June 8, 2026, 5:48 am
----------- Advertisement -----------
HomeNewsLatest Newsਪਾਕਿਸਤਾਨ ਦੀ ਮਦਦ ਲਈ ਅੱਗੇ ਆਏ ਸਾਊਦੀ ਅਰਬ ਸਮੇਤ ਇਹ ਦੇਸ਼

ਪਾਕਿਸਤਾਨ ਦੀ ਮਦਦ ਲਈ ਅੱਗੇ ਆਏ ਸਾਊਦੀ ਅਰਬ ਸਮੇਤ ਇਹ ਦੇਸ਼

Published on

----------- Advertisement -----------

ਵਿਦੇਸ਼ੀ ਮੁਦਰਾ ਭੰਡਾਰ ਦੇ ਘਟਣ, ਰੁਪਏ ਦੇ ਡਿੱਗਣ ਅਤੇ ਡਿਫਾਲਟਰ ਬਣਨ ਦੇ ਖਤਰੇ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੂੰ ਸਾਊਦੀ ਅਰਬ ਅਤੇ ਯੂਏਈ ਨੇ ਵੱਡੀ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਰਾਹਤ ਦੀ ਉਮੀਦ ਕਰਦੇ ਹੋਏ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਯੂਏਈ ਪਹੁੰਚੇ। ਪਾਕਿਸਤਾਨ ਦੇ ਸੂਚਨਾ ਮੰਤਰੀ ਨੇ ਕਿਹਾ ਕਿ ਸੰਯੁਕਤ ਅਰਬ ਅਮੀਰਾਤ ਨੇ ਵੀਰਵਾਰ ਨੂੰ ਪਾਕਿਸਤਾਨ ਨੂੰ 1 ਬਿਲੀਅਨ ਡਾਲਰ ਦਾ ਕਰਜ਼ਾ ਦੇਣ ਅਤੇ ਮੌਜੂਦਾ 2 ਬਿਲੀਅਨ ਡਾਲਰ ਦਾ ਕਰਜ਼ਾ ਦੇਣ ਲਈ ਸਹਿਮਤੀ ਪ੍ਰਗਟਾਈ ਹੈ।
ਕਰਜ਼ੇ ਦੇ ਐਲਾਨ ਉਸ ਸਮੇ ਕੀਤੇ ਗਏ ਜਦੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸੰਯੁਕਤ ਅਰਬ ਅਮੀਰਾਤ (UAE)ਦੇ ਦੋ ਦਿਨਾਂ ਦੌਰੇ ਦੀ ਸ਼ੁਰੂਆਤ ਕੀਤੀ। ਉਹ ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ-ਨਾਹਯਾਨ ਨੂੰ ਮਿਲੇ ਅਤੇ ਹੋਰ ਅਧਿਕਾਰੀਆਂ ਅਤੇ ਵਪਾਰਕ ਨੇਤਾਵਾਂ ਨਾਲ ਵਪਾਰ ਅਤੇ ਆਰਥਿਕ ਮੌਕਿਆਂ ‘ਤੇ ਚਰਚਾ ਕੀਤੀ। ਦੱਸ ਦਈਏ ਕਿ ਸਾਊਦੀ ਅਰਬ ਪਾਕਿਸਤਾਨ ਨੂੰ $11 ਬਿਲੀਅਨ ਤੱਕ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ ਕਿਉਂਕਿ ਦੇਸ਼ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਕਾਫੀ ਮੰਦੀ ਦੇ ਦੌਰ ‘ਚੋ ਗੁਜ਼ਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...