ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਦੋ ਦਿਨਾਂ ਸਰਕਾਰੀ ਦੌਰੇ ‘ਤੇ ਅੱਜ ਦਿੱਲੀ ਪਹੁੰਚਣਗੇ। ਸੂਤਰਾਂ ਮੁਤਾਬਕ ਦੋਵੇਂ ਦੇਸ਼ ਰੂਸੀ ਬੈਂਕਾਂ ‘ਤੇ ਪੱਛਮੀ ਦੇਸ਼ਾਂ ਵੱਲੋਂ ਲਗਾਈ ਗਈ ਪਾਬੰਦੀ ਤੋਂ ਬਾਅਦ ਭੁਗਤਾਨ ਪ੍ਰਣਾਲੀ ਨੂੰ ਆਸਾਨ ਬਣਾਉਣ ‘ਤੇ ਚਰਚਾ ਕਰ ਸਕਦੇ ਹਨ। ਭਾਰਤ ਸਰਕਾਰ ਰੁਪਿਆ-ਰੂਬਲ ਵਪਾਰ ਪ੍ਰਣਾਲੀ ਸਥਾਪਤ ਕਰਨ ‘ਤੇ ਵਿਚਾਰ ਕਰ ਰਹੀ ਹੈ। ਭਾਰਤੀ ਅਤੇ ਰੂਸੀ ਵਿੱਤੀ ਅਧਿਕਾਰੀਆਂ ਵਿਚਕਾਰ ਚਰਚਾ ਚੱਲ ਰਹੀ ਹੈ।
ਇਸ ਦੇ ਨਾਲ ਹੀ ਯੂਕਰੇਨ ਮੁੱਦੇ ‘ਤੇ ਭਾਰਤ ਦੇ ਸਾਥ ਲਈ ਗੱਲਬਾਤ ਕਰਨ ਲਈ ਅਮਰੀਕਾ ਦੇ ਡਿਪਟੀ ਐਨਐਸਏ ਦਲੀਪ ਸਿੰਘ ਦੋ ਦਿਨਾਂ ਭਾਰਤ ਦੌਰੇ ‘ਤੇ ਹਨ। ਇਸ ਦੌਰਾਨ ਬ੍ਰਿਟੇਨ ਦੀ ਵਿਦੇਸ਼ ਸਕੱਤਰ ਐਲਿਜ਼ਾਬੈਥ ਟਰਸ ਵੀ ਵੀਰਵਾਰ ਨੂੰ ਇਕ ਦਿਨ ਲਈ ਭਾਰਤ ਆ ਰਹੀ ਹੈ। ਟਰਸ ਸ਼ਾਮ 5 ਵਜੇ ਦਿੱਲੀ ਵਿੱਚ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ।
ਜ਼ਿਕਰਯੋਗ ਹੈ ਕਿ ਅਮਰੀਕਾ ਅਤੇ ਆਸਟ੍ਰੇਲੀਆ ਨੇ ਲਾਵਰੋਵ ਦੇ ਦਿੱਲੀ ਆਉਣ ਲਈ ਭਾਰਤ ਦੀ ਆਲੋਚਨਾ ਕੀਤੀ ਹੈ। ਦੋਵਾਂ ਦੇਸ਼ਾਂ ਦਾ ਕਹਿਣਾ ਹੈ ਕਿ ਇਸ ਦੌਰੇ ਨਾਲ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਵੱਲੋਂ ਰੂਸ ‘ਤੇ ਲਾਈਆਂ ਗਈਆਂ ਪਾਬੰਦੀਆਂ ਕਮਜ਼ੋਰ ਹੋ ਜਾਣਗੀਆਂ।
----------- Advertisement -----------
ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਅੱਜ ਤੋਂ ਦੋ ਦਿਨਾਂ ਭਾਰਤ ਦੌਰੇ ‘ਤੇ
Published on
----------- Advertisement -----------
----------- Advertisement -----------












