਮਈ ਨੂੰ ਖਤਮ ਹੋ ਰਿਹਾ ਹੈ।


ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਕਿਰੇਨ ਰਿਜਿਜੂ ਨੇ ਵੀ ਇੱਕ ਟਵੀਟ ਰਾਹੀਂ ਕੁਮਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਦੱਸ ਦਈਏ ਕਿ ਨਿਯਮਾਂ ਅਨੁਸਾਰ ਚੋਣ ਕਮਿਸ਼ਨਰ ਦਾ ਕਾਰਜਕਾਲ ਛੇ ਸਾਲ ਜਾਂ 65 ਸਾਲ ਦੀ ਉਮਰ (ਜੋ ਵੀ ਪਹਿਲਾਂ ਹੋਵੇ) ਹੋਣ ਤੱਕ ਹੁੰਦਾ ਹੈ। ਕਿਉਂਕਿ ਕੁਮਾਰ ਦਾ ਜਨਮ ਫਰਵਰੀ, 1960 ਨੂੰ ਹੋਇਆ ਸੀ, ਉਨ੍ਹਾਂ ਦਾ ਕਾਰਜਕਾਲ 2025 ਤੱਕ ਹੈ। ਯਾਨੀ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਲੈ ਕੇ 2024 ਦੀਆਂ ਆਮ ਚੋਣਾਂ ਤੱਕ ਰਾਜੀਵ ਕੁਮਾਰ ਦੀ ਦੇਖ-ਰੇਖ ਹੇਠ ਹੋਣੀਆਂ ਹਨ।
ਜ਼ਿਕਰਯੋਗ ਹੈ ਕਿ ਰਾਜੀਵ ਕੁਮਾਰ ਦਾ ਜਨਮ 19 ਫਰਵਰੀ 1960 ਨੂੰ ਹੋਇਆ ਸੀ। ਉਹ 1984 ਬੈਚ ਦੇ ਆਈਏਐਸ ਅਧਿਕਾਰੀ ਹਨ। ਉਸਨੇ 36 ਸਾਲ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਕੰਮ ਕੀਤਾ। ਕਈ ਕੇਂਦਰੀ ਮੰਤਰਾਲਿਆਂ ਤੋਂ ਇਲਾਵਾ, ਉਨ੍ਹਾਂ ਨੇ ਆਪਣੇ ਬਿਹਾਰ-ਝਾਰਖੰਡ ਕੇਡਰ ਵਿੱਚ ਵੀ ਲੰਮਾ ਸਮਾਂ ਸੇਵਾ ਕੀਤੀ। ਰਾਜੀਵ ਕੁਮਾਰ ਨੇ ਐਡਵੋਕੇਸੀ ਵਿੱਚ ਐਲਐਲਬੀ, ਪੀਜੀਡੀ.ਐਮ ਅਤੇ ਬੀਐਸਸੀ ਦੇ ਨਾਲ ਪਬਲਿਕ ਪਾਲਿਸੀ ਵਿੱਚ ਐਮਏ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...