ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਦੇ ਸੂਤਰਾਂ ਅਨੁਸਾਰ ਸਤੇਂਦਰ ਜੈਨ ਬੀਤੀ ਰਾਤ ਬਾਥਰੂਮ ਵਿੱਚ ਡਿੱਗ ਗਏ। ਸਤੇਂਦਰ ਜੈਨ ਬਾਥਰੂਮ ਦੇ ਅੰਦਰ ਪੈਰ ਫਿਸਲਣ ਕਾਰਨ ਡਿੱਗ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
ਦੱਸ ਦਈਏ ਕਿ ਇਸ ਤੋਂ ਪਹਿਲਾਂ 22 ਮਈ ਨੂੰ ਵੀ ਦਿੱਲੀ ਪੁਲਿਸ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਸਫ਼ਦਰਜੰਗ ਹਸਪਤਾਲ ਲੈ ਗਈ ਸੀ। ਰੀੜ੍ਹ ਦੀ ਹੱਡੀ ‘ਚ ਤਕਲੀਫ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਵੀ ਇਸੇ ਤਰ੍ਹਾਂ ਦੀ ਸ਼ਿਕਾਇਤ ‘ਤੇ ਜੇਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਦੀਨਦਿਆਲ ਉਪਾਧਿਆਏ ਹਸਪਤਾਲ ਭੇਜਿਆ ਸੀ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਸੀ ਕਿ ਸਤੇਂਦਰ ਜੈਨ ਨੇ ਸ਼ਨੀਵਾਰ ਨੂੰ ਰੀੜ੍ਹ ਦੀ ਹੱਡੀ ਦੇ ਦਰਦ ਦੀ ਸ਼ਿਕਾਇਤ ਕੀਤੀ ਸੀ। ਉਨ੍ਹਾਂ ਦੇ ਵਕੀਲ ਨੇ ਅਦਾਲਤ ਵਿੱਚ ਇਹ ਵੀ ਦੱਸਿਆ ਸੀ ਕਿ ਜੈਨ ਦਾ ਭਾਰ 35 ਕਿਲੋ ਘਟ ਗਿਆ ਹੈ। ਇਸ ਤੋਂ ਬਾਅਦ ਜੇਲ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਉਸ ਨੂੰ ਪੁਲਸ ਟੀਮ ਦੇ ਨਾਲ ਦੀਨਦਿਆਲ ਉਪਾਧਿਆਏ ਹਸਪਤਾਲ ਭੇਜ ਦਿੱਤਾ, ਜਿੱਥੇ ਡਾਕਟਰਾਂ ਨੇ ਉਸ ਦਾ ਚੈਕਅੱਪ ਕੀਤਾ ਅਤੇ ਕੁਝ ਸਲਾਹ ਦਿੱਤੀ।
----------- Advertisement -----------
ਤਿਹਾੜ ਜੇਲ੍ਹ ਦੇ ਬਾਥਰੂਮ ਵਿੱਚ ਡਿੱਗੇ ਸਤੇਂਦਰ ਜੈਨ, ਜ਼ਖਮੀ ਹਾਲਤ ‘ਚ ਲਿਜਾਇਆ ਗਿਆ ਹਸਪਤਾਲ
Published on
----------- Advertisement -----------
----------- Advertisement -----------












