September 9, 2026, 12:06 am
----------- Advertisement -----------
HomeNewsLatest Newsਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 29 ਨਕਸਲੀ ਮਾਰੇ

ਛੱਤੀਸਗੜ੍ਹ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 29 ਨਕਸਲੀ ਮਾਰੇ

Published on

----------- Advertisement -----------


ਲੋਕ ਸਭਾ ਚੋਣਾਂ ਤੋਂ ਪਹਿਲਾਂ ਛੱਤੀਸਗੜ੍ਹ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਕਾਂਕੇਰ ਜ਼ਿਲ੍ਹੇ ਦੇ ਮਾਡ ਇਲਾਕੇ ਵਿੱਚ 29 ਨਕਸਲੀਆਂ ਨੂੰ ਮਾਰ ਮੁਕਾਇਆ। ਸਾਰੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਨ੍ਹਾਂ ਵਿੱਚ ਨਕਸਲੀ ਆਗੂ ਸ਼ੰਕਰ ਰਾਓ ਵੀ ਸ਼ਾਮਲ ਹੈ। ਡਿਪਟੀ ਸੀਐਮ ਵਿਜੇ ਸ਼ਰਮਾ ਨੇ ਇਸ ਨੂੰ ਬਸਤਰ ਪੁਲਿਸ ਵੱਲੋਂ ਨਕਸਲਵਾਦ ‘ਤੇ ਸਰਜੀਕਲ ਸਟਰਾਈਕ ਕਰਾਰ ਦਿੱਤਾ ਹੈ।

ਦੱਸ ਦਈਏ ਕਿ ਮੁਕਾਬਲੇ ਵਿੱਚ ਬੀਐਸਐਫ ਦੇ ਇੰਸਪੈਕਟਰ ਰਮੇਸ਼ ਚੌਧਰੀ ਸਮੇਤ ਤਿੰਨ ਜਵਾਨ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਵਿੱਚ 2 ਡੀਆਰਜੀ ਕਰਮਚਾਰੀ ਹਨ। ਮੌਕੇ ਤੋਂ 5 ਏਕੇ-47 ਬਰਾਮਦ ਹੋਏ ਹਨ। ਜ਼ਖਮੀ ਜਵਾਨਾਂ ਨੂੰ ਹੈਲੀਕਾਪਟਰ ਰਾਹੀਂ ਰਾਏਪੁਰ ਲਿਆਂਦਾ ਗਿਆ। ਜ਼ਖਮੀ ਡੀਆਰਜੀ ਸਿਪਾਹੀ ਸੂਰਿਆਵੰਸ਼ੀ ਧਮਤਰੀ ਜ਼ਿਲ੍ਹੇ ਦੇ ਸ਼੍ਰੀਮਾਲੀ ਸ਼ਹਿਰ ਦਾ ਰਹਿਣ ਵਾਲਾ ਹੈ।

ਬਸਤਰ ਲੋਕ ਸਭਾ ਵਿੱਚ 4 ਦਿਨਾਂ ਬਾਅਦ 19 ਅਪ੍ਰੈਲ ਨੂੰ ਵੋਟਿੰਗ ਹੋਣੀ ਹੈ। ਕਾਂਕੇਰ ਲੋਕ ਸਭਾ ਵਿੱਚ ਦੂਜੇ ਪੜਾਅ ਵਿੱਚ ਵੋਟਿੰਗ ਹੋਣੀ ਹੈ। ਇਸ ਲਈ ਨਾਮਜ਼ਦਗੀ ਫਾਰਮ ਵੀ ਭਰੇ ਗਏ ਹਨ। ਕਾਂਕੇਰ ‘ਚ 26 ਅਪ੍ਰੈਲ ਨੂੰ ਵੋਟਿੰਗ ਹੋਵੇਗੀ।

ਜ਼ਿਕਰਯੋਗ ਹੈ ਕਿ ਮੁਕਾਬਲੇ ਵਿੱਚ ਮਾਰੇ ਗਏ ਸ਼ੰਕਰ ਰਾਓ ਅਤੇ ਲਲਿਤਾ ਮਾਡਵੀ ਡੀਵੀਸੀ ਰੈਂਕ ਦੇ ਨਕਸਲੀ ਆਗੂ ਸਨ। ਦੋਵਾਂ ‘ਤੇ 25-25 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਪੁਲਿਸ ਨੇ ਮੌਕੇ ਤੋਂ 4 ਆਟੋਮੈਟਿਕ ਹਥਿਆਰ ਵੀ ਬਰਾਮਦ ਕੀਤੇ ਹਨ।

ਇਸਤੋਂ ਇਲਾਵਾ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਸਾਢੇ 5 ਘੰਟੇ ਤੱਕ ਚੱਲੀ। ਡੀਆਈਜੀ ਇੰਟੈਲੀਜੈਂਸ ਅਲੋਕ ਕੁਮਾਰ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਕਾਂਕੇਰ ਇਲਾਕੇ ਵਿੱਚ ਨਕਸਲੀਆਂ ਦੀ ਗਤੀਵਿਧੀ ਬਾਰੇ ਸੂਚਨਾਵਾਂ ਮਿਲ ਰਹੀਆਂ ਸਨ। ਇਸ ਤੋਂ ਬਾਅਦ ਪੁਲਿਸ ਅਤੇ ਬੀਐਸਐਫ ਨੇ ਆਪ੍ਰੇਸ਼ਨ ਦੀ ਤਿਆਰੀ ਕਰ ਲਈ। ਇਸੇ ਤਹਿਤ ਅੱਜ ਦੀ ਕਾਰਵਾਈ ਦੀ ਵਿਉਂਤਬੰਦੀ ਕੀਤੀ ਗਈ।ਰਾਤ ਕਰੀਬ 1 ਵਜੇ ਨਕਸਲੀਆਂ ਨੇ ਘੇਰ ਲਿਆ। ਇਹ ਮੁਕਾਬਲਾ 2 ਵਜੇ ਸ਼ੁਰੂ ਹੋਇਆ ਅਤੇ ਸ਼ਾਮ 7.30 ਵਜੇ ਤੱਕ ਜਾਰੀ ਰਿਹਾ। ਇਸ ਦੌਰਾਨ ਸੁਰੱਖਿਆ ਬਲਾਂ ਨੇ ਨਕਸਲੀਆਂ ਦੀਆਂ ਲਾਸ਼ਾਂ ਵੀ ਬਰਾਮਦ ਕੀਤੀਆਂ।

ਕਬੀਰਧਾਮ ਜ਼ਿਲ੍ਹੇ ਵਿੱਚ ਨਕਸਲੀਆਂ ਬਾਰੇ ਸੂਚਨਾ ਦੇਣ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਾਲੇ ਨੂੰ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਇਨਾਮ ਦੇ ਨਾਲ ਹੀ ਐਸਪੀ ਅਭਿਸ਼ੇਕ ਪੱਲਵ ਨੇ ਪੁਲਿਸ ਵਿਭਾਗ ਵਿੱਚ ਸਰਕਾਰੀ ਨੌਕਰੀ ਦਾ ਐਲਾਨ ਵੀ ਕੀਤਾ ਹੈ। ਜਾਣਕਾਰੀ ਦੇਣ ਲਈ ਇੱਕ ਹੈਲਪਲਾਈਨ ਨੰਬਰ 78988 15399 ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਲਈ ਜਵਾਨ ਹਰ ਪਿੰਡ ਵਿਚ ਕੰਧਾਂ ‘ਤੇ ਨਕਸਲੀਆਂ ਦੀਆਂ ਤਸਵੀਰਾਂ ਵਾਲੇ ਪੋਸਟਰ ਲਗਾ ਰਹੇ ਹਨ।

ਰਾਤ ਕਰੀਬ 1 ਵਜੇ ਨਕਸਲੀਆਂ ਨੇ ਘੇਰ ਲਿਆ। ਇਹ ਮੁਕਾਬਲਾ 2 ਵਜੇ ਸ਼ੁਰੂ ਹੋਇਆ ਅਤੇ ਸ਼ਾਮ 7.30 ਵਜੇ ਤੱਕ ਜਾਰੀ ਰਿਹਾ। ਇਸ ਦੌਰਾਨ ਸੁਰੱਖਿਆ ਬਲਾਂ ਨੇ ਨਕਸਲੀਆਂ ਦੀਆਂ ਲਾਸ਼ਾਂ ਵੀ ਬਰਾਮਦ ਕੀਤੀਆਂ।

ਕਬੀਰਧਾਮ ਜ਼ਿਲ੍ਹੇ ਵਿੱਚ ਨਕਸਲੀਆਂ ਬਾਰੇ ਸੂਚਨਾ ਦੇਣ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਾਲੇ ਨੂੰ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਇਨਾਮ ਦੇ ਨਾਲ ਹੀ ਐਸਪੀ ਅਭਿਸ਼ੇਕ ਪੱਲਵ ਨੇ ਪੁਲਿਸ ਵਿਭਾਗ ਵਿੱਚ ਸਰਕਾਰੀ ਨੌਕਰੀ ਦਾ ਐਲਾਨ ਵੀ ਕੀਤਾ ਹੈ। ਜਾਣਕਾਰੀ ਦੇਣ ਲਈ ਇੱਕ ਹੈਲਪਲਾਈਨ ਨੰਬਰ 78988 15399 ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਲਈ ਜਵਾਨ ਹਰ ਪਿੰਡ ਵਿਚ ਕੰਧਾਂ ‘ਤੇ ਨਕਸਲੀਆਂ ਦੀਆਂ ਤਸਵੀਰਾਂ ਵਾਲੇ ਪੋਸਟਰ ਲਗਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...