ਲਖਨਊ, 25 ਜਨਵਰੀ 2022 – ਯੂਪੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਸੀਨੀਅਰ ਆਗੂ ਆਰਪੀਐਨ ਸਿੰਘ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।
ਅਸਤੀਫੇ ਤੋਂ ਬਾਅਦ ਖ਼ਬਰ ਇਹ ਵੀ ਮਿਲ ਰਹੀ ਹੈ ਕਿ ਆਰਪੀਐਨ ਸਿੰਘ ਅੱਜ ਦੁਪਹਿਰ 3 ਵਜੇ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਮੁਤਾਬਕ ਭਾਜਪਾ ਕੁਸ਼ੀਨਗਰ ਦੀ ਪਦਰੂਨਾ ਵਿਧਾਨ ਸਭਾ ਸੀਟ ਤੋਂ ਸਵਾਮੀ ਪ੍ਰਸਾਦ ਮੌਰਿਆ ਦੇ ਖਿਲਾਫ ਆਰਪੀਐਨ ਸਿੰਘ ਨੂੰ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਕਰ ਰਹੀ ਹੈ। ਆਰਪੀਐਨ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ ਲੰਬੇ ਸਮੇਂ ਤੋਂ ਚੱਲ ਰਹੀ ਸੀ। ਜੇਕਰ ਆਰਪੀਐਨ ਸਿੰਘ ਭਾਜਪਾ ਵਿੱਚ ਆਉਂਦੇ ਹਨ ਤਾਂ ਭਾਜਪਾ ਉਨ੍ਹਾਂ ਨੂੰ ਕੁਸ਼ੀਨਗਰ ਦੀ ਪਦਰੂਨਾ ਵਿਧਾਨ ਸਭਾ ਸੀਟ ਤੋਂ ਸਵਾਮੀ ਪ੍ਰਸਾਦ ਮੌਰਿਆ ਦੇ ਖ਼ਿਲਾਫ਼ ਚੋਣ ਲੜਾ ਸਕਦੀ ਹੈ। ਦੱਸ ਦੇਈਏ ਕਿ ਆਰਪੀਐਨ ਸਿੰਘ ਪੱਛੜੀ ਜਾਤੀ ਸਾਂਥਵਾਰ-ਕੁਰਮੀ ਤੋਂ ਹਨ।
ਇਸ ਚਰਚਾ ਦੇ ਵਿਚਕਾਰ ਆਰਪੀਐਨ ਸਿੰਘ ਨੇ ਆਪਣੇ ਟਵਿਟਰ ਹੈਂਡਲ ਦਾ ਬਾਇਓ ਬਦਲ ਦਿੱਤਾ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਨਾਲ ਸਬੰਧਤ ਅਹੁਦੇ ਦੀ ਸੂਚਨਾ ਇੱਥੋਂ ਹਟਾ ਦਿੱਤੀ ਹੈ। ਇਸ ਤੋਂ ਇਲਾਵਾ ਕਾਂਗਰਸ ਤੋਂ ਅਸਤੀਫੇ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਟਵੀਟ ਕੀਤਾ ਕਿ ਅੱਜ ਜਦੋਂ ਪੂਰਾ ਦੇਸ਼ ਗਣਤੰਤਰ ਦਿਵਸ ਮਨਾ ਰਿਹਾ ਹੈ, ਮੈਂ ਆਪਣੇ ਸਿਆਸੀ ਜੀਵਨ ਦਾ ਨਵਾਂ ਅਧਿਆਏ ਸ਼ੁਰੂ ਕਰ ਰਿਹਾ ਹਾਂ।
ਵੱਡੀ ਗੱਲ ਇਹ ਹੈ ਕਿ ਕਾਂਗਰਸ ਨੇ ਕੱਲ੍ਹ ਹੀ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਸੀ। ਆਰਪੀਐਨ ਸਿੰਘ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਸੀ।












