September 26, 2023, 8:34 pm
----------- Advertisement -----------
HomeNewsNational-Internationalਚੋਣ ਕਮਿਸ਼ਨ ਵੱਲੋ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗ, ਕੋਰੋਨਾ...

ਚੋਣ ਕਮਿਸ਼ਨ ਵੱਲੋ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗ, ਕੋਰੋਨਾ ਮਰੀਜ਼ਾਂ ਨੂੰ ਵੋਟ ਪਾਉਣ ਲਈ ਦਿੱਤੀ ਜਾਵੇਗੀ ਵਿਸ਼ੇਸ਼ ਸਹੂਲਤ

Published on

----------- Advertisement -----------

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ, ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗਾਂ (40 ਫ਼ੀਸਦੀ ਤੋਂ ਵੱਧ) ਅਤੇ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਨੂੰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਦੱਸਿਆ ਕਿ ਸੂਬੇ ਦੇ ਕੁੱਲ 2.09 ਕਰੋੜ ਵੋਟਰਾਂ ਵਿੱਚੋਂ 5.33 ਲੱਖ ਤੋਂ ਵੱਧ ਲੋਕ 80 ਸਾਲ ਤੋਂ ਵੱਧ ਉਮਰ ਵਾਲੇ ਹਨ ਜਦਕਿ 1.34 ਲੱਖ ਤੋਂ ਵੱਧ ਲੋਕ ਦਿਵਿਆਂਗ ਵਿਅਕਤੀਆਂ ਦੀ ਸ਼੍ਰੇਣੀ ਵਿੱਚ ਆਉਂਦੇ ਹਨ।

ਉਹਨਾਂ ਕਿਹਾ, “ਅਸੀਂ ਦਿਵਿਆਂਗ ਵਿਅਕਤੀਆਂ ਅਤੇ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ ‘ਤੇ ਆ ਕੇ ਆਪਣੀ ਵੋਟ ਪਾਉਣ ਲਈ ਉਤਸ਼ਾਹਿਤ ਕਰਦੇ ਹਾਂ ਪਰ ਜੇਕਰ ਉਹ ਆਪਣੀ ਸਿਹਤ ਸਥਿਤੀ ਕਾਰਨ ਪੋਲਿੰਗ ਸਟੇਸ਼ਨ ‘ਤੇ ਆ ਕੇ ਵੋਟ ਪਾਉਣ ਤੋਂ ਅਸੱਮਰਥ ਹਨ ਤਾਂ ਈਸੀਆਈ ਨੇ ਇਹਨਾਂ ਲਈ ਪੋਸਟਲ ਬੈਲਟ ਦੀ ਸਹੂਲਤ ਪ੍ਰਦਾਨ ਕੀਤੀ ਹੈ।” ਉਹਨਾਂ ਅੱਗੇ ਕਿਹਾ ਕਿ ਦਿਵਿਆਂਗ ਵਿਅਕਤੀ ਪੋਲਿੰਗ ਬੂਥਾਂ ‘ਤੇ ਪਹੁੰਚਣ ਲਈ ਪਿਕ ਐਂਡ ਡਰਾਪ ਸਹੂਲਤ ਵੀ ਪ੍ਰਾਪਤ ਕਰ ਸਕਦੇ ਹਨ।
ਉਹਨਾਂ ਦੱਸਿਆ ਕਿ ਭਾਰਤੀ ਪਾਸਪੋਰਟ ਰੱਖਣ ਵਾਲੇ ਐਨ.ਆਰ.ਆਈ. ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਵੋਟਿੰਗ ਤਰਜੀਹ ਆਦਿ ਸਮੇਤ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਉਹ ਬਿਨਾਂ ਕਿਸੇ ਮੁਸ਼ਕਲ ਦੇ ਆਪਣੀ ਵੋਟ ਪਾ ਸਕਣ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਐਨਐਸਐਸ, ਐਨਸੀਸੀ ਅਤੇ ਭਾਰਤ ਸਕਾਊਟਸ ਐਂਡ ਗਾਈਡਾਂ ਦੇ ਲਗਭਗ 1.5 ਲੱਖ ਵਲੰਟੀਅਰਾਂ ਨੂੰ ਲਗਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ‘ਚ ਕਰਵਾਇਆ ਭਰਤੀ

ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਸ਼ਾਹਨਵਾਜ਼ ਹੁਸੈਨ ਨੂੰ ਅੱਜ ਸ਼ਾਮ ਕਰੀਬ...

ਦੇਖੋ ਕਿਵੇਂ ਪੁਲਿਸ ਦੀ ਹੀ ਗੱਡੀ ਲੈ ਕੇ ਭੱਜ ਨਿਕਲਿਆ ਚੋਰ

ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਲਈ ਲਿਆਂਦਾ ਮੁਲਜ਼ਮ ਪੁਲਿਸ ਦੀ ਗੱਡੀ ਲੈ...

ਅਕਾਲੀ ਦਲ ਦੇ ਆਗੂ ਵਿਪਨ ਸੂਦ ਕਾਕਾ ‘ਤੇ ਆਈ.ਟੀ. ਵਿਭਾਗ ਨੇ ਮਾਰਿਆ ਛਾ.ਪਾ, ਆਮਦਨ ਤੋਂ ਵੱਧ ਜਾਇਦਾਦ ਦਾ ਸ਼ੱਕ

ਲੁਧਿਆਣੇ 'ਚ ਅਕਾਲੀ ਦਲ ਦੇ ਆਗੂ ਵਿਪਨ ਸੂਦ ਕਾਕਾ 'ਤੇ ਇਨਕਮ ਟੈਕਸ ਦਾ ਛਾਪਾ...

ਮੀਤ ਹੇਅਰ ਨੇ ਸ਼੍ਰੇਆ ਮੈਣੀ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ ‘ਤੇ ਦਿੱਤੀ ਵਧਾਈ

ਚੰਡੀਗੜ੍ਹ, 26 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਨੂੰ ਉਨ੍ਹਾਂ...

ਹਰੇ ਧਨੀਏ ਦਾ ਇਹ ਤਰੀਕਾ ਕਰ ਸਕਦਾ ਸਿਹਤਮੰਦ, ਔਰਤਾਂ ਨੂੰ ਹੋਵੇਗਾ ਬਹੁਤ ਫਾਇਦਾ

ਹਰ ਰੋਜ਼ ਬਹੁਤ ਸਾਰੀਆਂ ਬਿਮਾਰੀਆਂ ਦਾ ਸਾਹਮਣਾ ਲੋਕ ਕਰ ਰਹੇ ਹਨ। ਗੱਲ ਕਰੀਏ ਔਰਤਾਂ...

ਕੁਲੜ੍ਹ ਪੀਜ਼ਾ ਵਾਲਿਆਂ ਦੀ ਵਾਇਰਲ ਵੀਡੀਓ ਨੂੰ ਲੈ ਕੇ ਸਹਿਜ ਦੀ ਭੈਣ ਦਾ ਬਿਆਨ ਆਇਆ ਸਾਹਮਣੇ

ਜਲੰਧਰ ਦੇ ਕੁਲੜ੍ਹ ਪੀਜ਼ਾ ਜੋੜੇ ਦੀ ਅਸ਼ਲੀਲ ਵੀਡੀਓ ਦੇ ਮਾਮਲੇ ਨੂੰ ਲੈ ਕੇ ਸਹਿਜ...

ਦੋਸ਼ੀ ਪੁਲਿਸ ਅਫਸਰਾਂ ਨੂੰ ਤੁਰੰਤ ਬਰਖਾਸਤ ਕਰ ਕੇ ਗ੍ਰਿਫਤਾਰ ਕੀਤਾ ਜਾਵੇ :-ਐਨ ਕੇ ਵਰਮਾ

ਚੰਡੀਗੜ੍ਹ (ਬਲਜੀਤ ਮਰਵਾਹਾ)26/09/23 - ਪੰਜਾਬ ਦੇ ਹਾਲਤ ਬਦ ਤੋਂ ਬਦਤਰ ਹੋ ਰਹੇ ਹਨ,ਕਾਨੂੰਨ ਵਿਵਸਥਾ...

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌ.ਤ,

 ਮਾਨਸਾ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਨੇ...

ਗਹਿਣਿਆਂ ਦੇ ਸ਼ੋਅਰੂਮ ਵਿੱਚ 25 ਕਰੋੜ ਰੁਪਏ ਦੀ ਹੋਈ ਚੋ.ਰੀ,  ਦੇਖੋ ਚੋਰੀ ਕਰਨ ਦਾ ਢੰਗ

ਰਾਸ਼ਟਰੀ ਰਾਜਧਾਨੀ ਦੇ ਭੋਗਲ ਖੇਤਰ ਵਿੱਚ ਇੱਕ ਗਹਿਣਿਆਂ ਦੇ ਸ਼ੋਅਰੂਮ ਵਿੱਚ 25 ਕਰੋੜ ਰੁਪਏ...