September 18, 2026, 7:03 am
----------- Advertisement -----------
HomeNewsBreaking Newsਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ 'ਚ ਹੋਈ ਸੁਣਵਾਈ, ਅਦਾਲਤ...

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਅਦਾਲਤ ਵਲੋਂ ਹਾਈ ਪਾਵਰ ਕਮੇਟੀ ਦਾ ਗਠਨ

Published on

----------- Advertisement -----------

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ।ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਸੁਖਾਵੇਂ ਨਿਪਟਾਰੇ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਹਾਈ ਪਾਵਰ ਕਮੇਟੀ ਦਾ ਗਠਨ ਕਰ ਰਹੇ ਹਾਂ। ਸੁਪਰੀਮ ਕੋਰਟ ਨੇ ਕਮੇਟੀ ਨੂੰ ਅੰਦੋਲਨਕਾਰੀ ਕਿਸਾਨਾਂ ਦੇ ਮੁੱਦਿਆਂ ਸੰਬੰਧੀ ਗੱਲਬਾਤ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਪੈਨਲ ਨੂੰ ਤੁਰੰਤ ਸ਼ੰਭੂ ਬਾਰਡਰ ‘ਤੇ ਜਾ ਕੇ ਇਸ ਨੂੰ ਖੋਲ੍ਹਣ ਲਈ ਕਿਸਾਨਾਂ ਨਾਲ ਗੱਲ ਕਰਨ ਲਈ ਵੀ ਕਿਹਾ ਹੈ। ਇਸ ਕਮੇਟੀ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀ ਵੀ ਸ਼ਾਮਲ ਹਨ।
ਸੁਪਰੀਮ ਕੋਰਟ ਨੇ ਕਿਹਾ ਕਿ ਹਾਈ ਪਾਵਰ ਕਮੇਟੀ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਤੱਕ ਪਹੁੰਚ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਆਪਣੇ ਟਰੈਕਟਰ ਹਟਾਉਣ ਦੀ ਬੇਨਤੀ ਕਰਨੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਇਹ ਵੀ ਸਲਾਹ ਦਿੱਤੀ ਕਿ ਇਸ ਮਾਮਲੇ ਦਾ ਸਿਆਸੀਕਰਨ ਨਾ ਕੀਤਾ ਜਾਵੇ। ਮੁੱਦੇ ਬਹੁਤ ਸੰਵੇਦਨਸ਼ੀਲ ਹਨ, ਇਸ ਲਈ ਸੰਤੁਲਿਤ ਪਹੁੰਚ ਅਪਣਾਈ ਜਾਣੀ ਚਾਹੀਦੀ ਹੈ।
ਦੱਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਸੁਖਾਵਾਂ ਹੱਲ ਮੁਹੱਈਆ ਕਰਵਾਉਣ ਲਈ ਛੇਤੀ ਹੀ ਬਹੁ-ਮੈਂਬਰੀ ਕਮੇਟੀ ਦਾ ਗਠਨ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...