September 14, 2026, 5:52 pm
----------- Advertisement -----------
HomeNewsBreaking Newsਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਡਿੱਗੀ ਛੱਤ, ਕਈ ਕਾਰਾਂ ਦੱਬੀਆਂ,...

ਦਿੱਲੀ ਏਅਰਪੋਰਟ ‘ਤੇ ਵੱਡਾ ਹਾਦਸਾ, ਟਰਮੀਨਲ-1 ਦੀ ਡਿੱਗੀ ਛੱਤ, ਕਈ ਕਾਰਾਂ ਦੱਬੀਆਂ, ਹਾਦਸੇ ‘ਚ 6 ਜ਼ਖਮੀ

Published on

----------- Advertisement -----------

ਨਵੀਂ ਦਿੱਲੀ, 28 ਜੂਨ 2024 – ਵੀਰਵਾਰ-ਸ਼ੁੱਕਰਵਾਰ ਦੀ ਦੇਰ ਰਾਤ ਤੋਂ ਸ਼ੁਰੂ ਹੋਈ ਭਾਰੀ ਬਾਰਿਸ਼ ਕਾਰਨ ਦਿੱਲੀ ‘ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ੁੱਕਰਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਤੇਜ਼ ਹਵਾ ਕਾਰਨ ਦਿੱਲੀ ਦੇ ਟਰਮੀਨਲ-1 ‘ਤੇ ਸਵੇਰੇ ਕਰੀਬ 5 ਵਜੇ ਛੱਤ ਦਾ ਕੁਝ ਹਿੱਸਾ ਡਿੱਗ ਗਿਆ। ਕੁਝ ਵਾਹਨ ਇਸ ਦੇ ਹੇਠਾਂ ਦੱਬ ਗਏ। ਇਸ ਘਟਨਾ ‘ਚ 6 ਲੋਕ ਜ਼ਖਮੀ ਹੋ ਗਏ। ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਸਾਨੂੰ ਸਵੇਰੇ 5.30 ਵਜੇ ਛੱਤ ਦੇ ਕੁਝ ਹਿੱਸੇ ਦੇ ਡਿੱਗਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਫਿਲਹਾਲ ਬਚਾਅ ਕਾਰਜ ਜਾਰੀ ਹੈ।

ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ ਕਿਹਾ ਕਿ ਮੈਂ ਨਿੱਜੀ ਤੌਰ ‘ਤੇ ਇਸ ਘਟਨਾ ਦੀ ਨਿਗਰਾਨੀ ਕਰ ਰਿਹਾ ਹਾਂ। ਬਚਾਅ ਕਾਰਜ ਚੱਲ ਰਿਹਾ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਟਰਮੀਨਲ-1 ‘ਤੇ ਮੌਜੂਦ ਸਾਰੇ ਯਾਤਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਵੀਰਵਾਰ-ਸ਼ੁੱਕਰਵਾਰ ਦੇਰ ਰਾਤ ਹੋਈ ਭਾਰੀ ਬਾਰਿਸ਼ ਕਾਰਨ ਦਿੱਲੀ ਦੇ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਹੈ। ਸ਼ੁੱਕਰਵਾਰ ਸਵੇਰ ਤੱਕ ਵੀ ਸੜਕਾਂ ਤੋਂ ਪਾਣੀ ਨਹੀਂ ਨਿੱਕਲਿਆ। ਆਈਟੀਓ ਸਮੇਤ ਕਈ ਮੁੱਖ ਸੜਕਾਂ ’ਤੇ ਜਾਮ ਲੱਗਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਵੀ ਇੱਥੇ ਭਾਰੀ ਮੀਂਹ ਦਾ ਅਲਰਟ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...