September 2, 2026, 7:58 pm
----------- Advertisement -----------
HomeNewsLatest NewsBKU ਦੇ ਦੋਫਾੜ ਹੋਣ 'ਤੇ ਬੋਲੇ ਟਿਕੈਤ, ਕਿਹਾ-ਸਰਕਾਰ ਨੇ ਚੱਲੀ ਫੁੱਟ ਪਾਉਣ...

BKU ਦੇ ਦੋਫਾੜ ਹੋਣ ‘ਤੇ ਬੋਲੇ ਟਿਕੈਤ, ਕਿਹਾ-ਸਰਕਾਰ ਨੇ ਚੱਲੀ ਫੁੱਟ ਪਾਉਣ ਦੀ ਚਾਲ

Published on

----------- Advertisement -----------

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਵਿੱਚ ਫੁੱਟ ਪੈ ਗਈ ਹੈ। ਭਾਰਤੀ ਕਿਸਾਨ ਯੂਨੀਅਨ ‘ਅਰਾਜਨੀਤਿਕ’ ਬਣਾਈ ਗਈ ਹੈ। ਭਾਰਤੀ ਕਿਸਾਨ ਯੂਨੀਅਨ ਵਿੱਚ ਫੁੱਟ ਪੈਣ ਤੋਂ ਬਾਅਦ ਕਿਸਾਨ ਅੰਦੋਲਨ ਦਾ ਵੱਡਾ ਚਿਹਰਾ ਰਹੇ ਰਾਕੇਸ਼ ਟਿਕੈਤ ਅਤੇ ਉਨ੍ਹਾਂ ਦੇ ਭਰਾ ਨਰੇਸ਼ ਟਿਕੈਤ ਨੂੰ ਜਥੇਬੰਦੀ ਤੋਂ ਵੱਖ ਕਰ ਦਿੱਤਾ ਗਿਆ ਹੈ। ਨਵੀਂ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਅਪੋਲੀਟੀਕਲ) ਦੇ ਨਾਂ ’ਤੇ ਕੰਮ ਕਰੇਗੀ, ਜਿਸ ਦਾ ਪ੍ਰਧਾਨ ਰਾਜੇਸ਼ ਸਿੰਘ ਚੌਹਾਨ ਨੂੰ ਬਣਾਇਆ ਗਿਆ ਹੈ। ਜਥੇਬੰਦੀ ਤੋਂ ਵੱਖ ਹੋ ਚੁੱਕੇ ਅਹੁਦੇਦਾਰਾਂ ਦਾ ਮੰਨਣਾ ਹੈ ਕਿ ਬੀਕੇਯੂ ਵਿੱਚ ਅਧਿਕਾਰਾਂ ਦਾ ਪੂਰਾ ਤਰਾਂ ਕੇਂਦਰੀਕਰਨ ਹੋ ਚੁਕਾ ਹੈ। ਬਾਕੀ ਅਧਿਕਾਰੀਆਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਸਭ ਸਰਕਾਰ ਦੇ ਇਸ਼ਾਰੇ ‘ਤੇ ਹੋਇਆ ਹੈ।
ਰਾਕੇਸ਼ ਟਿਕੈਤ ਨੇ ਕਿਹਾ ਕਿ, “ਉਨ੍ਹਾਂ ਨੇ ਦਬਾਅ ਹੇਠ ਆ ਕੇ ਦੂਜਾ ਸੰਗਠਨ ਬਣਾਇਆ ਹੈ ਅਸੀਂ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਸੀ। ਮੈਂ ਵੀ ਲਖਨਊ ਗਿਆ ਸੀ। ਰਾਜੇਸ਼ ਸਿੰਘ ਨੇ ਵੀ ਹਾਮੀ ਭਰੀ ਪਰ ਲੱਗਦਾ ਹੈ ਕਿ ਜ਼ਿਆਦਾ ਦਬਾਅ ਸੀ। ਸਰਕਾਰ ਆਪਣੇ ਇਰਾਦੇ ਵਿੱਚ ਕਾਮਯਾਬ ਹੋ ਗਈ। ਇਹ ਸਭ ਕੁਝ ਸਰਕਾਰ ਦੇ ਇਸ਼ਾਰੇ ‘ਤੇ ਹੋਇਆ ਹੈ। ਕੁਝ ਲੋਕਾਂ ਦੇ ਜਾਣ ਨਾਲ ਸੰਘਠਨ ‘ਤੇ ਕੋਈ ਅਸਰ ਨਹੀਂ ਪਵੇਗਾ। ਬੀਕੇਯੂ ਆਮ ਕਿਸਾਨਾਂ ਦੀ ਜਥੇਬੰਦੀ ਹੈ। ਕਿਸਾਨਾਂ ਦੇ ਹਿੱਤਾਂ ਦੀ ਲੜਾਈ ਪੂਰੀ ਤਾਕਤ ਨਾਲ ਜਾਰੀ ਰਹੇਗੀ।
ਟਿਕੈਤ ਦਾ ਕਹਿਣਾ ਹੈ ਕਿ ਸਰਕਾਰ ਨੇ ਨੋਟਿਸ ਤੋਂ ਡਰਾ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਜਨਵਰੀ 2021 ਵਿੱਚ ਲੋਕਾਂ ਨੇ ਆਤਮ ਸਮਰਪਣ ਕੀਤਾ ਸੀ, ਉਸੇ ਤਰ੍ਹਾਂ ਅੱਜ ਵੀ ਕੁਝ ਲੋਕਾਂ ਨੇ ਸਰਕਾਰ ਅੱਗੇ ਆਤਮ ਸਮਰਪਣ ਕੀਤਾ ਹੈ। ਪਹਿਲਾਂ ਵੀ ਬਹੁਤ ਲੋਕ ਸਾਡੀ ਜਥੇਬੰਦੀ ਤੋਂ ਬਾਹਰ ਜਾ ਚੁੱਕੇ ਹਨ, ਯੂਪੀ ਵਿੱਚ ਹੀ 8-10 ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਨਾਲੋਂ ਟੁੱਟ ਚੁੱਕੀਆਂ ਹਨ। ਇਸ ਤੋਂ ਪਹਿਲਾ ਭਾਕਿਯੂ-ਭਾਨੂ, ਲੋਕਸ਼ਕਤੀ, ਮਹਾਸ਼ਕਤੀ, ਸੌਰਾਜ, ਅੰਬਾਵਤ, ਅਸਲੀ, ਅਵਧ, ਤੋਮਰ ਸਮੇਤ ਬਹੁਤ ਸਾਰੇ ਸੰਗਠਨ ਬਣੇ। ਪਰ ਇਸ ਵਾਰ ਵੰਡ ਨੇ ਭਾਕਿਯੂ ਨੂੰ ਵੱਡਾ ਝਟਕਾ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...