September 12, 2026, 8:24 am
----------- Advertisement -----------
HomeNewsBreaking Newsਰੂਸ-ਯੂਕਰੇਨ ਜੰਗ: ਰੂਸ ਨੇ ਜਾਰੀ ਕੀਤੇ ਯੂਕਰੇਨ ਦੀ ਤਬਾਹੀ ਦੇ ਅੰਕੜੇ

ਰੂਸ-ਯੂਕਰੇਨ ਜੰਗ: ਰੂਸ ਨੇ ਜਾਰੀ ਕੀਤੇ ਯੂਕਰੇਨ ਦੀ ਤਬਾਹੀ ਦੇ ਅੰਕੜੇ

Published on

----------- Advertisement -----------

ਨਵੀਂ ਦਿੱਲੀ, 6 ਮਾਰਚ 2022 – ਰੂਸ-ਯੂਕਰੇਨ ਜੰਗ ਦਾ ਅੱਜ 11ਵਾਂ ਦਿਨ ਹੈ। ਰੂਸ ਨੇ ਯੂਕਰੇਨ ਵਿੱਚ ਤਬਾਹੀ ਮਚਾ ਦਿੱਤੀ ਹੈ। ਆਲਮ ਇਹ ਹੈ ਕਿ ਉਥੇ ਕਈ ਸ਼ਹਿਰ ਤਬਾਹ ਹੋ ਗਏ ਹਨ। ਰੂਸ ਨੇ ਰਾਜਧਾਨੀ ਕੀਵ ਤੋਂ ਖਾਰਕੀਵ, ਮਾਰੀਉਪੋਲ, ਸੁਮੀ, ਓਦੇਸ਼ਾ ਤੱਕ ਭਾਰੀ ਬੰਬਾਰੀ ਕੀਤੀ ਹੈ। ਇਸ ਦੌਰਾਨ ਰੂਸ ਨੇ ਦਾਅਵਾ ਕੀਤਾ ਹੈ ਕਿ ਉਸ ਨੇ 11 ਦਿਨਾਂ ਵਿੱਚ ਯੂਕਰੇਨ ਵਿੱਚ 2203 ਤੋਂ ਵੱਧ ਫੌਜੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਹੈ। ਇਸ ਦੇ ਨਾਲ ਹੀ ਵੱਡੀ ਮਾਤਰਾ ਵਿੱਚ ਫੌਜੀ ਸਾਜ਼ੋ-ਸਾਮਾਨ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ। ਰੂਸ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਯੂਕਰੇਨ ਦੀ ਮਿਜ਼ਾਈਲ ਰੱਖਿਆ ਪ੍ਰਣਾਲੀ ਐੱਸ-300 ਨੂੰ ਵੀ ਨਸ਼ਟ ਕਰ ਦਿੱਤਾ ਹੈ।

ਰੂਸ ਦੇ ਰੱਖਿਆ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਰੂਸੀ ਹਥਿਆਰਬੰਦ ਬਲਾਂ ਨੇ ਯੂਕਰੇਨ ਦੀ ਜ਼ਮੀਨ ‘ਤੇ 69 ਜਹਾਜ਼ਾਂ ਅਤੇ 21 ਨੂੰ ਹਵਾ ਵਿੱਚ ਖਤਮ ਦਿੱਤਾ ਹੈ, 748 ਟੈਂਕ ਅਤੇ ਹੋਰ ਬਖਤਰਬੰਦ ਲੜਾਕੂ ਵਾਹਨ, 76 ਰਾਕੇਟ ਲਾਂਚਰ, 274 ਫੀਲਡ ਤੋਪਖਾਨੇ ਅਤੇ ਮੋਰਟਾਰ, ਵਿਸ਼ੇਸ਼ ਫੌਜੀ ਵਾਹਨਾਂ ਦੀਆਂ 532 ਯੂਨਿਟਾਂ, 59 ਮਾਨਵ ਰਹਿਤ ਹਵਾਈ ਵਾਹਨ ਉਪਕਰਨਾਂ ਨੂੰ ਤਬਾਹ ਕਰ ਦਿੱਤਾ ਹੈ।

ਰੂਸੀ ਰੱਖਿਆ ਮੰਤਰਾਲੇ ਦੇ ਅਧਿਕਾਰਤ ਨੁਮਾਇੰਦੇ ਮੇਜਰ ਜਨਰਲ ਇਗੋਰ ਕੋਨਾਸ਼ੇਨਕੋਵ ਨੇ ਕਿਹਾ ਕਿ ਸ਼ਨੀਵਾਰ, 5 ਮਾਰਚ ਨੂੰ ਰੂਸੀ ਹਥਿਆਰਬੰਦ ਬਲਾਂ ਨੇ ਯੂਕਰੇਨ ਦੇ ਫੌਜੀ ਅੱਡੇ ‘ਤੇ ਹਮਲਾ ਕੀਤਾ। ਇਸ ਹਮਲੇ ਵਿੱਚ ਰੂਸ ਨੇ ਯੂਕਰੇਨ ਦੇ 5 ਰਾਡਾਰ ਸਟੇਸ਼ਨ ਅਤੇ 2 ਬੁਕ ਐਮ-1 ਐਂਟੀ ਏਅਰਕ੍ਰਾਫਟ ਮਿਜ਼ਾਈਲ ਸਿਸਟਮ ਨੂੰ ਤਬਾਹ ਕਰ ਦਿੱਤਾ।

ਰੂਸੀ ਰੱਖਿਆ ਮੰਤਰਾਲੇ ਨੇ ਕਿਹਾ ਕਿ ਅਸੀਂ ਯੂਕਰੇਨ ‘ਚ ਆਪਰੇਸ਼ਨ ਦੌਰਾਨ 2203 ਫੌਜੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਯੂਕਰੇਨੀ ਹਥਿਆਰਬੰਦ ਬਲਾਂ ਦੇ 74 ਕੰਟਰੋਲ ਪੁਆਇੰਟ ਅਤੇ ਸੰਚਾਰ ਕੇਂਦਰ, 108 ਐਸ-300, ਬੁਕ ਐਮ-1 ਅਤੇ ਓਸਾ ਐਂਟੀ-ਏਅਰਕ੍ਰਾਫਟ ਮਿਜ਼ਾਈਲ ਪ੍ਰਣਾਲੀਆਂ ਦੇ ਨਾਲ-ਨਾਲ 68 ਰਾਡਾਰ ਸਟੇਸ਼ਨਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...