June 27, 2026, 9:04 pm
----------- Advertisement -----------
HomeNewsLatest Newsਭਾਰਤੀ ਮੂਲ ਦੇ ਰਵੀ ਚੌਧਰੀ ਅਮਰੀਕੀ ਹਵਾਈ ਸੈਨਾ ਦੇ ਸਹਾਇਕ ਸਕੱਤਰ ਨਿਯੁਕਤ

ਭਾਰਤੀ ਮੂਲ ਦੇ ਰਵੀ ਚੌਧਰੀ ਅਮਰੀਕੀ ਹਵਾਈ ਸੈਨਾ ਦੇ ਸਹਾਇਕ ਸਕੱਤਰ ਨਿਯੁਕਤ

Published on

----------- Advertisement -----------

ਭਾਰਤੀ ਮੂਲ ਦੇ ਰਵੀ ਚੌਧਰੀ ਅਮਰੀਕੀ ਹਵਾਈ ਸੈਨਾ ਦੇ ਸਹਾਇਕ ਸਕੱਤਰ ਬਣ ਗਏ ਹਨ। ਉਹ ਇਸ ਅਹੁਦੇ ‘ਤੇ ਨਿਯੁਕਤ ਹੋਣ ਵਾਲੇ ਪਹਿਲੇ ਭਾਰਤੀ-ਅਮਰੀਕੀ ਹਨ। ਅਮਰੀਕੀ ਸੈਨੇਟ (ਸੰਸਦ ਦੇ ਉਪਰਲੇ ਸਦਨ) ਵਿਚ ਉਸ ਦੇ ਨਾਂ ‘ਤੇ ਮੋਹਰ ਲੱਗੀ। ਇਹ ਅਹੁਦਾ ਅਮਰੀਕੀ ਰੱਖਿਆ ਵਿਭਾਗ – ਪੈਂਟਾਗਨ ਵਿੱਚ ਚੋਟੀ ਦੇ ਨਾਗਰਿਕ ਲੀਡਰਸ਼ਿਪ ਅਹੁਦਿਆਂ ਵਿੱਚੋਂ ਇੱਕ ਹੈ।
ਦੱਸ ਦਈਏ ਕੀ ਰਵੀ ਹਵਾਈ ਸੈਨਾ ਵਿੱਚ ਊਰਜਾ, ਸਥਾਪਨਾ ਅਤੇ ਵਾਤਾਵਰਣ ਨਾਲ ਸਬੰਧਤ ਮਾਮਲਿਆਂ ਦੀ ਜਿੰਮੇਵਾਰੀ ਨਿਭਾਉਣਗੇ। ਸੈਨੇਟ ਵਿੱਚ ਵੋਟਿੰਗ ਦੌਰਾਨ ਚੌਧਰੀ ਦੇ ਹੱਕ ਵਿੱਚ 65 ਵੋਟਾਂ ਪਈਆਂ। 29 ਮੈਂਬਰਾਂ ਨੇ ਉਸ ਦੇ ਖਿਲਾਫ ਵੋਟ ਪਾਈ। ਰਵੀ ਚੌਧਰੀ ਹਵਾਈ ਸੈਨਾ ਦੇ ਸਹਾਇਕ ਸਕੱਤਰ ਬਣਨ ਵਾਲੇ ਪਹਿਲੇ ਭਾਰਤੀ-ਅਮਰੀਕੀ ਹਨ। ਉਹ ਮਿਨੀਆਪੋਲਿਸ ਦੇ ਵਸਨੀਕ ਹਨ। ਜ਼ਿਕਰਯੋਗ ਹੈ ਕਿ ਚੌਧਰੀ ਨੇ 1993 ਤੋਂ 2015 ਤੱਕ ਅਮਰੀਕੀ ਹਵਾਈ ਸੈਨਾ ਵਿੱਚ ਪਾਇਲਟ ਵਜੋਂ ਸਰਗਰਮ ਡਿਊਟੀ ਨਿਭਾਈ। ਉਸਨੇ ਅਫਗਾਨਿਸਤਾਨ ਅਤੇ ਇਰਾਕ ਵਿੱਚ ਲੜਾਈ ਵਿੱਚ ਵੀ ਹਿੱਸਾ ਲਿਆ ਹੈ। ਹਵਾਈ ਸੈਨਾ ਤੋਂ ਸੇਵਾਮੁਕਤ ਹੋਣ ਤੋਂ ਬਾਅਦ, ਚੌਧਰੀ ਨੇ ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ ਦੇ ਕਮਰਸ਼ੀਅਲ ਸਪੇਸ ਦਫਤਰ ਵਿੱਚ ਪੰਜ ਸਾਲ ਕੰਮ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...