September 29, 2026, 8:36 am
----------- Advertisement -----------
HomeNewsBreaking Newsਮਹਾਰਾਸ਼ਟਰ ਦੇ ਬਦਲਾਪੁਰ 'ਚ 2 ਲੜਕੀਆਂ ਦਾ ਜਿਨਸੀ ਸ਼ੋਸ਼ਣ: ਸਕੂਲ 'ਚ ਭੰਨਤੋੜ,...

ਮਹਾਰਾਸ਼ਟਰ ਦੇ ਬਦਲਾਪੁਰ ‘ਚ 2 ਲੜਕੀਆਂ ਦਾ ਜਿਨਸੀ ਸ਼ੋਸ਼ਣ: ਸਕੂਲ ‘ਚ ਭੰਨਤੋੜ, ਪੱਥਰਬਾਜ਼ੀ, ਰੇਲ ਗੱਡੀਆਂ ਰੋਕੀਆਂ, ਪੁਲਿਸ ਨੇ ਕੀਤਾ ਲਾਠੀਚਾਰਜ

Published on

----------- Advertisement -----------
  • ਪ੍ਰਿੰਸੀਪਲ ਸਮੇਤ ਸਕੂਲ ਸਟਾਫ਼ ਮੁਅੱਤਲ

ਮਹਾਰਾਸ਼ਟਰ, 21 ਅਗਸਤ 2024 – ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਬਦਲਾਪੁਰ ‘ਚ ਇਕ ਨਿੱਜੀ ਸਕੂਲ ‘ਚ 3 ਅਤੇ 4 ਸਾਲ ਦੀਆਂ ਦੋ ਕੇਜੀ ਲੜਕੀਆਂ ਦੇ ਜਿਨਸੀ ਸ਼ੋਸ਼ਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਹਜ਼ਾਰਾਂ ਦੀ ਭੀੜ ਲੋਕਲ ਟਰੇਨ ਦੇ ਰੇਲਵੇ ਟ੍ਰੈਕ ‘ਤੇ ਉਤਰ ਆਈ। ਮੰਗਲਵਾਰ, 20 ਅਗਸਤ ਨੂੰ, ਭੀੜ ਨੇ ਪਹਿਲਾਂ ਸਕੂਲ ਦੀ ਭੰਨ-ਤੋੜ ਕੀਤੀ ਅਤੇ ਫਿਰ ਬਦਲਾਪੁਰ ਸਟੇਸ਼ਨ ‘ਤੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪ੍ਰਦਰਸ਼ਨ ਕੀਤਾ। 10 ਘੰਟੇ ਤੋਂ ਵੱਧ ਸਮੇਂ ਤੱਕ ਲੋਕਲ ਟਰੇਨਾਂ ਦੀ ਆਵਾਜਾਈ ਠੱਪ ਰਹੀ। ਸ਼ਾਮ ਨੂੰ ਪੁਲੀਸ ਨੇ ਲਾਠੀਚਾਰਜ ਕਰਕੇ ਰੇਲਵੇ ਟਰੈਕ ਖਾਲੀ ਕਰਵਾ ਦਿੱਤਾ।

ਕੈਬਨਿਟ ਮੰਤਰੀ ਗਿਰੀਸ਼ ਮਹਾਜਨ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਬਦਲਾਪੁਰ ਸਟੇਸ਼ਨ ਪੁੱਜੇ, ਪਰ ਵਾਪਸ ਪਰਤਣਾ ਪਿਆ। ਇਸ ਤੋਂ ਬਾਅਦ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਐਸਆਈਟੀ ਦੇ ਗਠਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਸਰਕਾਰ ਨੇ ਫਾਸਟ ਟਰੈਕ ਅਦਾਲਤ ਵਿੱਚ ਕੇਸ ਚਲਾਉਣ ਦੀ ਗੱਲ ਕਹੀ।

ਇਸ ਦੌਰਾਨ ਰਾਜ ਸਰਕਾਰ ਨੇ 12 ਘੰਟੇ ਤੱਕ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕਰਨ ਤੋਂ ਬਚਣ ਵਾਲੇ ਬਦਲਾਪੁਰ ਥਾਣੇ ਦੀ ਮਹਿਲਾ ਥਾਣੇਦਾਰ ਸਮੇਤ ਤਿੰਨ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਘਟਨਾ 12 ਅਤੇ 13 ਅਗਸਤ ਨੂੰ ਵਾਪਰੀ ਸੀ। ਆਦਰਸ਼ ਸਕੂਲ ਦੇ 23 ਸਾਲਾ ਸਵੀਪਰ ਅਕਸ਼ੈ ਸ਼ਿੰਦੇ ਨੇ ਦੋਵਾਂ ਲੜਕੀਆਂ ਦਾ ਜਿਨਸੀ ਸ਼ੋਸ਼ਣ ਕੀਤਾ। ਇਸ ਤੋਂ ਬਾਅਦ ਦੋਵੇਂ ਲੜਕੀਆਂ ਸਕੂਲ ਜਾਣ ਤੋਂ ਡਰਨ ਲੱਗੀਆਂ। ਮਾਪਿਆਂ ਨੂੰ ਸ਼ੱਕ ਹੋ ਗਿਆ। ਜਦੋਂ ਉਨ੍ਹਾਂ ਨੇ ਲੜਕੀ ਨੂੰ ਪਿਆਰ ਨਾਲ ਪੁੱਛਿਆ ਤਾਂ ਸਾਰਾ ਮਾਮਲਾ ਸਾਹਮਣੇ ਆਇਆ।

ਇੱਕ ਮਾਤਾ-ਪਿਤਾ ਨੇ ਉਸੇ ਜਮਾਤ ਦੀ ਦੂਜੀ ਲੜਕੀ ਦੇ ਮਾਪਿਆਂ ਨਾਲ ਸੰਪਰਕ ਕੀਤਾ। ਜਦੋਂ ਡਾਕਟਰ ਨੇ ਜਾਂਚ ਕੀਤੀ ਤਾਂ ਅਸਲ ਘਟਨਾ ਸਾਹਮਣੇ ਆਈ। ਸੀਨੀਅਰ ਪੁਲਿਸ ਇੰਸਪੈਕਟਰ ਸ਼ੁਭਦਾ ਸ਼ਿਤੋਲੇ ਨੇ ਪੋਕਸੋ ਮਾਮਲਾ ਹੋਣ ਦੇ ਬਾਵਜੂਦ ਐਫਆਈਆਰ ਦਰਜ ਕਰਨ ਵਿੱਚ ਦੇਰੀ ਕੀਤੀ।

ਲੜਕੀ ਦੇ ਮਾਪਿਆਂ ਨੇ ਸਮਾਜ ਸੇਵੀਆਂ ਦੀ ਮਦਦ ਨਾਲ ਥਾਣਾ ਬਦਲਾਪੁਰ ਵਿਖੇ ਸ਼ਿਕਾਇਤ ਦਰਜ ਕਰਵਾਈ। ਦੋ ਦਿਨ ਬਾਅਦ ਸ਼ੁੱਕਰਵਾਰ 16 ਅਗਸਤ ਨੂੰ ਦੇਰ ਰਾਤ ਮਾਮਲਾ ਦਰਜ ਕੀਤਾ ਗਿਆ। ਦੋਸ਼ੀ ਨੂੰ 17 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੋਸ਼ੀ ਅਕਸ਼ੈ ਨੂੰ 1 ਅਗਸਤ ਨੂੰ ਹੀ ਸਕੂਲ ‘ਚ ਠੇਕੇ ‘ਤੇ ਨਿਯੁਕਤ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...