September 22, 2026, 2:14 am
----------- Advertisement -----------
HomePunjabbusinessਆਰਬੀਆਈ ਨੇ ਬੈਂਕਾਂ ਤੋਂ ਅਡਾਨੀ ਸਮੂਹ ਨੂੰ ਦਿੱਤੇ ਗਏ ਕਰਜ਼ਿਆਂ ਦੀ ਜਾਣਕਾਰੀ...

ਆਰਬੀਆਈ ਨੇ ਬੈਂਕਾਂ ਤੋਂ ਅਡਾਨੀ ਸਮੂਹ ਨੂੰ ਦਿੱਤੇ ਗਏ ਕਰਜ਼ਿਆਂ ਦੀ ਜਾਣਕਾਰੀ ਮੰਗੀ

Published on

----------- Advertisement -----------

RBI ਨੇ ਅਡਾਨੀ ਇੰਟਰਪ੍ਰਾਈਜਿਜ਼ ਲਿਮਟਿਡ (AEL) ਨੂੰ ਦਿੱਤੇ ਗਏ ਕਰਜ਼ਿਆਂ ਬਾਰੇ ਸਾਰੇ ਬੈਂਕਾਂ ਤੋਂ ਜਾਣਕਾਰੀ ਮੰਗੀ ਹੈ। ਸਰਕਾਰ ਅਤੇ ਬੈਂਕਿੰਗ ਖੇਤਰ ਦੇ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਕੇਂਦਰੀ ਬੈਂਕ ਨੇ ਵੱਖ-ਵੱਖ ਘਰੇਲੂ ਬੈਂਕਾਂ ਨੂੰ ਅਡਾਨੀ ਸਮੂਹ ‘ਚ ਆਪਣੇ ਨਿਵੇਸ਼ ਅਤੇ ਕਰਜ਼ਿਆਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ। ਰਿਜ਼ਰਵ ਬੈਂਕ ਆਫ ਇੰਡੀਆ ਨੇ ਇਹ ਕਦਮ ਮੌਜੂਦਾ ਅਡਾਨੀ ਗਰੁੱਪ ਦੇ ਸ਼ੇਅਰਾਂ ‘ਚ ਉਤਰਾਅ-ਚੜ੍ਹਾਅ ਤੋਂ ਬਾਅਦ ਚੁੱਕਿਆ ਹੈ। ਅਡਾਨੀ ਗਰੁੱਪ ਨੇ ਬੀਤੇ ਦਿਨ ਹੀ ਆਪਣਾ ਐਫਪੀਓ ਵਾਪਸ ਲੈ ਲਿਆ ਸੀ। ਵੀਰਵਾਰ ਸਵੇਰੇ ਸ਼ੇਅਰ ਬਾਜ਼ਾਰ ਖੁੱਲ੍ਹਣ ਤੋਂ ਬਾਅਦ ਅਡਾਨੀ ਸਮੂਹ ਦੇ ਸ਼ੇਅਰਾਂ ‘ਚ ਵੱਡੀ ਗਿਰਾਵਟ ਆਈ ਹੈ।
ਦੱਸ ਦੇਈਏ ਕਿ ਬੁੱਧਵਾਰ ਦੇਰ ਰਾਤ ਅਡਾਨੀ ਸਮੂਹ ਨੇ 20 ਹਜ਼ਾਰ ਕਰੋੜ ਰੁਪਏ ਦੀ ਪੂਰੀ ਗਾਹਕੀ ਵਾਲਾ ਐੱਫਪੀਓ ਰੱਦ ਕਰ ਦਿੱਤਾ ਸੀ। ਕੰਪਨੀ ਨੇ ਕਿਹਾ ਸੀ ਕਿ ਨਿਵੇਸ਼ਕਾਂ ਦਾ ਪੈਸਾ ਵਾਪਸ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਅਡਾਨੀ ਐਂਟਰਪ੍ਰਾਈਜ਼ ਦੇ ਸ਼ੇਅਰ 26.70 ਫੀਸਦੀ ਡਿੱਗ ਕੇ 2179.75 ‘ਤੇ ਬੰਦ ਹੋਏ ਸਨ। ਇਹੀ ਕਾਰਨ ਸੀ ਕਿ ਅਡਾਨੀ ਸਮੂਹ ਨੇ ਐੱਫਪੀਓ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ।
ਗੌਤਮ ਅਡਾਨੀ ਨੇ ਐਫਪੀਓ ਰੱਦ ਕਰਨ ਤੋਂ ਬਾਅਦ ਇੱਕ ਵੀਡੀਓ ਸੰਦੇਸ਼ ਦਿੱਤਾ। ਇਸ ਵਿੱਚ ਨਿਵੇਸ਼ਕਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੇਰੇ ਲਈ ਮੇਰੇ ਨਿਵੇਸ਼ਕਾਂ ਦੀ ਦਿਲਚਸਪੀ ਅਤੇ ਭਰੋਸਾ ਸਭ ਤੋਂ ਉਪਰ ਹੈ। ਬਾਕੀ ਸਭ ਕੁਝ ਸੈਕੰਡਰੀ ਹੈ। ਉਨ੍ਹਾਂ ਕਿਹਾ ਕਿ ਇਸ ਲਈ, ਨਿਵੇਸ਼ਕਾਂ ਨੂੰ ਸੰਭਾਵੀ ਨੁਕਸਾਨ ਤੋਂ ਬਚਾਉਣ ਲਈ, ਅਸੀਂ FPO ਵਾਪਸ ਲੈ ਲਿਆ ਹੈ। ਬੋਰਡ ਨੇ ਮਹਿਸੂਸ ਕੀਤਾ ਕਿ ਐਫਪੀਓ ਨਾਲ ਅੱਗੇ ਵਧਣਾ ਨੈਤਿਕ ਤੌਰ ‘ਤੇ ਸਹੀ ਨਹੀਂ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...