ਬਾਗਪਤ ਦੇ ਬਰਨਾਵਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ‘ਚ ਗੁਰਮੀਤ ਸਿੰਘ ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਪੂਰੀ ਹੋ ਗਈ ਹੈ। ਸ਼ੁੱਕਰਵਾਰ ਨੂੰ ਉਸ ਨੂੰ ਸਖ਼ਤ ਸੁਰੱਖਿਆ ਵਿਚਕਾਰ ਬਰਨਵਾ ਆਸ਼ਰਮ ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਲਿਜਾਇਆ ਗਿਆ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਬਲਾਤਕਾਰ ਅਤੇ ਕਤਲ ਕੇਸ ਵਿੱਚ ਜੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। 21 ਜਨਵਰੀ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ 40 ਦਿਨਾਂ ਦੀ ਪੈਰੋਲ ‘ਤੇ ਗੁਰਮੀਤ ਰਾਮ ਰਹੀਮ ਤੀਜੀ ਵਾਰ ਬਰਨਾਵਾ ਦੇ ਆਸ਼ਰਮ ਪਹੁੰਚਿਆ ਸੀ। ਇਸ ਦੌਰਾਨ ਉਸ ਨੇ ਇੱਥੇ ਆਪਣੀ ਬੇਟੀ ਹਨੀਪ੍ਰੀਤ ਅਤੇ ਪਰਿਵਾਰ ਨਾਲ ਪੈਰੋਲ ਦਾ ਸਮਾਂ ਬਿਤਾਇਆ। ਉਸ ਦੀ ਪੈਰੋਲ ਦੀ ਮਿਆਦ ਵੀਰਵਾਰ ਨੂੰ ਖਤਮ ਹੋ ਗਈ। ਡੇਰਾ ਮੁਖੀ ਨੂੰ ਸੁਨਾਰੀਆ ਜੇਲ੍ਹ ਲਿਜਾਣ ਲਈ ਬਰਨਾਵਾ ਆਸ਼ਰਮ ਵਿੱਚ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਸੀ।
----------- Advertisement -----------
ਸਖ਼ਤ ਸੁਰੱਖਿਆ ਵਿਚਕਾਰ ਵਾਪਸ ਜੇਲ੍ਹ ਗਿਆ ਰਾਮ ਰਹੀਮ
Published on
----------- Advertisement -----------












