October 28, 2026, 5:56 pm
----------- Advertisement -----------
HomeNewsLatest Newsਬੰਗਲਾਦੇਸ਼ 'ਚ ਤਖਤਾਪਲਟ, ਸ਼ੇਖ ਹਸੀਨਾ ਨੇ ਦਿੱਤਾ ਅਸਤੀਫਾ

ਬੰਗਲਾਦੇਸ਼ ‘ਚ ਤਖਤਾਪਲਟ, ਸ਼ੇਖ ਹਸੀਨਾ ਨੇ ਦਿੱਤਾ ਅਸਤੀਫਾ

Published on

----------- Advertisement -----------

ਬੰਗਲਾਦੇਸ਼ ‘ਚ ਭਾਰੀ ਹਿੰਸਾ ਤੋਂ ਬਾਅਦ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਫੌਜ ਮੁਖੀ ਵਕਾਰ-ਉਜ਼-ਜ਼ਮਾਨ ਨੇ ਹਸੀਨਾ ਨੂੰ 45 ਮਿੰਟਾਂ ਦੇ ਅੰਦਰ ਅਸਤੀਫਾ ਦੇਣ ਦਾ ਅਲਟੀਮੇਟਮ ਦਿੱਤਾ ਸੀ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇਸ਼ ਛੱਡ ਕੇ ਸੁਰੱਖਿਅਤ ਸਥਾਨ ‘ਤੇ ਚਲੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਭਾਰਤ ਜਾ ਰਹੀ ਹੈ। ਪ੍ਰਦਰਸ਼ਨਕਾਰੀ ਸ਼ੇਖ ਹਸੀਨਾ ਦੇ ਘਰ ‘ਚ ਦਾਖਲ ਹੋ ਗਏ ਹਨ ਅਤੇ ਭੰਨਤੋੜ ਕਰ ​​ਰਹੇ ਹਨ। ਦੇਸ਼ ਦੇ ਕਈ ਇਲਾਕਿਆਂ ਵਿੱਚ ਜਿੱਤ ਦੇ ਜਸ਼ਨ ਮਨਾਏ ਜਾ ਰਹੇ ਹਨ। ਇਸ ਹਿੰਸਾ ਵਿੱਚ 300 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ੇਖ ਹਸੀਨਾ ਦੇ ਨਾਲ ਉਨ੍ਹਾਂ ਦੀ ਭੈਣ ਵੀ ਢਾਕਾ ਛੱਡ ਗਈ ਹੈ। ਬੰਗਲਾਦੇਸ਼ ਦੇ ਫੌਜ ਮੁਖੀ ਨੇ ਹਸੀਨਾ ਨੂੰ ਕਿਹਾ ਸੀ ਕਿ ਉਹ ਸਨਮਾਨਜਨਕ ਤਰੀਕੇ ਨਾਲ ਸੱਤਾ ਤੋਂ ਅਸਤੀਫਾ ਦੇ ਦੇਵੇ। ਇਸ ਦੌਰਾਨ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੇ ਪੁੱਤਰ ਨੇ ਸੁਰੱਖਿਆ ਬਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਣ-ਚੁਣੀ ਸਰਕਾਰ ਨੂੰ ਸੱਤਾ ਵਿਚ ਆਉਣ ਤੋਂ ਰੋਕਣ। ਫੌਜ ਮੁਖੀ ਰਾਸ਼ਟਰ ਨੂੰ ਸੰਬੋਧਨ ਕਰਨ ਜਾ ਰਹੇ ਹਨ।

ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਐਤਵਾਰ ਨੂੰ ਸ਼ੁਰੂ ਹੋਈ ਹਿੰਸਾ ‘ਚ ਘੰਟਿਆਂ ਦੇ ਅੰਦਰ 300 ਲੋਕਾਂ ਦੀ ਮੌਤ ਹੋ ਗਈ ਅਤੇ ਅਰਬਾਂ ਦੀ ਜਾਇਦਾਦ ਨੂੰ ਅੱਗ ਲੱਗ ਗਈ। ਸਾਰੇ ਵੱਡੇ ਸ਼ਹਿਰਾਂ ‘ਚ ਲੱਖਾਂ ਲੋਕ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸੜਕਾਂ ‘ਤੇ ਹਨ। ਰਾਜਧਾਨੀ ਢਾਕਾ ‘ਤੇ ਪ੍ਰਦਰਸ਼ਨਕਾਰੀਆਂ ਨੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਹੈ ਅਤੇ ਲੱਖਾਂ ਲੋਕ ਪ੍ਰਮੁੱਖ ਚੌਕੀਆਂ ‘ਤੇ ਇਕੱਠੇ ਹੋਏ ਹਨ। ਪਿਛਲੇ ਕੁਝ ਦਿਨਾਂ ਵਿੱਚ ਬੰਗਲਾਦੇਸ਼ ਵਿੱਚ ਪ੍ਰਦਰਸ਼ਨਾਂ ਦੌਰਾਨ ਹਿੰਸਾ ਵਿੱਚ 300 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਕਾਰਨ ਦੇਸ਼ ਦੀ ਅਵਾਮੀ ਲੀਗ ਸਰਕਾਰ ਅਤੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਸ਼ੱਕ ਦੇ ਘੇਰੇ ਵਿੱਚ ਆ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...