September 9, 2026, 2:58 am
----------- Advertisement -----------
HomeNewsBreaking Newsਸਾਊਦੀ ਏਅਰਲਾਈਨਜ਼ ਦੇ ਜਹਾਜ਼ ਨੂੰ ਲੱਗੀ ਅੱਗ, ਪੇਸ਼ਾਵਰ ਚ ਐਮਰਜੈਂਸੀ ਕੀਤੀ ਲੈਂਡਿੰਗ

ਸਾਊਦੀ ਏਅਰਲਾਈਨਜ਼ ਦੇ ਜਹਾਜ਼ ਨੂੰ ਲੱਗੀ ਅੱਗ, ਪੇਸ਼ਾਵਰ ਚ ਐਮਰਜੈਂਸੀ ਕੀਤੀ ਲੈਂਡਿੰਗ

Published on

----------- Advertisement -----------

ਪਾਕਿਸਤਾਨ ਦੇ ਪੇਸ਼ਾਵਰ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਸਾਊਦੀ ਅਰਬ ਦੇ ਜਹਾਜ਼ ਨੂੰ ਅੱਗ ਲੱਗ ਗਈ। ਹਾਲਾਂਕਿ ਸਾਰੇ ਯਾਤਰੀਆਂ ਅਤੇ ਕੈਬਿਨ ਕਰੂ ਮੈਂਬਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਪਾਕਿ ਆਬਜ਼ਰਵਰ ਦੀ ਰਿਪੋਰਟ ਮੁਤਾਬਕ ਬੁੱਧਵਾਰ ਨੂੰ ਜਦੋਂ ਸਾਊਦੀ ਏਅਰਲਾਈਨਜ਼ ਦਾ 792 ਜਹਾਜ਼ ਪੇਸ਼ਾਵਰ ਹਵਾਈ ਅੱਡੇ ‘ਤੇ ਉਤਰਿਆ ਤਾਂ ਉਸ ‘ਚੋਂ ਧੂੰਆਂ ਨਿਕਲਦਾ ਦੇਖਿਆ ਗਿਆ। ਇਸ ਤੋਂ ਤੁਰੰਤ ਬਾਅਦ ਏਅਰ ਟਰੈਫਿਕ ਕੰਟਰੋਲਰ ਨੇ ਪਾਇਲਟ ਨੂੰ ਇਸ ਦੀ ਸੂਚਨਾ ਦਿੱਤੀ।

ਨਾਲ ਹੀ ਫਾਇਰ ਐਂਡ ਰੈਸਕਿਊ ਸਰਵਿਸ ਨੂੰ ਵੀ ਇਸ ਦੀ ਜਾਣਕਾਰੀ ਦਿੱਤੀ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਇਸ ਅੱਗ ਨੂੰ ਤੁਰੰਤ ਬੁਝਾਇਆ ਗਿਆ। ਜਹਾਜ਼ ‘ਚੋਂ ਸਾਰੇ ਯਾਤਰੀਆਂ ਅਤੇ ਚਾਲਕ ਦਲ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਦੱਸ ਦਈਏ ਕਿ ਰਿਪੋਰਟ ਮੁਤਾਬਕ ਇਹ ਹਾਦਸਾ ਲੈਂਡਿੰਗ ਗੀਅਰ ‘ਚ ਕਿਸੇ ਖਰਾਬੀ ਕਾਰਨ ਵਾਪਰਿਆ। ਅਮਰੀਕਨ ਏਅਰਲਾਈਨਜ਼ ਦੀ ਫਲਾਈਟ 590 ਦਾ ਸੱਜਾ ਟਾਇਰ ਟੇਕ ਆਫ ਦੌਰਾਨ ਫਟ ਗਿਆ। ਇਸ ਦੌਰਾਨ ਜਹਾਜ਼ ‘ਚ 176 ਯਾਤਰੀ ਅਤੇ 6 ਕਰੂ ਮੈਂਬਰ ਸਵਾਰ ਸਨ।

ਇਹ ਘਟਨਾ ਜਹਾਜ਼ ਦੇ ਉਡਾਣ ਭਰਨ ਤੋਂ ਪਹਿਲਾਂ ਵਾਪਰੀ, ਜਿਸ ਤੋਂ ਬਾਅਦ ਆਖਰੀ ਸਮੇਂ ‘ਤੇ ਇਸ ਨੂੰ ਰੋਕ ਦਿੱਤਾ ਗਿਆ, ਜਿਸ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਇਹ ਜਹਾਜ਼ ਫਲੋਰੀਡਾ ਤੋਂ ਫੀਨਿਕਸ ਜਾ ਰਿਹਾ ਸੀ। ਅਮਰੀਕੀ ਏਅਰਲਾਈਨਜ਼ ਨੇ ਐਨਬੀਸੀ ਨਿਊਜ਼ ਨੂੰ ਦੱਸਿਆ ਕਿ ਹੋ ਸਕਦਾ ਹੈ ਕਿ ਜਹਾਜ਼ ਵਿੱਚ ਕੋਈ ਤਕਨੀਕੀ ਨੁਕਸ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ।

ਟੈਂਪਾ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਪੁਸ਼ਟੀ ਕੀਤੀ ਕਿ ਘਟਨਾ ਬੁੱਧਵਾਰ ਸਵੇਰੇ 8 ਵਜੇ (ਸਥਾਨਕ ਸਮੇਂ) ‘ਤੇ ਵਾਪਰੀ। ਇਸ ਘਟਨਾ ਨਾਲ ਜੁੜੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਦੇਖਿਆ ਜਾ ਰਿਹਾ ਹੈ ਕਿ ਜਹਾਜ਼ ਦਾ ਸੱਜਾ ਟਾਇਰ ਫਟਣ ਤੋਂ ਬਾਅਦ ਪਹੀਆ ਖੁੱਲ੍ਹ ਕੇ ਬਾਹਰ ਆ ਗਿਆ। ਇਸ ਤੋਂ ਬਾਅਦ ਉੱਥੋਂ ਚੰਗਿਆੜੀਆਂ ਨਿਕਲਣ ਲੱਗੀਆਂ, ਜਿਸ ਤੋਂ ਬਾਅਦ ਧੂੰਆਂ ਫੈਲ ਗਿਆ।

ਜਹਾਜ਼ ਰਨਵੇਅ ਦੇ ਅੰਤ ‘ਤੇ ਰੁਕਣ ਤੋਂ ਪਹਿਲਾਂ ਸਿਰਫ ਦੋ ਪਹੀਆਂ ‘ਤੇ ਚੱਲਦਾ ਰਿਹਾ। ਬਾਅਦ ਵਿਚ ਜਦੋਂ ਜਹਾਜ਼ ਰੁਕਿਆ ਤਾਂ ਐਮਰਜੈਂਸੀ ਵਾਹਨ ਮੌਕੇ ‘ਤੇ ਪਹੁੰਚ ਗਏ।ਅਮਰੀਕੀ ਏਅਰਲਾਈਨਜ਼ ਦੇ ਬੁਲਾਰੇ ਅਲਫਰੇਡੋ ਗਾਰਡੂਨੋ ਨੇ ਕਿਹਾ ਕਿ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰ ਜ਼ਖਮੀ ਨਹੀਂ ਹੋਏ ਅਤੇ ਉਨ੍ਹਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਇਸ ਤੋਂ ਬਾਅਦ ਜਹਾਜ਼ ਨੂੰ ਟਰਮੀਨਲ ‘ਤੇ ਭੇਜਿਆ ਗਿਆ।

ਏਅਰਲਾਈਨ ਨੇ ਕਿਹਾ ਕਿ ਯਾਤਰੀਆਂ ਨੂੰ ਕਿਸੇ ਹੋਰ ਫਲਾਈਟ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਘਟਨਾ ਨਾਲ ਹੋਰ ਉਡਾਣਾਂ ਪ੍ਰਭਾਵਿਤ ਨਹੀਂ ਹੋਈਆਂ ਹਨ।


ਅਮਰੀਕੀ ਏਅਰਲਾਈਨਜ਼ ਨੇ ਇੱਕ ਬਿਆਨ ਵਿੱਚ ਕਿਹਾ ਕਿ ਫਲਾਈਟ 590 “ਟੇਕਆਫ ਤੋਂ ਪਹਿਲਾਂ ਰਨਵੇ ‘ਤੇ ਇੱਕ ਮਕੈਨੀਕਲ ਅਸਫਲਤਾ ਦਾ ਅਨੁਭਵ ਕਰਦੀ ਹੈ।” ਏਅਰਲਾਈਨ ਨੇ ਯਾਤਰੀਆਂ ਨੂੰ ਹੋਈ ਕਿਸੇ ਵੀ ਅਸੁਵਿਧਾ ਲਈ ਮੁਆਫੀ ਮੰਗੀ, ਅਤੇ FAA ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...