June 6, 2026, 8:51 pm
----------- Advertisement -----------
HomeNewsLatest Newsਵਿਗਿਆਨੀਆਂ ਨੂੰ ਸਮੁੰਦਰਾਂ ਵਿੱਚੋ ਮਿਲੇ 5,500 ਨਵੇਂ ਵਾਇਰਸ

ਵਿਗਿਆਨੀਆਂ ਨੂੰ ਸਮੁੰਦਰਾਂ ਵਿੱਚੋ ਮਿਲੇ 5,500 ਨਵੇਂ ਵਾਇਰਸ

Published on

----------- Advertisement -----------

ਜਿੱਥੇ ਪੂਰੀ ਦੁਨੀਆ ਪਿਛਲੇ ਦੋ ਸਾਲਾਂ ਤੋਂ ਕੋਰੋਨਾ ਵਾਇਰਸ ਨਾਲ ਜੂਝ ਰਹੀ ਹੈ, ਉੱਥੇ ਹੀ ਹੁਣ ਵਿਗਿਆਨੀਆਂ ਨੇ ਦੁਨੀਆ ਦੇ ਸਾਰੇ ਸਮੁੰਦਰਾਂ ਵਿੱਚੋ 5,500 ਨਵੇਂ ਵਾਇਰਸਾਂ ਦੀ ਖੋਜ ਕੀਤੀ ਹੈ। ਅਮਰੀਕਾ ਦੀ ਓਹੀਓ ਸਟੇਟ ਯੂਨੀਵਰਸਿਟੀ ਦੇ ਖੋਜਕਰਤਾਵਾਂ ਦਾ ਕਹਿਣਾ ਹੈ ਕਿ ਕੋਰੋਨਾ ਦੀ ਤਰ੍ਹਾਂ ਇਹ ਵੀ ਆਰਐਨਏ ਵਾਇਰਸ ਹਨ। ਚਿੰਤਾ ਦੀ ਗੱਲ ਹੈ ਕਿ ਖੋਜਿਆ ਗਿਆ ਵਾਇਰਸ ਭਾਰਤ ਦੇ ਅਰਬ ਸਾਗਰ ਅਤੇ ਹਿੰਦ ਮਹਾਸਾਗਰ ਦੇ ਉੱਤਰ-ਪੱਛਮੀ ਖੇਤਰਾਂ ਵਿੱਚ ਵੀ ਮੌਜੂਦ ਹੈ।
ਦੱਸ ਦਈਏ ਕਿ ਵਾਇਰਸ ਦਾ ਪਤਾ ਲਗਾਉਣ ਲਈ ਵਿਗਿਆਨੀਆਂ ਨੇ ਦੁਨੀਆ ਦੇ ਸਾਰੇ ਸਮੁੰਦਰਾਂ ਦੇ 121 ਖੇਤਰਾਂ ਤੋਂ ਪਾਣੀ ਦੇ 35 ਹਜ਼ਾਰ ਨਮੂਨੇ ਲਏ ਹਨ। ਜਾਂਚ ਵਿੱਚ ਉਨ੍ਹਾਂ ਨੂੰ ਕਰੀਬ 5,500 ਨਵੇਂ ਆਰਐਨਏ ਵਾਇਰਸ ਮਿਲੇ ਹਨ। ਇਹ 5 ਮੌਜੂਦਾ ਅਤੇ 5 ਨਵੀਆਂ ਜਾਤੀਆਂ ਨਾਲ ਸਬੰਧਤ ਸਨ। ਖੋਜਕਰਤਾ ਮੈਥਿਊ ਸੁਲੀਵਾਨ ਦਾ ਕਹਿਣਾ ਹੈ ਕਿ ਨਮੂਨਿਆਂ ਦੇ ਮੁਤਾਬਕ ਨਵੇਂ ਵਾਇਰਸਾਂ ਦੀ ਗਿਣਤੀ ਬਹੁਤ ਘੱਟ ਹੈ। ਇਹ ਸੰਭਵ ਹੈ ਕਿ ਭਵਿੱਖ ਵਿੱਚ ਲੱਖਾਂ ਵਾਇਰਸ ਪਾਏ ਜਾਣਗੇ।
ਵਿਗਿਆਨੀਆਂ ਦਾ ਕਹਿਣਾ ਹੈ ਕਿ ਇਹ ਖੋਜ ਖਾਸ ਆਰਐਨਏ ਵਾਇਰਸਾਂ ਬਾਰੇ ਕੀਤੀ ਗਈ ਹੈ ਕਿਉਂਕਿ ਵਿਗਿਆਨੀਆਂ ਨੇ ਡੀਐਨਏ ਵਾਇਰਸਾਂ ਦੇ ਮੁਕਾਬਲੇ ਉਨ੍ਹਾਂ ‘ਤੇ ਘੱਟ ਅਧਿਐਨ ਕੀਤਾ ਹੈ। ਸੁਲੀਵਨ ਦੇ ਅਨੁਸਾਰ, ਅੱਜ ਅਸੀਂ ਸਿਰਫ ਉਨ੍ਹਾਂ ਆਰਐਨਏ ਵਾਇਰਸਾਂ ਬਾਰੇ ਜਾਣਦੇ ਹਾਂ ਜਿਨ੍ਹਾਂ ਨੇ ਦੁਨੀਆ ਨੂੰ ਮੌਤ ਦੇ ਖ਼ਤਰੇ ਵਿੱਚ ਪਾ ਦਿੱਤਾ ਹੈ। ਇਨ੍ਹਾਂ ਵਿੱਚ ਕੋਰੋਨਾ, ਫਲੂ ਅਤੇ ਇਬੋਲਾ ਵਾਇਰਸ ਸ਼ਾਮਲ ਹਨ। ਇਸ ਲਈ ਭਵਿੱਖ ਵਿੱਚ ਨਵੀਆਂ ਬਿਮਾਰੀਆਂ ਤੋਂ ਬਚਣ ਲਈ ਸਾਨੂੰ ਪਹਿਲਾਂ ਤੋਂ ਹੀ ਤਿਆਰ ਰਹਿਣਾ ਜ਼ਰੂਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...