June 17, 2026, 9:46 am
----------- Advertisement -----------
HomePunjabbusinessਅੱਜ ਤੋਂ ਦੇਣਾ ਪਵੇਗਾ Extra ਚਾਰਜ, ਗੱਡੀਆਂ ਹੋਣਗੀਆਂ ਮਹਿੰਗੀਆਂ, ਪੜ੍ਹੋ ਹੋਰ ਕਿਹੜੇ...

ਅੱਜ ਤੋਂ ਦੇਣਾ ਪਵੇਗਾ Extra ਚਾਰਜ, ਗੱਡੀਆਂ ਹੋਣਗੀਆਂ ਮਹਿੰਗੀਆਂ, ਪੜ੍ਹੋ ਹੋਰ ਕਿਹੜੇ ਹੋਏ ਵੱਡੇ ਬਦਲਾਅ

Published on

----------- Advertisement -----------

ਅੱਜ ਯਾਨੀ 1 ਫਰਵਰੀ ਤੋਂ ਦੇਸ਼ ਭਰ ਵਿੱਚ ਕਈ ਬਦਲਾਅ ਹੋਏ ਹਨ। ਹੁਣ ਟਾਟਾ ਦੀਆਂ ਗੱਡੀਆਂ ਖਰੀਦਣ ਲਈ ਜ਼ਿਆਦਾ ਪੈਸੇ ਦੇਣੇ ਪੈਣਗੇ। ਇਸ ਤੋਂ ਇਲਾਵਾ ਹੁਣ ਕ੍ਰੈਡਿਟ ਕਾਰਡ ਰਾਹੀਂ ਕਿਰਾਏ ਦਾ ਭੁਗਤਾਨ ਕਰਨ ਲਈ ਵਾਧੂ ਚਾਰਜ ਦੇਣਾ ਪਵੇਗਾ। ਅਸੀਂ ਤੁਹਾਨੂੰ ਅੱਜ ਤੋਂ ਅਜਿਹੇ ਬਦਲਾਅ ਬਾਰੇ ਦੱਸ ਰਹੇ ਹਾਂ, ਜਿਸ ਦਾ ਅਸਰ ਸਿੱਧਾ ਤੁਹਾਡੀ ਜੇਬ ਤੇ ਪਵੇਗਾ
-ਟਾਟਾ ਦੀਆਂ ਗੱਡੀਆਂ ਹੋਈਆਂ ਮਹਿੰਗੀਆਂ-
ਭਾਰਤ ਦੀ ਤੀਜੀ ਸਭ ਤੋਂ ਵੱਡੀ ਆਟੋ ਨਿਰਮਾਤਾ ਕੰਪਨੀ ਟਾਟਾ ਨੇ ਅੱਜ ਤੋਂ ਆਪਣੇ ਵਾਹਨਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਟਾਟਾ ਨੇ ਵਾਹਨਾਂ ਦੀ ਕੀਮਤ ‘ਚ 18,000 ਰੁਪਏ ਤੱਕ ਦਾ ਵਾਧਾ ਕੀਤਾ ਹੈ। ਸਾਰੇ ਮਾਡਲਾਂ ਦੇ ਵੱਖ-ਵੱਖ ਵੇਰੀਐਂਟਸ ‘ਤੇ 1.2% ਦੀ ਦਰ ਨਾਲ ਲਾਗੂ ਹੋਵੇਗਾ।
-ਕ੍ਰੈਡਿਟ ਕਾਰਡ ਰਾਹੀਂ ਕਿਰਾਏ ਦਾ ਭੁਗਤਾਨ ਕਰਨ ‘ਤੇ ਵਾਧੂ ਚਾਰਜ
ਅੱਜ ਤੋਂ ਕ੍ਰੈਡਿਟ ਕਾਰਡ ਨਾਲ ਕਿਰਾਇਆ ਦੇਣਾ ਮਹਿੰਗਾ ਹੋ ਜਾਵੇਗਾ। ਬੈਂਕ ਆਫ ਬੜੌਦਾ (BoB) ਨੇ ਘੋਸ਼ਣਾ ਕੀਤੀ ਹੈ ਕਿ ਉਹ ਕ੍ਰੈਡਿਟ ਕਾਰਡਾਂ ਦੁਆਰਾ ਕਿਰਾਏ ਦੇ ਭੁਗਤਾਨ ‘ਤੇ 1% ਫੀਸ ਲਗਾਏਗਾ।
-CNG ਦੀਆਂ ਕੀਮਤਾਂ ‘ਚ 2.50 ਰੁਪਏ ਦੀ ਕਟੌਤੀ
ਮੁੰਬਈ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ 2.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਅਨੁਸਾਰ, ਮੁੰਬਈ ਵਿੱਚ ਵਾਹਨਾਂ ਵਿੱਚ ਵਰਤੀ ਜਾਣ ਵਾਲੀ ਸੀਐਨਜੀ ਦੀਆਂ ਸੋਧੀਆਂ ਕੀਮਤਾਂ ਹੁਣ 89.50 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਘਟ ਕੇ 87 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹਨ।
-ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ
ਦੇਸ਼ ‘ਚ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
-ਪੈਟਰੋਲ,ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ
ਦੇਸ਼ ‘ਚ ਤੇਲ ਦੀਆਂ ਕੀਮਤਾਂ ਪਿਛਲੇ ਕਰੀਬ 6 ਮਹੀਨਿਆਂ ਤੋਂ ਸਥਿਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...