ਰੂਸ ਨੇ ਕਿਹਾ ਕਿ ਉਸ ਦਾ ਇਕ ਕਾਰਗੋ ਜਹਾਜ਼ ਕਰੈਸ਼ ਹੋ ਗਿਆ ਹੈ। ਇਸ ਵਿੱਚ 15 ਲੋਕ ਸਨ। ਖਬਰਾਂ ਮੁਤਾਬਕ ਹਾਦਸੇ ‘ਚ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਦਾ ਕਾਰਨ ਇੰਜਣ ਨੂੰ ਅੱਗ ਲੱਗਣਾ ਦੱਸਿਆ ਜਾ ਰਿਹਾ ਹੈ। ਰੂਸ ਦੇ ਰੱਖਿਆ ਮੰਤਰਾਲੇ ਨੇ ਵੀ ਹਾਦਸੇ ਦੀ ਪੁਸ਼ਟੀ ਕੀਤੀ ਹੈ। ਇਹ ਜਹਾਜ਼ ਇਵਾਨੋਵੋ ਇਲਾਕੇ ‘ਚ ਹਾਦਸਾਗ੍ਰਸਤ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਰੂਸ ਦੇ ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਵਾਇਰਲ ਹੋ ਰਹੇ ਹਨ। ਹਾਲਾਂਕਿ ਰੱਖਿਆ ਮੰਤਰਾਲੇ ਨੇ ਕਿਸੇ ਵੀ ਵੀਡੀਓ ਦੀ ਪੁਸ਼ਟੀ ਨਹੀਂ ਕੀਤੀ ਹੈ। ਇਸ ਤੋਂ ਪਹਿਲਾਂ ਜਨਵਰੀ ਵਿੱਚ ਰੂਸ ਦਾ ਇੱਕ ਜਹਾਜ਼ ਕਰੈਸ਼ ਹੋ ਗਿਆ ਸੀ। ਇਸ ਵਿੱਚ 74 ਲੋਕ ਮਾਰੇ ਗਏ ਸਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਯੂਕਰੇਨ ਦੇ ਕੈਦੀ ਸਨ।











