November 23, 2026, 1:39 am
----------- Advertisement -----------
HomeNewsBreaking Newsਜਹਾਨਾਬਾਦ ਦੇ ਸਿੱਧੇਸ਼ਵਰਨਾਥ ਮੰਦਰ 'ਚ ਮੱਚੀ ਭਗਦੜ, 7 ਕੰਵਰੀਆਂ ਦੀ ਮੌਤ, 12...

ਜਹਾਨਾਬਾਦ ਦੇ ਸਿੱਧੇਸ਼ਵਰਨਾਥ ਮੰਦਰ ‘ਚ ਮੱਚੀ ਭਗਦੜ, 7 ਕੰਵਰੀਆਂ ਦੀ ਮੌਤ, 12 ਤੋਂ ਵੱਧ ਸ਼ਰਧਾਲੂ ਜ਼ਖਮੀ

Published on

----------- Advertisement -----------

ਸਾਵਣ ਦੇ ਚੌਥੇ ਸੋਮਵਾਰ ਨੂੰ ਬਿਹਾਰ ਦੇ ਜਹਾਨਾਬਾਦ ‘ਚ ਸਿਧੇਸ਼ਵਰਨਾਥ ਮੰਦਰ ‘ਚ ਸ਼ਰਾਣੀ ਮੇਲੇ ਦੌਰਾਨ ਭਗਦੜ ਮੱਚ ਗਈ। ਇਸ ਵਿੱਚ 7 ​​ਕੰਵਰੀਆਂ ਦੀ ਦੱਬਣ ਕਾਰਨ ਮੌਤ ਹੋ ਗਈ। ਹਾਦਸੇ ‘ਚ 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਬਹੁਤ ਸਾਰੇ ਲੋਕ ਉੱਥੇ ਡਿੱਗ ਪਏ ਸਨ।

ਘਟਨਾ ਐਤਵਾਰ ਦੇਰ ਰਾਤ ਕਰੀਬ 12 ਵਜੇ ਵਾਪਰੀ। ਮ੍ਰਿਤਕ ਦੇ ਵਾਰਸਾਂ ਦਾ ਦੋਸ਼ ਹੈ ਕਿ ਘਟਨਾ ਦਾ ਕਾਰਨ ਲਾਠੀਚਾਰਜ ਸੀ। ਬਾਰਾਬਰ ਪਹਾੜੀ ‘ਤੇ ਸ਼ਰਧਾਲੂ ਇਕ ਪਾਸੇ ਤੋਂ ਉਤਰ ਰਹੇ ਸਨ ਅਤੇ ਦੂਜੇ ਪਾਸੇ ਤੋਂ ਚੜ੍ਹ ਰਹੇ ਸਨ। ਜਦੋਂ ਹਫੜਾ-ਦਫੜੀ ਮੱਚ ਗਈ ਤਾਂ ਪ੍ਰਬੰਧਾਂ ਵਿੱਚ ਲੱਗੇ ਪ੍ਰਸ਼ਾਸਨਿਕ ਅਮਲੇ ਨੇ ਲਾਠੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਕਾਰਨ ਭਗਦੜ ਮੱਚ ਗਈ, ਸ਼ਰਧਾਲੂ ਆਪਣੀ ਜਾਨ ਬਚਾਉਣ ਲਈ ਭੱਜਣ ਲੱਗੇ ਅਤੇ ਦੱਬ ਗਏ।

ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜਹਾਨਾਬਾਦ ਦੀ ਡੀਐਮ ਅਲੰਕ੍ਰਿਤਾ ਪਾਂਡੇ ਨੇ ਕਿਹਾ ਕਿ ਅਸੀਂ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ। ਹੁਣ ਸਥਿਤੀ ਕਾਬੂ ਹੇਠ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...