September 29, 2026, 7:26 pm
----------- Advertisement -----------
HomeNewsLatest Newsਝਾਰਖੰਡ ਹਾਈ ਕੋਰਟ ਨੇ ਲਾਲੂ ਯਾਦਵ ਨੂੰ ਦਿੱਤੀ ਜ਼ਮਾਨਤ

ਝਾਰਖੰਡ ਹਾਈ ਕੋਰਟ ਨੇ ਲਾਲੂ ਯਾਦਵ ਨੂੰ ਦਿੱਤੀ ਜ਼ਮਾਨਤ

Published on

----------- Advertisement -----------

ਲਾਲੂ ਪ੍ਰਸਾਦ ਯਾਦਵ ਨੂੰ ਝਾਰਖੰਡ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੁਟਾਲੇ ਨਾਲ ਸਬੰਧਤ ਡੋਰਾਂਡਾ ਖਜ਼ਾਨਾ ਕੇਸ ਵਿੱਚ ਜ਼ਮਾਨਤ ਮਿਲੀ ਹੈ। ਇਹ ਮਾਮਲਾ ਡੋਰਾਂਡਾ ਖ਼ਜ਼ਾਨੇ ਵਿੱਚੋਂ 139 ਕਰੋੜ ਰੁਪਏ ਕਢਵਾਉਣ ਦਾ ਹੈ। ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਜਸਟਿਸ ਅਪਰੇਸ਼ ਕੁਮਾਰ ਸਿੰਘ ਦੀ ਅਦਾਲਤ ‘ਚ ਹੋਈ। ਡੋਰਾਂਡਾ ਖਜ਼ਾਨੇ ਤੋਂ ਗੈਰ-ਕਾਨੂੰਨੀ ਨਿਕਾਸੀ ਮਾਮਲੇ ‘ਚ ਲਾਲੂ ਨੂੰ 66 ਦਿਨਾਂ ਬਾਅਦ ਰਾਹਤ ਮਿਲੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਸਾਰੀਆਂ ਧਿਰਾਂ ਨੂੰ ਸੁਣਿਆ। ਇਸ ਤੋਂ ਬਾਅਦ ਆਪਣਾ ਫੈਸਲਾ ਸੁਣਾਇਆ। ਅਦਾਲਤ ਵਿੱਚ ਦਲੀਲ ਦਿੱਤੀ ਗਈ ਕਿ ਲਾਲੂ ਪ੍ਰਸਾਦ ਯਾਦਵ ਨੇ 40 ਮਹੀਨੇ ਜੇਲ੍ਹ ਕੱਟੀ ਹੈ, ਜੋ ਕਿ ਅੱਧੀ ਸਜ਼ਾ (30 ਮਹੀਨਿਆਂ) ਤੋਂ ਵੀ ਜ਼ਿਆਦਾ ਹੈ।
ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਲਾਲੂ ਯਾਦਵ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਲਾਲੂ ਨੂੰ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਉਸ ਨੂੰ ਸਜ਼ਾ ਦੇ ਨਾਲ ਸੀਬੀਆਈ ਅਦਾਲਤ ਵੱਲੋਂ ਤੈਅ ਜੁਰਮਾਨੇ ਦੀ ਅੱਧੀ ਰਕਮ ਜਮ੍ਹਾਂ ਕਰਾਉਣੀ ਪਵੇਗੀ। ਲਾਲੂ ਨੂੰ 3 ਸ਼ਰਤਾਂ ‘ਤੇ ਜ਼ਮਾਨਤ ਮਿਲੀ ਹੈ। ਇਸ ਵਿੱਚ 10 ਲੱਖ ਦੀ ਰਕਮ ਜਮ੍ਹਾ ਕਰਵਾਉਣ ਦੇ ਨਾਲ-ਨਾਲ ਜ਼ਮਾਨਤ ਦੌਰਾਨ ਹਾਈ ਕੋਰਟ ਤੋਂ ਇਜਾਜ਼ਤ ਲਏ ਬਿਨਾਂ ਦੇਸ਼ ਨਾ ਛੱਡਣਾ ਸ਼ਾਮਲ ਹੈ। ਨਾਲ ਹੀ, ਉਹ ਆਪਣਾ ਮੋਬਾਈਲ ਨੰਬਰ ਅਤੇ ਪਤਾ ਨਹੀਂ ਬਦਲ ਸਕਦੇ।
ਦੱਸ ਦਈਏ ਕਿ ਇਸ ਮਾਮਲੇ ‘ਚ ਹੁਣ ਤੱਕ 4 ਵਾਰ ਸੁਣਵਾਈ ਹੋ ਚੁੱਕੀ ਹੈ। 4 ਮਾਰਚ ਨੂੰ ਪਟੀਸ਼ਨ ਵਿਚ ਕੁਝ ਕਮੀਆਂ ਪਾਈਆਂ ਗਈਆਂ ਸਨ। ਹੇਠਲੀ ਅਦਾਲਤ ਦਾ ਰਿਕਾਰਡ 11 ਮਾਰਚ ਨੂੰ ਤਲਬ ਕੀਤਾ ਗਿਆ ਸੀ। ਇਸ ਤੋਂ ਬਾਅਦ 1 ਅਪ੍ਰੈਲ ਨੂੰ ਜੱਜ ਅਦਾਲਤ ਵਿਚ ਨਹੀਂ ਪਹੁੰਚੇ ਅਤੇ 8 ਅਪ੍ਰੈਲ ਨੂੰ ਸੀ.ਬੀ.ਆਈ. ਨੇ ਸਮਾਂ ਮੰਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੀ.ਏ.ਯੂ. ਵਿਖੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਏ

*ਲੁਧਿਆਣਾ; 28 ਸਤੰਬਰ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...