ਜੀ-20 ਸਿਖਰ ਸੰਮੇਲਨ ਤੋਂ ਬਾਅਦ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦਾ ਭਾਰਤ ਦਾ ਅਧਿਕਾਰਤ ਦੌਰਾ ਅੱਜ ਸ਼ੁਰੂ ਹੋਇਆ। ਉਹ ਸੋਮਵਾਰ ਸਵੇਰੇ ਹੀ ਰਾਸ਼ਟਰਪਤੀ ਭਵਨ ਪਹੁੰਚੇ, ਜਿੱਥੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ। ਇਸ ਦੌਰਾਨ ਪੀਐਮ ਮੋਦੀ ਨੇ ਕ੍ਰਾਊਨ ਪ੍ਰਿੰਸ ਨੂੰ ਗਲੇ ਲਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਮੁਹੰਮਦ ਬਿਨ ਸਲਮਾਨ ਦੇ ਸਵਾਗਤ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀ ਮੌਜੂਦ ਸਨ।
ਕ੍ਰਾਊਨ ਪ੍ਰਿੰਸ ਦਾ ਸਵਾਗਤ ਕਰਨ ਤੋਂ ਬਾਅਦ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਹੰਮਦ ਬਿਨ ਸਲਮਾਨ ਦੇ ਨਾਲ ਆਏ ਵਫ਼ਦ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ 2019 ਵਿੱਚ ਭਾਰਤ ਦਾ ਸਰਕਾਰੀ ਦੌਰਾ ਕੀਤਾ ਸੀ।
ਅੱਜ ਦੀ ਮੀਟਿੰਗ ਵਿੱਚ ਇਸ ਕੌਂਸਲ ਦੇ ਕੰਮਕਾਜ ਬਾਰੇ ਚਰਚਾ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਰਾਜਨੀਤੀ, ਸੁਰੱਖਿਆ, ਰੱਖਿਆ, ਵਪਾਰ ਅਤੇ ਆਰਥਿਕਤਾ ਦੇ ਮੁੱਦਿਆਂ ‘ਤੇ ਵੀ ਚਰਚਾ ਕਰਨਗੇ। ਸਾਊਦੀ ਕਰਾਊਨ ਪ੍ਰਿੰਸ ਪੀਐਮ ਮੋਦੀ ਨਾਲ ਦੋ-ਪੱਖੀ ਬੈਠਕ ਵੀ ਕਰਨਗੇ।
----------- Advertisement -----------
ਸਾਊਦੀ ਕ੍ਰਾਊਨ ਪ੍ਰਿੰਸ ਦਾ ਰਾਸ਼ਟਰਪਤੀ ਭਵਨ ‘ਚ ਰਸਮੀ ਸਵਾਗਤ, ਪ੍ਰਧਾਨ ਮੰਤਰੀ ਮੋਦੀ ਨੇ ਲਗਾਇਆ ਗਲੇ
Published on
----------- Advertisement -----------

----------- Advertisement -----------