September 14, 2026, 4:21 am
----------- Advertisement -----------
HomeNewsBreaking NewsSBI ਨੂੰ ਅੱਜ ਇਲੈਕਟੋਰਲ ਬਾਂਡ ਡੇਟਾ ਦੇਣ ਦੇ ਨਿਰਦੇਸ਼: SC ਨੇ ਚੋਣ...

SBI ਨੂੰ ਅੱਜ ਇਲੈਕਟੋਰਲ ਬਾਂਡ ਡੇਟਾ ਦੇਣ ਦੇ ਨਿਰਦੇਸ਼: SC ਨੇ ਚੋਣ ਕਮਿਸ਼ਨ ਨੂੰ 15 ਮਾਰਚ ਨੂੰ ਸ਼ਾਮ 5 ਵਜੇ ਤੱਕ ਵੈਬਸਾਈਟ ‘ਤੇ ਡਾਟਾ ਅੱਪਲੋਡ ਕਰਨ ਲਈ ਕਿਹਾ

Published on

----------- Advertisement -----------

ਨਵੀਂ ਦਿੱਲੀ, 12 ਮਾਰਚ 2024 – ਭਾਰਤੀ ਸਟੇਟ ਬੈਂਕ (SBI) ਅੱਜ ਚੋਣ ਕਮਿਸ਼ਨ ਨੂੰ ਚੋਣ ਬਾਂਡ ਦੇ ਵੇਰਵੇ ਦੇ ਸਕਦਾ ਹੈ। ਸੋਮਵਾਰ ਨੂੰ ਸੁਪਰੀਮ ਕੋਰਟ ਨੇ ਬੈਂਕ ਨੂੰ ਫਟਕਾਰ ਲਗਾਈ ਸੀ ਅਤੇ ਮੰਗਲਵਾਰ ਸ਼ਾਮ ਤੱਕ ਇਹ ਵੇਰਵੇ ਮੁਹੱਈਆ ਕਰਵਾਉਣ ਦਾ ਨਿਰਦੇਸ਼ ਦਿੱਤਾ ਸੀ।

ਸੋਮਵਾਰ ਨੂੰ ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ਦੀ ਜਾਣਕਾਰੀ ਦੇਣ ਦੇ ਮਾਮਲੇ ‘ਚ SBI ਦੀ ਪਟੀਸ਼ਨ ‘ਤੇ ਕਰੀਬ 40 ਮਿੰਟ ਤੱਕ ਸੁਣਵਾਈ ਕੀਤੀ। ਐਸਬੀਆਈ ਨੇ ਅਦਾਲਤ ਨੂੰ ਕਿਹਾ ਸੀ- ਸਾਨੂੰ ਬਾਂਡ ਨਾਲ ਜੁੜੀ ਜਾਣਕਾਰੀ ਦੇਣ ਵਿੱਚ ਕੋਈ ਦਿੱਕਤ ਨਹੀਂ ਹੈ, ਪਰ ਇਸ ਵਿੱਚ ਕੁਝ ਸਮਾਂ ਚਾਹੀਦਾ ਹੈ। ਇਸ ‘ਤੇ ਸੀਜੇਆਈ ਡੀਵਾਈ ਚੰਦਰਚੂੜ ਨੇ ਪੁੱਛਿਆ- ਤੁਸੀਂ ਪਿਛਲੀ ਸੁਣਵਾਈ (15 ਫਰਵਰੀ) ਤੋਂ 26 ਦਿਨਾਂ ‘ਚ ਕੀ ਕੀਤਾ ?

ਸੁਪਰੀਮ ਕੋਰਟ ਦੇ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ- SBI 12 ਮਾਰਚ ਤੱਕ ਸਾਰੀ ਜਾਣਕਾਰੀ ਦਾ ਖੁਲਾਸਾ ਕਰੇ। ਚੋਣ ਕਮਿਸ਼ਨ ਨੂੰ 15 ਮਾਰਚ ਨੂੰ ਸ਼ਾਮ 5 ਵਜੇ ਤੱਕ ਸਾਰੀ ਜਾਣਕਾਰੀ ਇਕੱਠੀ ਕਰਕੇ ਵੈੱਬਸਾਈਟ ‘ਤੇ ਪ੍ਰਕਾਸ਼ਿਤ ਕਰਨੀ ਚਾਹੀਦੀ ਹੈ।

ਦਰਅਸਲ, ਸੁਪਰੀਮ ਕੋਰਟ ਦੇ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ 15 ਫਰਵਰੀ ਨੂੰ ਚੋਣ ਬਾਂਡ ਦੀ ਵਿਕਰੀ ‘ਤੇ ਰੋਕ ਲਗਾ ਦਿੱਤੀ ਸੀ। ਨਾਲ ਹੀ, ਐਸਬੀਆਈ ਨੂੰ 12 ਅਪ੍ਰੈਲ, 2019 ਤੋਂ ਹੁਣ ਤੱਕ ਖਰੀਦੇ ਗਏ ਚੋਣ ਬਾਂਡਾਂ ਦੀ ਜਾਣਕਾਰੀ 6 ਮਾਰਚ ਤੱਕ ਚੋਣ ਕਮਿਸ਼ਨ ਨੂੰ ਦੇਣ ਦਾ ਨਿਰਦੇਸ਼ ਦਿੱਤਾ ਗਿਆ ਸੀ।

4 ਮਾਰਚ ਨੂੰ ਐਸਬੀਆਈ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੀ ਜਾਣਕਾਰੀ ਦੇਣ ਲਈ 30 ਜੂਨ ਤੱਕ ਦਾ ਸਮਾਂ ਮੰਗਿਆ ਸੀ। ਇਸ ਤੋਂ ਇਲਾਵਾ ਅਦਾਲਤ ਨੇ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ਏ.ਡੀ.ਆਰ.) ਦੀ ਪਟੀਸ਼ਨ ‘ਤੇ ਵੀ ਸੁਣਵਾਈ ਕੀਤੀ, ਜਿਸ ‘ਚ 6 ਮਾਰਚ ਤੱਕ ਜਾਣਕਾਰੀ ਨਾ ਦੇਣ ‘ਤੇ ਐੱਸਬੀਆਈ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...