ਗੋਆ ਦੇ ਪਣਜੀ ‘ਚ ਸ਼ੁੱਕਰਵਾਰ ਨੂੰ ਐਸਸੀਓ ਵਿਦੇਸ਼ ਮੰਤਰੀ ਪ੍ਰੀਸ਼ਦ ਦੀ ਬੈਠਕ ਸ਼ੁਰੂ ਹੋ ਗਈ ਹੈ। ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ ਨੇ ਬਿਲਾਵਲ ਭੁੱਟੋ ਦੀ ਮੌਜੂਦਗੀ ‘ਚ ਅੱਤਵਾਦ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਅੱਤਵਾਦ ਨੂੰ ਕਿਸੇ ਵੀ ਕੀਮਤ ‘ਤੇ ਰੋਕਣਾ ਹੋਵੇਗਾ। ਇਸ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ। ਅੱਤਵਾਦ ਫੰਡਿੰਗ ਨੂੰ ਰੋਕਣ ਦੀ ਜ਼ਰੂਰਤ ‘ਤੇ ਵੀ ਸਾਰਾ ਧਿਆਨ ਦੇਣਾ ਹੋਵੇਗਾ।
ਦੱਸ ਦਈਏ ਕਿ ਵਿਦੇਸ਼ ਮੰਤਰੀ ਡਾ: ਐੱਸ. ਜੈਸ਼ੰਕਰ ਨੇ ਇਸ ਤੋਂ ਪਹਿਲਾ ਪਣਜੀ ਵਿੱਚ ਐਸਸੀਓ ਵਿਦੇਸ਼ ਮੰਤਰੀ ਪ੍ਰੀਸ਼ਦ ਦੀ ਬੈਠਕ ਲਈ ਕਜ਼ਾਕਿਸਤਾਨ ਦੇ ਵਿਦੇਸ਼ ਮੰਤਰੀ ਮੁਖਤਾਰ ਤਿਲੁਬਾਰਦੀ, ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ, ਤਜ਼ਾਕਿਸਤਾਨ ਦੇ ਵਿਦੇਸ਼ ਮੰਤਰੀ ਸਿਰੋਜ਼ਿਦੀਨ ਮੁਹਰੀਦੀਨ ਦਾ ਸਵਾਗਤ ਕੀਤਾ। ਜੈਸ਼ੰਕਰ ਨੇ ਕਿਰਗਿਸਤਾਨ, ਕਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀਆਂ ਦਾ ਸਵਾਗਤ ਕੀਤਾ।
----------- Advertisement -----------
SCO ‘ਚ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੁੱਕਿਆ ਅੱਤਵਾਦ ਦਾ ਮੁੱਦਾ, ਬਿਲਾਵਲ ਦੀ ਮੌਜੂਦਗੀ ‘ਚ ਕਹੀ ਇਹ ਗੱਲ
Published on
----------- Advertisement -----------
----------- Advertisement -----------












